DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਚਾਰ ਦਿਨਾਂ ਤੋਂ ਈਥਾਨੌਲ ਫੈਕਟਰੀ ਅੱਗੇ ਧਰਨਾ ਜਾਰੀ

ਜਹਾਂਗੀਰ ਸਥਿਤ ਈਥਾਨੌਲ ਫੈਕਟਰੀ ਅੱਗੇ ਧਰਨੇ ਕਾਰਨ ਅੱਜ ਚੌਥੇ ਦਿਨ ਸ਼ੇਰਪੁਰ-ਧੂਰੀ ਮੁੱਖ ਮਾਰਗ ਪੂਰੀ ਤਰ੍ਹਾਂ ਬੰਦ ਰਿਹਾ। ਸਵਾ ਮਹੀਨੇ ਤੋਂ ਸੰਘਰਸ਼ ਦੇ ਰਾਹ ਪਏ ਲੋਕਾਂ ਕੋਲ ਅੱਜ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ...

  • fb
  • twitter
  • whatsapp
  • whatsapp
featured-img featured-img
ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਰਾਜਵੰਤ ਸਿੰਘ ਘੁੱਲੀ।
Advertisement

ਜਹਾਂਗੀਰ ਸਥਿਤ ਈਥਾਨੌਲ ਫੈਕਟਰੀ ਅੱਗੇ ਧਰਨੇ ਕਾਰਨ ਅੱਜ ਚੌਥੇ ਦਿਨ ਸ਼ੇਰਪੁਰ-ਧੂਰੀ ਮੁੱਖ ਮਾਰਗ ਪੂਰੀ ਤਰ੍ਹਾਂ ਬੰਦ ਰਿਹਾ। ਸਵਾ ਮਹੀਨੇ ਤੋਂ ਸੰਘਰਸ਼ ਦੇ ਰਾਹ ਪਏ ਲੋਕਾਂ ਕੋਲ ਅੱਜ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਦੇ ਇੰਚਾਰਜ ਰਾਜਵੰਤ ਸਿੰਘ ਘੁੱਲੀ ਪੁੱਜੇ। ਇਸ ਦੌਰਾਨ ਉਨ੍ਹਾਂ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਐੱਸ ਡੀ ਐੱਮ ਧੂਰੀ ਇਸਮਿਤ ਵਿਜੇ ਸਿੰਘ, ਡੀ ਐੱਸ ਪੀ ਧੂਰੀ ਗੁਰਪ੍ਰੀਤ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ ਪੰਕਜ ਸਿੰਗਲਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਯਾਦ ਰਹੇ ਕਿ ਸਵਾ ਮਹੀਨੇ ਤੋਂ ਪੱਕੇ ਧਰਨੇ ’ਤੇ ਬੈਠੇ ਲੋਕਾਂ ਨੇ ਫੈਕਟਰੀ ਸਬੰਧੀ ਵਿਭਾਗ ਦੀ ਚੁੱਪ ਵਿਰੁੱਧ ਬੁੱਧਵਾਰ ਤੋਂ ਲਗਾਤਾਰ ਸ਼ੇਰਪੁਰ-ਧੂਰੀ ਬੰਦ ਕੀਤਾ ਹੋ ਗਿਆ ਹੈ। ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਮਾਮਲਾ ਧਿਆਨ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਕਿਉਂਕਿ ਜੇਕਰ ਫੈਕਟਰੀ ਵੱਲੋਂ ਵਾਤਾਵਰਨ ਸਬੰਧੀ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦੇ ਤੱਥ ਸਾਹਮਣੇ ਆਉਂਦੇ ਹਨ ਤਾਂ ਯਕੀਨਨ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਤਿੱਖੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ ਪੰਕਜ ਸਿੰਗਲਾ ਨੂੰ ਕਮੇਟੀ ਆਗੂ ਜਸਪਾਲ ਸਿੰਘ ਜੱਸਾ, ਭਾਨਾ ਸਿੱਧੂ ਤੇ ਹੋਰਨਾਂ ਵੱਲੋਂ ਕਈ ਸਵਾਲ ਕੀਤੇ ਗਏ। ਇਸ ਮੌਕੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸ਼ੇਰਪੁਰ-ਧੂਰੀ ਮਾਰਗ ਖੋਲ੍ਹਣ ਦੀ ਅਪੀਲ ਕੀਤੀ।

ਫੈਕਟਰੀ ਮੈਨਜਮੈਂਟ ਨੇ ਦੋਸ਼ ਨਕਾਰੇ

ਫੈਕਟਰੀ ਮੈਨੇਜਮੈਂਟ ਵੱਲੋਂ ਪੁਸ਼ਪਿੰਦਰ ਸਿੰਘ ਨੇ ਪ੍ਰਦੂਸ਼ਣ ਫੈਲਾਉਣ ਸਬੰਧੀ ਦੋਸ਼ ਨਕਾਰਦਿਆਂ ਕਿਹਾ ਕਿ ਫੈਕਟਰੀ ਨੇ ਨਾ ਪਹਿਲਾਂ ਕੋਈ ਨਿਯਮ ਤੋੜਿਆ ਹੈ ਅਤੇ ਨਾ ਅੱਗੇ ਤੋੜੇਗੀ। ਉਨ੍ਹਾਂ ਵਿਭਾਗ ਵੱਲੋਂ ਨੋਟਿਸ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਵਿਭਾਗ ਕੋਲ ਸਬੂਤਾਂ ਸਮੇਤ ਆਪਣਾ ਜਵਾਬ ਦੇਣਗੇ। ਜਨਰਲ ਮੈਨੇਜਰ ਜੈਨੇਂਦਰ ਸ਼ਰਮਾ ਨੇ ਕਿਹਾ ਕਿ ਤਿੰਨ ਦਿਨਾਂ ਤੋਂ ਫੈਕਟਰੀ ਦਾ ਗੇਟ ਬੰਦ ਕਰਨਾ ਧੱਕੇਸ਼ਾਹੀ ਹੈ।

Advertisement
Advertisement
×