DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੰਦੇ ਪਾਣੀ ਦੇ ਮਸਲੇ ’ਤੇ ਕੌਂਸਲ ਦਫ਼ਤਰ ਅੱਗੇ ਧਰਨਾ

ਸਾਬਕਾ ਮੰਤਰੀ ਢੀਂਡਸਾ ਦੀ ਅਗਵਾਈ ਹੇਠ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਧਰਨਾਕਾਰੀਆਂ ਨਾਲ ਬੈਠੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ।
Advertisement

ਸ਼ਹਿਰ ਦੇ ਕੁਝ ਵਾਰਡਾਂ ਵਿੱਚ ਸਪਲਾਈ ਹੋ ਰਹੇ ਪਾਣੀ ਵਿੱਚ ਸੀਵਰੇਜ ਦਾ ਪਾਣੀ ਮਿਲ ਕੇ ਆਉਣ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਮਸਲੇ ’ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਗਰ ਕੌਂਸਲ ਦਫ਼ਤਰ ਅੱਗੇ ਸੰਕੇਤਕ ਧਰਨਾ ਦੇ ਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੀ ਸਪਲਾਈ ਕਾਰਨ ਘਰਾਂ ਵਿੱਚ ਬਿਮਾਰਾਂ ਦੀ ਗਿਣਤੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਆਜ਼ਾਦੀ ਤੋਂ ਬਾਅਦ ਵੀ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਨੂੰ ਤਰਸਣਾ ਪਵੇ, ਸ਼ਹਿਰ ਅੰਦਰ ਫੈਲ ਰਹੀਆਂ ਸਾਰੀਆਂ ਬਿਮਾਰੀਆਂ ਦੀ ਜੜ੍ਹ ਘਰਾਂ ਵਿੱਚ ਸਪਲਾਈ ਹੋ ਰਿਹਾ ਗੰਦਾ ਪਾਣੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਗੰਦਲਾ ਪਾਣੀ ਆਉਣ ਕਾਰਨ ਛੋਟੇ-ਛੋਟੇ ਬੱਚੇ, ਬਜ਼ੁਰਗਾਂ ਨੂੰ ਬਿਮਾਰੀਆਂ ਨਾਲ ਜੂਝਨਾ ਪੈ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹੱਲ ਨਾ ਹੋਇਆ ਤਾਂ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੁਟਾਲ, ਭਾਜਪਾ ਦੇ ਸੀਨੀਅਰ ਆਗੂ ਕੇਵਲ ਕ੍ਰਿਸ਼ਨ, ਸੁਖਵਿੰਦਰ ਸਿੰਘ ਬਿੱਲੂ ਖੰਡੇਬਾਦ, ਰਾਜ ਕੁਮਾਰ ਗਰਗ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਕੋਟੜਾ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਗਲਾ, ਕੌਂਸਲਰ ਕਿਰਪਾਲ ਸਿੰਘ ਨਾਥਾ, ਸਾਬਕਾ ਕੌਂਸਲਰ ਦਵਿੰਦਰ ਨੀਟੂ, ਸਾਬਕਾ ਕੌਂਸਲਰ ਨੀਟੂ ਸ਼ਰਮਾ, ਗੁਰੀ ਚਹਿਲ, ਸੱਤਪਾਲ ਪਾਲੀ, ਸੁਰੇਸ਼ ਕੁਮਾਰ ਪਾਲਾ, ਛੱਜੂ ਸਿੰਘ ਧਾਲੀਵਾਲ, ਰਿੰਕੂ ਖਰੋੜ ਤੇ ਰਣਵੀਰ ਸਿੰਘ ਦੇਹਲਾ ਮੌਜੂਦ ਸਨ।

Advertisement

ਸ਼ਹਿਰ ’ਚ ਗੰਦੇ ਪਾਣੀ ਦੀ ਸਮੱਸਿਆ ਨਹੀਂ: ਪ੍ਰਧਾਨ

ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਗੰਦੇ ਪਾਣੀ ਦੀ ਕੋਈ ਸਮੱਸਿਆ ਨਹੀਂ ਹੈ। ਨਗਰ ਕੌਂਸਲ ਨੇ 95 ਫੀਸਦੀ ਮਸਲਾ ਹੱਲ ਕਰ ਲਿਆ ਹੈ। ਉਨ੍ਹਾਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਢੀਂਡਸਾ ’ਤੇ ਤਨਜ਼ ਕਸਦਿਆਂ ਕਿਹਾ ਕਿ ਇਹ ਸਿਵਾਏ ਸਿਆਸਤ ਦੇ ਹੋਰ ਕੁੱਝ ਨਹੀਂ ਕਰ ਰਹੇ ਤੇ ਸਿਰਫ਼ ਵੋਟਾਂ ਵਟੋਰਣ ਲਈ ਇੱਥੇ ਆ ਕੇ ਧਰਨੇ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਧਰਨੇ ਉੱਪਰ ਬੈਠਣ ਤੋਂ ਪਹਿਲਾਂ ਇਨ੍ਹਾਂ ਨੂੰ ਡਿਮਾਂਡ ਨੋਟਿਸ ਭੇਜਣਾ ਬਣਦਾ ਸੀ, ਜੇਕਰ ਉਹ ਡਿਮਾਂਡ ਨੋਟਿਸ ਵੱਲ ਧਿਆਨ ਨਾ ਦਿੰਦੇ ਤਾਂ ਉਹ ਧਰਨਾ ਲਗਾਉਂਦੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਲਹਿਰਾਗਾਗਾ ਇਸ ਮਸਲੇ ਨੂੰ ਲੈ ਕੇ ਗੰਭੀਰ ਹੈ ਤੇ ਸ਼ਹਿਰ ਦੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਧਰਨਾ ਲਗਾਉਣਾ ਮਸਲੇ ਦਾ ਹੱਲ ਨਹੀਂ ਹੈ। ਪ੍ਰਧਾਨ ਕਾਂਤਾ ਗੋਇਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਗੰਦੇ ਪਾਣੀ ਦੀ ਸਪਲਾਈ ਲਈ ਪਰਮਿੰਦਰ ਢੀਂਡਸਾ ਖੁਦ ਜ਼ਿੰਮੇਵਾਰ ਹਨ ਕਿਉਂਕਿ ਇਨ੍ਹਾਂ ਦੀ ਹੀ ਸਰਕਾਰ ਸਮੇਂ ਪਾਣੀ ਵਾਲੀ ਸਪਲਾਈ ਉੱਪਰੋਂ ਸੀਵਰੇਜ ਦੀ ਸਪਲਾਈ ਲਾਈਨ ਪਾਉਣ ਲਈ ਇਹ ਸਮੱਸਿਆ ਖੜ੍ਹੀ ਹੋਈ ਹੈ।

Advertisement
Advertisement
×