ਰਮੇਸ਼ ਭਾਰਦਵਾਜ
ਲਹਿਰਾਗਾਗਾ, 28 ਅਪਰੈਲ
ਇੱਥੇ ਐੱਸਡੀਐੱਮ ਦਫਤਰ ਅੱਗੇ ਵਾਅਦਾ ਖਿਲਾਫ਼ੀ ਖਿਲਾਫ ਜੁਆਂਇਟ ਐਕਸ਼ਨ ਕਮੇਟੀ ਬੀਐੱਚਐੱਸਬੀਆਈਈਟੀ, ਲਹਿਰਾਗਾਗਾ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਲਾਇਆ ਦਿਨ ਰਾਤ ਦਾ ਐਣਐਲਾਨੇ ਸਮੇਂ ਲਈ ਧਰਨਾ ਦੂਜੇ ਦਿਨ ’ਚ ਸ਼ਾਮਲ ਹੋ ਗਿਆ ਹੈ। ਧਰਨਾਕਾਰੀਆਂ ਨੇ ਪ੍ਰਣ ਕੀਤਾ ਕਿ ਜਿੰਨੀ ਦੇਰ ਤੱਕ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਖੁਦਕੁਸ਼ੀ ਕਰਨ ਵਾਲੇ ਕਲਰਕ ਦਵਿੰਦਰ ਸਿੰਘ ਦੇ ਵਾਰਸਾਂ ਨੂੰ ਐਲਾਨੀ ਪੂਰੀ ਸਹਾਇਤਾ ਅਤੇ ਬਾਕੀ ਸਟਾਫ ਦੇ ਵਾਅਦੇ ਪੂਰੇ ਨਹੀਂ ਹੁੰਦੇ ਧਰਨਾ ਜਾਰੀ ਰਹੇਗਾ। ਅੱਜ ਦੇ ਧਰਨੇ ਨੂੰ ਐਕਸ਼ਨ ਕਮੇਟੀ ਦੇ ਆਗੂ ਕਮਲ , ਸਤੀਸ਼ ਗਰਗ, ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਨੇ ਸੰਬੋਧਨ ਕੀਤਾ। ਉਧਰ ਐਸਡੀਐਮ ਨਵਨੀਤ ਕੌਰ ਸੇਖੋਂ ਨੇ ਕਿਹਾ ਕਿ ਉਨ੍ਹਾਂ ਨੂੰ ਛੇਤੀ ਮਸਲਾ ਹੱਲ ਹੋਣ ਦੀ ਉਮੀਦ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਦਾ ਕਹਿਣਾ ਹੈ ਕਿ ਇਹ ਮਸਲੇ ਬਾਰੇ ਖਜ਼ਾਨਾ ਮੰਤਰੀ ਪੰਜਾਬ ,ਤਕਨੀਕੀ ਸਿੱਖਿਆ ਮੰਤਰੀ ਅਤੇ ਸਬੰਧਤ ਅਧਿਕਾਰੀਆਂ ਨੂੰ ਬੇਨਤੀ ਕੀਤੀ ਜਾ ਚੁੱਕੀ ਹੈ।