DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Insaf Sangharsh Committee Protest: ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਜਾਰੀ

ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ ਅਤੇ ਪਿੰਡ ਤੂਰਬੰਜਾਰਾ ਦੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਮੋਹਣਜੀਤ ਇਨਸਾਫ਼ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੇੜੇ ਚੌਥੇ ਦਿਨ ਵੀ ਲੜੀਵਾਰ ਧਰਨਾ ਜਾਰੀ ਰਿਹਾ।...

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਦੀ ਕੋਠੀ ਨੇੜੇ ਧਰਨਾ ਦਿੰਦੇ ਹੋਏ ਸੰਘਰਸ਼ ਕਮੇਟੀ ਦੇ ਆਗੂ।
Advertisement

ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ ਅਤੇ ਪਿੰਡ ਤੂਰਬੰਜਾਰਾ ਦੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਮੋਹਣਜੀਤ ਇਨਸਾਫ਼ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੇੜੇ ਚੌਥੇ ਦਿਨ ਵੀ ਲੜੀਵਾਰ ਧਰਨਾ ਜਾਰੀ ਰਿਹਾ। ਧਰਨੇ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਸੰਘਰਸ਼ ਕਮੇਟੀ ਦੇ ਆਗੂਆਂ ਅਵਤਾਰ ਸਿੰਘ ਕਾਹਨਗੜ੍ਹ, ਕਰਨੈਲ ਸਿੰਘ ਜਖੇਪਲ, ਹਰਮਨਪ੍ਰੀਤ ਸਿੰਘ ਡਿੱਕੀ ਜੇਜੀ ਅਤੇ ਮਾਸਟਰ ਬਲਦੇਵ ਸਿੰਘ ਸ਼ੇਰੋਂ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਅਤੇ ਸਵਾਲ ਕਰਨ ਦਾ ਖ਼ਮਿਆਜ਼ਾ ਮੋਹਣਜੀਤ ਸਿੰਘ ਨੂੰ ਪੁਲੀਸ ਤਸ਼ੱਦਦ ਅਤੇ ਗੁਲਜ਼ਾਰ ਸਿੰਘ ਨੂੰ ਆਪਣੀ ਜਾਨ ਦੇ ਕੇ ਭੁਗਤਣਾ ਪਿਆ ਹੈ। ਸਰਕਾਰ ਸੱਤਾ ਦੇ ਜ਼ੋਰ ਉੱਤੇ ਲੋਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਮੋਹਣਜੀਤ ਸਿੰਘ ਉੱਤੇ ਤਸ਼ੱਦਦ ਢਾਹੁਣ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ ਤੇ ਗੁਲਜ਼ਾਰ ਖ਼ੁਦਕੁਸ਼ੀ ਮਾਮਲੇ ਵਿੱਚ ਮੰਤਰੀ ਨੂੰ ਨਾਮਜ਼ਦ ਕੀਤਾ ਜਾਵੇ।

Advertisement
Advertisement
×