ਝੋਨੇ ਦਾ ਨੁਕਸਾਨ ਹੋਣ ਕਾਰਨ ਮਾਰਕੀਟ ਕਮੇਟੀ ਦੇ ਗੇਟ ਅੱਗੇ ਧਰਨਾ

ਝੋਨੇ ਦਾ ਨੁਕਸਾਨ ਹੋਣ ਕਾਰਨ ਮਾਰਕੀਟ ਕਮੇਟੀ ਦੇ ਗੇਟ ਅੱਗੇ ਧਰਨਾ

ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਗੇਟ ਅੱਗੇ ਮੁਜ਼ਾਹਰਾ ਕਰਦੇ ਹੋਏ ਕਿਸਾਨ।

ਮੇਜਰ ਸਿੰਘ ਮੱਟਰਾਂ
ਭਵਾਨੀਗੜ, 25 ਅਕਤੂਬਰ

ਇੱਥੋਂ ਦੀ ਅਨਾਜ ਮੰਡੀ ਵਿੱਚ ਮੀਂਹ ਕਾਰਨ ਝੋਨੇ ਦਾ ਨੁਕਸਾਨ ਹੋਣ ’ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਪੰਥਕ ਚੇਤਨਾ ਲਹਿਰ ਦੇ ਆਗੂਆਂ ਨੇ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਮੰਡੀ ਬੋਰਡ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਕਸ਼ਮੀਰ ਸਿੰਘ ਕਾਕੜਾ ਅਤੇ ਪੰਥਕ ਚੇਤਨਾ ਲਹਿਰ ਦੇ ਕਨਵੀਨਰ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਕਿਹਾ ਕਿ ਮੰਡੀ ਬੋਰਡ ਵੱਲੋਂ 6 ਕਰੋੜ ਰੁਪਏ ਦੀ ਲਾਗਤ ਨਾਲ ਮੰਡੀ ਬੋਰਡ ਦਾ ਸੀਵਰੇਜ ਪਾਉਣ ਦਾ ਦਾਅਵਾ ਕੀਤਾ ਗਿਆ ਸੀ, ਪਰ ਦਾਅਵਾ ਮੀਂਹ ਦੇ ਪਾਣੀ ਵਿੱਚ ਰੁੜ ਗਿਆ। ਇਸ ਦੌਰਾਨ ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ’ਤੇ ਮਿਲੀਭੁਗਤ ਦੇ ਦੋਸ਼ ਲਗਾਉਂਦਿਆਂ ਸੀਵਰੇਜ ਦੀ ਜਾਂਚ ਕਰਾਉਣ ਅਤੇ ਜ਼ਿੰਮੇਵਾਰ ਅਧਿਕਾਰੀਆਂ ’ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਜਾਣਕਾਰੀ ਮੁਤਾਬਿਕ ਧਰਨਾਕਾਰੀਆਂ ਨੇ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਦਫ਼ਤਰ ਅੰਦਰ ਹੀ ਬੰਦ ਕਰ ਦਿੱਤਾ ਗਿਆ। ਉਨ੍ਹਾਂ ਐਲਾਨ ਕੀਤਾ ਕਿ ਅਨਾਜ ਮੰਡੀ ਵਿੱਚ ਪਿਆ ਝੋਨਾ ਪੂਰੀ ਕੀਮਤ ’ਤੇ ਵਿਕਣ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਵਿੱਚ ਹਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਇਕਾਈ ਪ੍ਰਧਾਨ, ਹਰਜਿੰਦਰ ਸਿੰਘ ਰਾਮਪੁਰਾ, ਲਖਵਿੰਦਰ ਸਿੰਘ ਫਤਿਹਗੜ੍ਹ ਭਾਦਸੋਂ ਤੇ ਸਤਨਾਮ ਸਿੰਘ ਕਾਕੜਾ ਸਣੇ ਹੋਰ ਆਗੂ ਹਾਜ਼ਰ ਸਨ। ਐੱਸਡੀਓ ਸੁਸ਼ਾਂਤ ਕੁਮਾਰ ਨੇ ਕਿਹਾ ਕਿ ਭਾਰੀ ਮੀਂਹ ਪੈਣ ਦੇ ਬਾਵਜੂਦ ਮਹਿਕਮੇ ਵੱਲੋਂ ਪਾਣੀ ਦੀ ਨਿਕਾਸੀ ਦਾ ਉਪਰਾਲਾ ਕੀਤਾ ਗਿਆ ਹੈ ਅਤੇ ਸੀਵਰੇਜ ਪਹਿਲਾਂ ਨਾਲੋਂ ਵਧੀਆ ਕੰਮ ਕਰ ਰਿਹਾ ਹੈ।

ਬੀਬੀ ਮੁਖਮੈਲਪੁਰ ਵੱਲੋਂ ਝੋਨੇ ਦੀ ਖਰੀਦ ਦੀ ਮੰਗ

ਘਨੌਰ (ਪੱਤਰ ਪ੍ਰੇਰਕ): ਇਥੋਂ ਨੇੜਲੇ ਪਿੰਡ ਕੁੱਥਾਖੇੜੀ ਵਿੱਚ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਆਖਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਕਾਰਨ ਅੱਜ ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਮੰਡੀਆਂ ਅਤੇ ਸੜਕਾਂ ’ਤੇ ਰੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਨ ਰਾਤ ਮੁਸ਼ੱਕਤ ਕਰਕੇ ਪਾਲੀ ਗਈ ਝੋਨੇ ਦੀ ਫਸਲ ਮੰਡੀਆਂ ਵਿੱਚ ਵਿੱਕਣ ਨਾ ਕਾਰਨ ਰੁਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿੱਚ ਆਮਦ ਹੋ ਰਹੇ ਝੋਨੇ ਦੀ ਤੁਰੰਤ ਖਰੀਦ ਕੀਤੀ ਜਾਵੇ। ਕਿਸਾਨਾਂ ਨੂੰ ਹਾੜ੍ਹੀ ਦੀ ਫਸਲ ਲਈ ਡੀ.ਏ.ਪੀ ਮੁਹੱਈਆ ਕਰਵਾਇਆ ਜਾਵੇ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

* ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ * ਮ੍ਰਿਤਕਾਂ ’ਚ ਖਾਣ ਦੇ ਵਰਕਰ...

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ’ਤੇ ਲਾਇਆ ਅਧਿਆਪਕਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ਦਾ ਦੋਸ਼...

ਸ਼ਹਿਰ

View All