ਲਹਿਰਾਗਾਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ ਦੀ ਅਗਵਾਈ ਹੇਠ ਹੋਈ। ਜਥੇਬੰਦੀ ਨੇ ਫੈਸਲਾ ਲਿਆ ਕਿ 9 ਸਤੰਬਰ ਨੂੰ ਪਾਵਰਕੌਮ ਦੇ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ। ਮੀਟਿੰਗ ’ਚ ਬੀਤੇ ਦਿਨੀਂ ਬਿਜਲੀ ਬੋਰਡ ਵੱਲੋਂ ਪਿੰਡ ਜਲੂਰ ’ਚ ਲੋਕਾਂ ਦੇ ਘਰਾਂ ’ਚ ਕੀਤੀ ਗਈ ਛਾਪੇਮਾਰੀ ਅਤੇ ਕਿਸਾਨ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਤੁਰੰਤ ਅਦਾ ਕਰਨ ਦੀ ਮੰਗ ਕੀਤੀ ਗਈ। -ਪੱਤਰ ਪ੍ਰੇਰਕ