DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਧਰਨਾ ਜਾਰੀ

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਜ਼ਮੀਨਾਂ ਐਕੁਆਇਰ ਕਰਨ ਖ਼ਿਲਾਫ਼ ਜੰਮੂ-ਕੱਟੜਾ ਐਕਸਪ੍ਰੈੱਸਵੇਅ ਦੇ ਟੌਲ ਪਲਾਜ਼ਾ ’ਤੇ ਲਾਇਆ ਧਰਨਾ 20ਵੇਂ ਦਿਨ ਜਾਰੀ ਰਿਹਾ। ਜਥੇਬੰਦੀ ਨੇ ਸੀ ਡੀ ਐਸ ਕੰਪਨੀ ਦੀ ਮਾਈਨਿੰਗ ਮਸ਼ੀਨਰੀ ਰੋਕੀ ਹੋਈ ਹੈ। ਬਲਾਕ ਪ੍ਰਧਾਨ ਮਨਦੀਪ ਸਿੰਘ ਭੂਤਗੜ੍ਹ ਨੇ...

  • fb
  • twitter
  • whatsapp
  • whatsapp
featured-img featured-img
ਜੰਮੂ-ਕੱਟੜਾ ਐਕਸਪ੍ਰੈੱਸਵੇਅ ਦੇ ਟੌਲ ਪਲਾਜ਼ੇ ’ਤੇ ਚੱਲ ਰਿਹਾ ਧਰਨਾ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਜ਼ਮੀਨਾਂ ਐਕੁਆਇਰ ਕਰਨ ਖ਼ਿਲਾਫ਼ ਜੰਮੂ-ਕੱਟੜਾ ਐਕਸਪ੍ਰੈੱਸਵੇਅ ਦੇ ਟੌਲ ਪਲਾਜ਼ਾ ’ਤੇ ਲਾਇਆ ਧਰਨਾ 20ਵੇਂ ਦਿਨ ਜਾਰੀ ਰਿਹਾ। ਜਥੇਬੰਦੀ ਨੇ ਸੀ ਡੀ ਐਸ ਕੰਪਨੀ ਦੀ ਮਾਈਨਿੰਗ ਮਸ਼ੀਨਰੀ ਰੋਕੀ ਹੋਈ ਹੈ। ਬਲਾਕ ਪ੍ਰਧਾਨ ਮਨਦੀਪ ਸਿੰਘ ਭੂਤਗੜ੍ਹ ਨੇ ਦੱਸਿਆ ਕਿ ਕਰੀਬ ਚਾਰ ਸਾਲ ਪਹਿਲਾਂ ਸਰਕਾਰ ਐੱਨ ਐੱਚ ਏ ਆਈ ਨੇ ਧਰਨੇ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਕੇ ਵਿਸ਼ਵਾਸ ਦਿਵਾਇਆ ਸੀ ਕਿ ਜਲਦ ਹੀ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ, ਪਰ ਹਾਲੇ ਤੱਕ ਇਨ੍ਹਾਂ ’ਤੇ ਅਮਲ ਨਹੀਂ ਕੀਤਾ ਗਿਆ। ਜਥੇਬੰਦੀ ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ ਅਤੇ ਜ਼ਿਲ੍ਹਾ ਆਗੂ ਯਾਦਵਿੰਦਰ ਸਿੰਘ ਬਰੂੜ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਦਰ ਮੀਟਿੰਗਾਂ ਕਰਕੇ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਹੁਣ ਜਥੇਬੰਦੀ ਵੱਲੋਂ 3 ਜਨਵਰੀ ਨੂੰ ਦਿੱਲੀ ਕੱਟੜਾ ਐਕਸਪ੍ਰੈੱਸਵੇਅ ਦੀ ਉਸਾਰੀ ਦਾ ਕੰਮ ਪਾਤੜਾਂ ਤਹਿਸੀਲ ਵਿੱਚ ਪੂਰੀ ਤਰ੍ਹਾਂ ਬੰਦ ਕੀਤਾ ਜਾਵੇਗਾ।

ਇਸ ਮੌਕੇ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਜਗਜੀਤ ਸਿੰਘ ਗਲੌਲੀ, ਅਮਰਿੰਦਰ ਸਿੰਘ ਘੱਗਾ, ਸੁਰਜੀਤ ਸਿੰਘ ਤੰਬੂਵਾਲਾ, ਪ੍ਰਿਤਪਾਲ ਸਿੰਘ ਤੰਬੂਵਾਲਾ, ਕੁਲਦੀਪ ਸਿੰਘ ਅਤਾਲਾ, ਲਖਵਿੰਦਰ ਸਿੰਘ ਬਰਾਸ, ਜਸਪ੍ਰੀਤ ਸਿੰਘ ਬਨਵਾਲਾ, ਜ਼ੋਰਾਵਰ ਸਿੰਘ ਠਰੂਆ, ਜੀਵਨ ਸਿੰਘ ਸ਼ੁਤਰਾਣਾ, ਸੁਰਜੀਤ ਸਿੰਘ ਤੇਈਪੁਰ, ਗਗਨਦੀਪ ਸਿੰਘ ਮਾਨ, ਅਮਨਦੀਪ ਸਿੰਘ ਘੱਗਾ ਆਦਿ ਹਾਜ਼ਰ ਸਨ।

Advertisement

Advertisement

Advertisement
×