ਮਜ਼ਦੂਰ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ

ਮਜ਼ਦੂਰ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ

ਮਜ਼ਦੂਰ ਜਥੇਬੰਦੀਆਂ ਦੇ ਸੈਂਕੜੇ ਕਾਰਕੁਨ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ

ਸੰਗਰੂਰ, 28 ਜੁਲਾਈ

ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ’ਤੇ ਆਧਾਰਿਤ ਬਣੇ ਸਾਂਝੇ ਮੋਰਚੇ ਦੇ ਸੱਦੇ ’ਤੇ ਸੈਂਕੜੇ ਲੋਕਾਂ ਵਲੋਂ ਵਰ੍ਹਦੇ ਮੀਂਹ ਵਿਚ ਸ਼ਹਿਰ ’ਚ ਰੋਸ ਮਾਰਚ ਕਰਦਿਆਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ’ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਸਾਂਝੇ ਮੋਰਚੇ ਦੀ ਅਗਵਾਈ ਹੇਠ ਖਰਾਬ ਮੌਸਮ ਦੇ ਬਾਵਜੂਦ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੈਂਕੜੇ ਕਾਰਕੁਨ ਸਥਾਨਕ ਅਨਾਜ ਮੰਡੀ ਵਿਚ ਇਕੱਠੇ ਹੋਏ ਜਿਥੋਂ ਵੱਖ-ਵੱਖ ਵਾਹਨਾਂ ’ਤੇ ਸਵਾਰ ਹੋ ਕੇ ਮਾਰਚ ਕਰਦਿਆਂ ਸਿੱਖਿਆ ਮੰਤਰੀ ਦੀ ਕੋਠੀ ਨੇੜੇ ਪੁੱਜੇ ਜਿਥੇ ਪੁਲੀਸ ਨੇ ਬੈਰੀਕੇਡ ਲਗਾ ਕੇ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੇ ਇਥੇ ਹੀ ਰੋਸ ਧਰਨਾ ਦਿੱਤਾ। ਰੋਸ ਧਰਨੇ ਦੀ ਅਗਵਾਈ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਆਗੂ ਨਿਰਮਲ ਸਿੰਘ ਬਟੜਿਆਣਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਹਰਭਗਵਾਨ ਮੂਨਕ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਆਗੂ ਧਰਮਪਾਲ ਸਿੰਘ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਰਾਜਵਿੰਦਰ ਸਿੰਘ ਝਨੇੜੀ ਨੇ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਦੀ ’ਤੇ ਬੈਠਣ ਮੌਕੇ ਪੰਜ-ਪੰਜ ਮਰਲੇ ਪਲਾਟ, ਉਸਾਰੀ ਲਈ 3 ਲੱਖ ਰੁਪਏ ਦੇਣ, ਮਜ਼ਦੂਰਾਂ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ੇ ਮੁਆਫ਼ ਕਰਨ, ਮਨਰੇਗਾ ਦਾ ਸਾਲ ਭਰ ਲਈ ਰੁਜ਼ਗਾਰ ਦਾ ਪ੍ਰਬੰਧ ਕਰਨ, ਪੜ੍ਹਾਈ, ਸਿਹਤ ਸਹੂਲਤਾਂ ਦਾ ਸਾਰਾ ਮੁਫ਼ਤ ਪ੍ਰਬੰਧ ਕਰਨ, ਬੁਢਾਪਾ ਪੈਨਸ਼ਨ ਸਤਾਈ ਸੌ ਰੁਪਿਆ ਕਰਨ, ਸ਼ਗਨ ਸਕੀਮ ਇਕਵੰਜਾ ਹਜ਼ਾਰ ਰੁਪਏ ਕਰਨ ਆਦਿ ਵਰਗੇ ਵਾਅਦੇ ਕੀਤੇ ਸੀ, ਪਰ ਵਾਅਦੇ ਤਾਂ ਪੂਰੇ ਕੀ ਕਰਨੇ ਸੀ ਉਲਟਾ ਪੰਚਾਇਤੀ ਜ਼ਮੀਨਾਂ ਨੂੰ ਖੋਹਣ ਦੇ ਕਾਨੂੰਨ ਘੜੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਾਉਣ ਲਈ 9, 10 ਅਤੇ 11 ਅਗਸਤ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ। ਇਸ ਮੌਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ, ਭਾਰਤ ਵਿੱਚ ਲਗਾਤਾਰ ਵਧਦੀ ਜਾ ਰਹੀ ਹਿੰਦੂਤਵੀ ਫਾਸ਼ੀਵਾਦੀ ਹਕੂਮਤ ਤਹਿਤ ਅਣਐਲਾਨੀ ਅਮਰਜੈਂਸੀ ਹਾਲਾਤ ਅਤੇ ਦਲਿਤਾਂ ’ਤੇ ਹੋ ਰਹੇ ਸਮਾਜਿਕ ਜਬਰ ਦੀ ਸਖ਼ਤ ਨਿਖੇਧੀ ਕੀਤੀ। ਧਰਨੇ ਨੂੰ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਬਿਮਲ ਕੌਰ, ਬਲਜੀਤ ਸਿੰਘ, ਲਖਮੀਰ ਸਿੰਘ, ਨਿਰਮਲ ਸਿੰਘ ਘਰਾਚੋਂ, ਬਲਜੀਤ ਕੌਰ, ਧਰਮਪਾਲ ਸਿੰਘ, ਬਲਵਿੰਦਰ ਕੌਰ ਕਲਰ ਭੈਣੀ, ਅਮਰੀਕ ਸਿੰਘ , ਗੁਰਮੁਖ ਸਿੰਘ, ਮਾਸਟਰ ਰਾਮ ਸਿੰਘ , ਲੀਲਾ ਖਾਨ ਅਤੇ ਸੁਰਿੰਦਰ ਭੈਣੀ ਆਦਿ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All