DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਧਿਆਪਕਾਂ ਖ਼ਿਲਾਫ਼ ਕਾਰਵਾਈ ਵਿਰੁੱਧ ਡੀ ਸੀ ਦਫ਼ਤਰ ਅੱਗੇ ਧਰਨਾ

ਨਗਰ ਕੌਂਸਲ ਚੋਣਾਂ ਦੌਰਾਨ ਚੋਣ ਡਿਊਟੀ ’ਤੇ ਨਾ ਪੁੱਜਣ ਕਾਰਨ 7 ਅਧਿਆਪਕਾਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਦੇ ਵਿਰੋਧ ਵਿੱਚ ਡੀ ਟੀ ਐੱਫ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਬੀ ਡੀ ਪੀ ਓ ਧੂਰੀ ਵੱਲੋਂ ਵਧੀਕ...

  • fb
  • twitter
  • whatsapp
  • whatsapp
featured-img featured-img
ਡੀ ਸੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਅਧਿਆਪਕ।
Advertisement

ਨਗਰ ਕੌਂਸਲ ਚੋਣਾਂ ਦੌਰਾਨ ਚੋਣ ਡਿਊਟੀ ’ਤੇ ਨਾ ਪੁੱਜਣ ਕਾਰਨ 7 ਅਧਿਆਪਕਾਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਦੇ ਵਿਰੋਧ ਵਿੱਚ ਡੀ ਟੀ ਐੱਫ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਬੀ ਡੀ ਪੀ ਓ ਧੂਰੀ ਵੱਲੋਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਨੂੰ ਇਨ੍ਹਾਂ ਅਧਿਆਪਕਾਂ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਅਤੇ ਵਿਭਾਗੀ ਕਾਰਵਾਈ ਕਰਨ ਲਈ ਪੱਤਰ ਲਿਖਿਆ ਗਿਆ ਸੀ। ਇਸ ਤੋਂ ਖ਼ਫ਼ਾ ਜਥੇਬੰਦੀਆਂ ਨੇ ਆਵਾਜਾਈ ਠੱਪ ਕਰਕੇ ਪ੍ਰਦਰਸ਼ਨ ਕੀਤਾ।

ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਦਾਤਾ ਸਿੰਘ ਨਮੋਲ, ਸੁਖਵਿੰਦਰ ਗਿਰ, ਬਲਬੀਰ ਲੌਂਗੋਵਾਲ, ਜਗਦੀਪ ਸਿੰਘ, ਦਲਜੀਤ ਸਫ਼ੀਪੁਰ ਅਤੇ ਰਘਵੀਰ ਭਵਾਨੀਗੜ੍ਹ ਨੇ ਕਿਹਾ ਕਿ ਜਨਗਣਨਾ ਡਿਊਟੀ ਕਰ ਰਹੇ ਅਧਿਆਪਕਾਂ ‘ਤੇ ਪਰਚਾ ਦਰਜ ਕਰਨ ਦੀ ਸਿਫ਼ਾਰਸ਼ ਪ੍ਰਸ਼ਾਸਨ ਦੀ ਤਾਨਾਸ਼ਾਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਪਹਿਲਾਂ ਹੀ ਸੂਚਿਤ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਦੂਹਰੀਆਂ-ਤੀਹਰੀਆਂ ਡਿਊਟੀਆਂ ਲਗਾਈਆਂ ਗਈਆਂ, ਜਿਸ ਕਾਰਨ ਉਨ੍ਹਾਂ ਨੂੰ ਮਾਨਸਿਕ ਸੰਤਾਪ ਹੰਢਾਉਣਾ ਪਿਆ।

Advertisement

ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਦਿਨੀਂ ਪ੍ਰਸ਼ਾਸਨ ਨੇ ਚੋਣ ਡਿਊਟੀ ਕੱਟਣ ਦਾ ਭਰੋਸਾ ਦਿੱਤਾ ਸੀ, ਪਰ ਅਜਿਹਾ ਕਰਨ ਦੀ ਥਾਂ ਪੁਲੀਸ ਕਾਰਵਾਈ ਦੇ ਪੱਤਰ ਜਾਰੀ ਕਰ ਦਿੱਤੇ ਗਏ। ਇਸ ਰੋਸ ਪ੍ਰਦਰਸ਼ਨ ਨੂੰ ਐੱਸ ਸੀ ਬੀ ਸੀ ਯੂਨੀਅਨ, ਜੀ ਟੀ ਯੂ, ਲੈਕਚਰਾਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਸਣੇ ਕਈ ਜਮਹੂਰੀ, ਅਧਿਆਪਕ ਅਤੇ ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੰਬੋਧਨ ਕੀਤਾ। ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂਡੀ ਐੱਸ ਪੀ ਦਲਵੀਰ ਸਿੰਘ ਸਿੱਧੂ ਨੇ ਧਰਨੇ ਵਿੱਚ ਪਹੁੰਚ ਕੇ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਕਾਰਵਾਈ ਵਾਲਾ ਪੱਤਰ ਵਾਪਸ ਲੈ ਲਿਆ ਜਾਵੇਗਾ। ਪ੍ਰਸ਼ਾਸਨ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਜਥੇਬੰਦੀਆਂ ਵੱਲੋਂ ਰੋਸ ਧਰਨਾ ਸਮਾਪਤ ਕਰ ਦਿੱਤਾ ਗਿਆ।

Advertisement

Advertisement
×