ਇਨਸਾਫ਼ ਲਈ ਲਹਿਰਾਗਾਗਾ ਥਾਣੇ ਅੱਗੇ ਧਰਨਾ

ਇਨਸਾਫ਼ ਲਈ ਲਹਿਰਾਗਾਗਾ ਥਾਣੇ ਅੱਗੇ ਧਰਨਾ

ਲਹਿਰਾਗਾਗਾ ਥਾਣੇ ਅੱਗੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।

ਰਮੇਸ਼ ਭਾਰਦਵਾਜ 

ਲਹਿਰਾਗਾਗਾ, 4 ਅਗਸਤ 

ਪਿੰਡ ਫਲੇੜਾ ਦੇ ਦਲਿਤ ਮਜ਼ਦੂਰ ਦੀ ਕਥਿਤ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੀਪੀਆਈ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਨੇ ਥਾਣਾ ਸਦਰ ਅੱਗੇ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਸੂਬਾਈ ਆਗੂ ਗੋਬਿੰਦ ਸਿੰਘ ਛਾਜਲੀ ਅਤੇ ਕੁਲਦੀਪ ਸਿੰਘ ਫਲੇੜਾ ਤੇ ਸਰਦਾਰਾ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਹੋਈ ਬਾਰਸ਼ ਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਮਜ਼ਦੂਰ ਪਰਗਟ ਸਿੰਘ ਪੁੱਤਰ ਜੀਤ ਸਿੰਘ ਦੀ ਕੁੱਟਮਾਰ ਕੀਤੀ ਜੋ ਕਿ ਸੰਗਰੂਰ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹੈ। ਉਨ੍ਹਾਂ ਕਿਹਾ ਕਿ ਲਹਿਰਾਗਾਗਾ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਖ਼ਫ਼ਾ ਹੋ ਕੇ ਜਥੇਬੰਦੀਆਂ ਨੇ ਪੁਲੀਸ ਖ਼ਿਲਾਫ਼ ਧਰਨਾ ਲਾਇਆ ਹੈ।

ਇਸ ਮੌਕੇ ਧਰਨਾਕਾਰੀਆਂ ਨੇ ਚਿਤਾਵਨੀ ਦਿੰਦਿਆਂ  ਕਿਹਾ ਕਿ ਜੇ  ਪੁਲੀਸ ਨੇ ਜਲਦੀ ਇਨਸਾਫ਼ ਨਾ ਦਿਵਾਇਆ ਤਾਂ ਉਹ ਸੰਘਰਸ਼ ਹੋਰ ਤਿੱਖਾ ਕਰਨਗੇ। ਇਸ ਮੌਕੇ ਲਿਬਰੇਸ਼ਨ ਆਗੂ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਆਗੂ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਮਜ਼ਦੂਰਾਂ ਦੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੀ ਪੂਰਨ ਤੌਰ ’ਤੇ ਹਮਾਇਤ ਕੀਤੀ ਜਾਵੇਗੀ। ਇਸ ਮੌਕੇ ਤੇ     ਪਿਆਰਾ ਸਿੰਘ ਮਿੰਦਰ ਸਿੰਘ ਜੁਗਰਾਜ ਸਿੰਘ ਗੁਰਚਰਨ ਸਿੰਘ ਮਾਨਾਂ ਵਾਲਾਂ      ਵੀ ਹਾਜ਼ਰ ਸਨ।

ਉਧਰ, ਐਸਐਚਓ ਸਦਰ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਫਲੇੜਾ ਵਿਚ ਪਾਰਟੀਬਾਜ਼ੀ ਕਾਰਨ ਲੋਕ ਧੜਿਆਂ ’ਚ ਵੰਡੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲੀਸ ਨੇ ਪੜਤਾਲ ਲਈ ਲੜਾਈ ਕਰਨ ਵਾਲੇ ਦੋਵੇਂ ਦਲਿਤ ਧੜਿਆਂ ਨੂੰ ਥਾਣੇ ਬੁਲਾਇਆ ਹੋਇਆ ਹੈ। ਪੜਤਾਲ ਮਗਰੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All