DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਝੋਟੇ ਦੇ ਹੱਕ ’ਚ ਮੁਜ਼ਾਹਰਾ

ਨਸ਼ਿਆਂ ਵਿਰੁੱਧ ਡਟ ਕੇ ਲੜਾਈ ਲੜਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿੱਚ ਕਤਲ ਵਿਰੁੱਧ ਅੱਜ ਨਸ਼ਾ ਰੋਕੂ ਕਮੇਟੀ ਵੱਲੋਂ ਸ਼ੇਰਪੁਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਸਬੇ ਦੇ ਕਾਤਰੋਂ ਚੌਕ ਵਿੱਚ ਤਿੰਨ ਘੰਟੇ ਤੱਕ ਚੱਕਾ ਜਾਮ...

  • fb
  • twitter
  • whatsapp
  • whatsapp
featured-img featured-img
ਸ਼ੇਰਪੁਰ ਦੇ ਕਾਤਰੋਂ ਚੌਕ ਵਿੱਚ ਮੁਜ਼ਾਹਰਾ ਕਰਦੇ ਹੋਏ ਨਸ਼ਾ ਰੋਕੂ ਕਮੇਟੀ ਦੇ ਕਾਰਕੁਨ।
Advertisement

ਨਸ਼ਿਆਂ ਵਿਰੁੱਧ ਡਟ ਕੇ ਲੜਾਈ ਲੜਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿੱਚ ਕਤਲ ਵਿਰੁੱਧ ਅੱਜ ਨਸ਼ਾ ਰੋਕੂ ਕਮੇਟੀ ਵੱਲੋਂ ਸ਼ੇਰਪੁਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਸਬੇ ਦੇ ਕਾਤਰੋਂ ਚੌਕ ਵਿੱਚ ਤਿੰਨ ਘੰਟੇ ਤੱਕ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਵਿਰੁੱਧ ਲੜਦਿਆਂ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਜ਼ਿਕਰਯੋਗ ਹੈ ਕਿ ਨਸ਼ਾ ਰੋਕੂ ਕਮੇਟੀ ਸ਼ੇਰਪੁਰ ਵੱਲੋਂ ਇਲਾਕੇ ਵਿੱਚ ਨਸ਼ਿਆਂ ਦੇ ਕਥਿਤ ਗੈਰ-ਕਾਨੂੰਨੀ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੱਕੇ ਨਾਕੇ ਲਗਾ ਕੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਅੱਜ ਸਵੇਰੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਗਰੋਂ ਨਸ਼ਾ ਰੋਕੂ ਕਮੇਟੀ ਦੀ ਅਪੀਲ ’ਤੇ ਪਿੰਡ ਰਾਮਨਗਰ ਛੰਨਾ, ਫਤਿਹਗੜ੍ਹ ਪੰਜਗਰਾਈਆਂ, ਗੰਡੇਵਾਲ ਸਮੇਤ ਹੋਰਨਾ ਪਿੰਡਾਂ ਤੋਂ ਨਸ਼ਾ ਰੋਕੂ ਕਮੇਟੀ ਨਾਲ ਸਬੰਧਤ ਨੌਜਵਾਨ ਸ਼ੇਰਪੁਰ ਕਮੇਟੀ ਦੇ ਪੱਕੇ ਨਾਕੇ ’ਤੇ ਇਕੱਤਰ ਹੋਏ। ਇੱਥੋਂ ਕਾਤਰੋਂ ਚੌਕ ਤੱਕ ਮਾਰਚ ਕਰਦਿਆਂ ਚੌਕ ਵਿੱਚ ਚੱਕਾ ਜਾਮ ਕੀਤਾ।

ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੰਦਾ ਅਤੇ ਮੈਂਬਰਾਂ ਹਰਪ੍ਰੀਤ ਸਿੰਘ ਤੂਰ, ਬੌਬੀ ਚੀਮਾ, ਹਰਪ੍ਰੀਤ ਥਿੰਦ ਤੇ ਪਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਮਹਿਜ਼ ਸ਼ਗੂਫ਼ਾ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਨੇ ਨਸ਼ਿਆਂ ਵਿਰੁੱਧ ਅਸਲ ਸੰਘਰਸ਼ ਕਰਨ ਵਾਲੇ ਲੋਕਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਆਗੂ ਵਿੱਕੀ ਪਰੋਚਾ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜਸਮੇਲ ਬੜੀ, ਯੂਥ ਕਾਂਗਰਸ ਆਗੂ ਬੰਨੀ ਖਹਿਰਾ, ਐਡਵੋਕੇਟ ਜਸਵੀਰ ਸਿੰਘ, ਸੰਜੇ ਸਿੰਗਲਾ ਅਤੇ ਦਰਸ਼ਨ ਬਾਜਵਾ ਸਮੇਤ ਹੋਰਨਾਂ ਨੇ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।

Advertisement

Advertisement
Advertisement
×