DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Protest continues: ਬਿਜਲੀ ਮੁਲਾਜ਼ਮਾਂ ਵੱਲੋਂ ਕੰਮ ਠੱਪ

ਸਮੂਹਿਕ ਛੁੱਟੀ ’ਚ ਦੋ ਦਿਨਾਂ ਦਾ ਵਾਧਾ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਰੋਸ ਰੈਲੀ ਦੌਰਾਨ ਬਿਜਲੀ ਕਾਮੇ। -ਫੋਟੋ: ਲਾਲੀ
Advertisement

ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵੱਲੋਂ ਅੱਜ ਸਮੂਹਿਕ ਛੁੱਟੀ ਦੇ ਦੂਜੇ ਦਿਨ ਸਮੁੱਚਾ ਕੰਮ-ਕਾਜ ਠੱਪ ਕਰਕੇ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸਾਂਝੇ ਗਰੁੱਪ ਦੇ ਆਗੂਆਂ ਕੁਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਬਾਸਰਕੇ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ, ਰਵੇਲ ਸਿੰਘ ਸਹਾਏਪੁਰ, ਦੇਵਿੰਦਰ ਸਿੰਘ ਪਿਸ਼ੌਰ, ਕੌਰ ਸਿੰਘ ਸੋਹੀ, ਇੰਜ ਰਣਜੀਤ ਸਿੰਘ ਢਿੱਲੋਂ, ਜਸਵੀਰ ਸਿੰਘ ਆਂਡਲੂ ਆਦਿ ਨੇ ਸੰਬੋਧਨ ਕੀਤਾ। ਆਗੂਆਂ ਨੇ ਦੱਸਿਆ ਕਿ 23 ਅਤੇ 24 ਜੁਲਾਈ ਦੀ ਵੀ ਸਮੂਹਿਕ ਛੁੱਟੀ ਵਧਾ ਦਿੱਤੀ ਗਈ ਹੈ ਜਦਕਿ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਮੁੱਚਾ ਕੰਮ ਠੱਪ ਕਰ ਕੇ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸਾਂਝੇ ਧੜੇ ਦੇ ਆਗੂਆਂ ਪੂਰਨ ਸਿੰਘ ਖਾਈ (ਸੂਬਾ ਆਗੂ), ਮਹਿੰਦਰ ਸਿੰਘ, ਜੰਗੀਰ ਸਿੰਘ ਕਟਾਰੀਆ, ਰਾਮ ਚੰਦਰ ਸਿੰਘ ਖਾਈ, ਬਲਵਿੰਦਰ ਸਿੰਘ ਬੱਲਰਾਂ, ਗੁਰਮੀਤ ਸਿੰਘ, ਚਿਮਨ ਲਾਲ, ਜਸਵਿੰਦਰ ਸਿੰਘ ਪਿਸ਼ੌਰ, ਜਗਸੀਰ ਸਿੰਘ ਰਾਮਗੜ੍ਹ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਮੂਨਕ, ਬਲਵਿੰਦਰ ਪਾਲ ਕੋਸਕ, ਜਸਵੀਰ ਸਿੰਘ ਲਹਿਰਾ ਆਦਿ ਨੇ ਸੰਬੋਧਨ ਕੀਤਾ।

Advertisement

ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ

ਸਮਾਣਾ (ਪੱਤਰ ਪ੍ਰੇਰਕ): ਬਿਜਲੀ ਮੁਲਾਜ਼ਮਾਂ ਵੱਲੋਂ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਕੀਤੀ ਗਈ ਹੜਤਾਲ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਵਧਾ ਕੇ 24 ਜੁਲਾਈ ਤੱਕ ਕਰ ਦਿੱਤੀ ਹੈ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਆਗੂਆਂ ਭੁਪਿੰਦਰ ਸਿੰਘ ਤੇ ਜੀਵਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਵੀ ਲਾਗੂ ਨਹੀਂ ਕਰ ਰਹੀ ਜਿਸ ਕਾਰਨ 35 ਹਜ਼ਾਰ ਕਾਮਿਆਂ ਨੂੰ ਸਮੂਹਿਕ ਛੁੱਟੀ ਲੈ ਕੇ ਚਾਰ ਦਿਨ ਲਈ ਹੜਤਾਲ ਕਰਨ ਵਾਸਤੇ ਮਜਬੂਰ ਹੋਣਾ ਪਿਆ ਹੈ। ਐਕਸੀਅਨ ਕੰਵਰਦੀਪ ਸਿੰਘ ਨੇ ਕਿਹਾ ਕਿ ਹੈੱਡ ਆਫਿਸ ਦੇ ਮੁਲਾਜ਼ਮਾਂ ਦੀ ਡਿਊਟੀ ਲਾਈ ਗਈ ਹੈ ਤਾਂ ਕਿ ਲੋਕਾਂ ਨੂੰ ਬਿਜਲੀ ਸਪਲਾਈ ਸਬੰਧੀ ਕੋਈ ਦਿੱਕਤ ਨਾ ਆਵੇ।

ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਪਾਵਰਕੌਮ ਡਿਵੀਜ਼ਨ ਰਾਜਪੁਰਾ ਵਿੱਚ ਪਾਵਰਕੌਮ ਪ੍ਰਬੰਧਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਰੋਸ ਰੈਲੀ ਦੂਜੇ ਦਿਨ ਜਾਰੀ ਰਹੀ। ਇਹ ਰੈਲੀ ਟੈਕਨੀਕਲ ਸਰਵਿਸ ਯੂਨੀਅਨ ਦੇ ਡਿਵੀਜ਼ਨ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਹੋਈ। ਰੈਲੀ ਵਿੱਚ ਪ੍ਰੱੈਸ ਸਕੱਤਰ ਗੁਰਦੀਪ ਸਿੰਘ ਸੈਦਖੇੜੀ, ਅਰਵਿੰਦਰ ਸਿੰਘ ਜੇ ਈ, ਸੁਨੀਲ ਕੁਮਾਰ, ਕਰਨੈਲ ਸਿੰਘ ਨਰੜੂ, ਦਵਿੰਦਰ ਬਾਵਾ, ਹਰਦੇਵ ਸਿੰਘ, ਸਵਰਨ ਸਿੰਘ, ਪ੍ਰਿਤਪਾਲ ਸਿੰਘ ਲਾਡੀ, ਨਰੇਸ਼ ਕੁਮਾਰ, ਗੁਰਵਿੰਦਰ ਸਿੰਘ, ਰਣਜੀਤ ਸਿੰਘ ਕਲਮੀ, ਗੁਲਸ਼ਨ ਕੁਮਾਰ, ਜਸ਼ਨਪ੍ਰੀਤ, ਤਰਲੋਚਨ ਸਿੰਘ ਅਤੇ ਮੁਖਤਿਆਰ ਸਿੰਘ ਸਮੇਤ ਸੈਂਕੜੇ ਮੁਲਾਜ਼ਮ ਹਾਜ਼ਰ ਸਨ।

Advertisement
Advertisement
×