DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜ਼ਿਲ੍ਹਾ ਸਿੱਖਿਆ ਦਫ਼ਤਰ ਅੱਗੇ ਧਰਨਾ

ਮਿੱਡ-ਡੇਅ ਮੀਲ ਵਰਕਰਾਂ, ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਦੀਆਂ ਹੱਕੀ ਮੰਗਾਂ ਲਈ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਯਾਦ-ਪੱਤਰ ਦੇ ਕੇ ਮੀਟਿੰਗ ਦਾ ਸਮਾਂ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ...

  • fb
  • twitter
  • whatsapp
  • whatsapp
featured-img featured-img
ਧਰਨੇ ਵਿੱਚ ਸ਼ਾਮਲ ਹੁੰਦੇ ਹੋਏ ਮਿੱਡ-ਡੇਅ ਮੀਲ ਵਰਕਰ, ਸਫ਼ਾਈ ਸੇਵਕ ਅਤੇ ਚੌਕੀਦਾਰ।
Advertisement

ਮਿੱਡ-ਡੇਅ ਮੀਲ ਵਰਕਰਾਂ, ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਦੀਆਂ ਹੱਕੀ ਮੰਗਾਂ ਲਈ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਯਾਦ-ਪੱਤਰ ਦੇ ਕੇ ਮੀਟਿੰਗ ਦਾ ਸਮਾਂ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਨੇ ਦੱਸਿਆ ਕਿ ਛੇ ਮਹੀਨੇ ਪਹਿਲਾਂ ਰੋਸ ਰੈਲੀ ਕਰਨ ਤੋਂ ਬਾਅਦ ਕਈ ਵਾਰ ਯਾਦ-ਪੱਤਰ ਦਿੱਤੇ ਗਏ, ਪਰ ਪ੍ਰਸ਼ਾਸਨ ਵੱਲੋਂ ਨਾ ਤਾਂ ਕੋਈ ਜਵਾਬ ਮਿਲਿਆ ਅਤੇ ਨਾ ਹੀ ਮੀਟਿੰਗ ਦਾ ਸਮਾਂ ਨਿਸ਼ਚਿਤ ਕੀਤਾ ਗਿਆ। ਯੂਨੀਅਨ ਨੇ ਮੰਗ ਕੀਤੀ ਕਿ ਮਿਡ-ਡੇਅ ਮੀਲ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ ਅਤੇ ਹਾਦਸੇ ਦੀ ਸੂਰਤ ਵਿੱਚ ਬੀਮਾ ਤੇ ਮੁਆਵਜ਼ਾ ਯਕੀਨੀ ਬਣਾਈ ਜਾਵੇ। ਇਸੇ ਤਰ੍ਹਾਂ ਸਕੂਲਾਂ ਵਿੱਚ ਸਫ਼ਾਈ ਸੇਵਕਾਂ ਨੂੰ ਮਿਲ ਰਹੀ 3,000 ਰੁਪਏ ਅਤੇ ਚੌਕੀਦਾਰਾਂ ਨੂੰ ਮਿਲ ਰਹੀ 5,000 ਰੁਪਏ ਮਹੀਨਾਵਾਰ ਰਕਮ ਵਿੱਚ ਵਾਧਾ ਕਰ ਕੇ ਕਿਰਤ ਕਾਨੂੰਨਾਂ ਅਨੁਸਾਰ ਬਣਦੇ ਹੱਕ ਦਿੱਤੇ ਜਾਣ।

Advertisement
Advertisement
×