ਜਲ ਨਿਕਾਸੀ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਕੌਂਸਲ ਦਫ਼ਤਰ ਅੱਗੇ ਧਰਨਾ

ਜਲ ਨਿਕਾਸੀ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਕੌਂਸਲ ਦਫ਼ਤਰ ਅੱਗੇ ਧਰਨਾ

ਨਗਰ ਕੌਂਸਲ ਦਫਤਰ ਭਵਾਨੀਗੜ੍ਹ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਵਾਰਡ ਵਾਸੀ।

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 5 ਜੁਲਾਈ

ਇੱਥੇ ਨਗਰ ਕੌਂਸਲ ਦਫਤਰ ਅੱਗੇ ਵਾਰਡ ਨੰਬਰ 1, 5 ਅਤੇ 15 ਦੇ ਵਾਸੀਆਂ ਵੱਲੋਂ ਅੱਜ ਪਾਣੀ ਦੇ ਨਿਕਾਸ ਦੇ ਮਾੜੇ ਪ੍ਰਬੰਧ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਤਰਸੇਮ ਦਾਸ ਬਾਬਾ, ਮਲਕੀਤ ਸਿੰਘ, ਕੁਲਵੀਰ ਸਿੰਘ, ਬਿੱਟੂ, ਰਾਜੂ ਪੇਂਟਰ, ਰਣਜੀਤ ਸਿੰਘ ਜੀਤੀ, ਸੱਤਪਾਲ, ਬਿੰਦਰ, ਨਰਿੰਦਰ ਸਿੰਘ ਨਿੰਦੀ, ਪਰਮਜੀਤ ਕੌਰ, ਹਰਵਿੰਦਰ ਕੌਰ, ਗੁਰਵਿੰਦਰ ਕੌਰ ਤੇ ਗੁਰਮੇਲ ਕੌਰ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਵਾਰਡਾਂ ਵਿੱਚ ਇੰਟਰਲੌਕ ਟਾਈਲਾਂ ਅਤੇ ਪਾਣੀ ਦੀ ਨਿਕਾਸੀ ਦਾ ਕੰਮ ਅਧੂਰਾ ਪਿਆ ਹੈ ਜਿਸ ਕਾਰਨ ਮੀਂਹ ਦੌਰਾਨ ਗਲੀਆਂ ਦਾ ਗੰਦਾ ਪਾਣੀ ਘਰਾਂ ਵਿੱਚ ਦਾਖਲ ਹੋ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਗੰਦੇ ਪਾਣੀ ਕਾਰਨ ਵਾਰਡਾਂ ਵਿੱਚ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਉੁਨ੍ਹਾਂ ਰੋਸ ਜਤਾਇਆ ਕਿ ਇਸ ਸਬੰਧੀ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਮਸਲਾ ਹੱਲ ਨਹੀਂ ਕੀਤਾ ਗਿਆ। ਇਸੇ ਦੌਰਾਨ ਨਗਰ ਕੌਂਸਲ ਦੇ ਅਧਿਕਾਰੀ ਨੇ ਉਨ੍ਹਾਂ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਿਵਾਇਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All