ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਰੋਸ ਮਾਰਚ

ਬੇਜ਼ਮੀਨੇ ਕਿਰਤੀ ਵੀ ਹੋਣਗੇ ਕਿਸਾਨ ਪਰੇਡ ਵਿਚ ਸ਼ਾਮਲ; ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਦੇ ਪਰਿਵਾਰ ਨੂੰ ਚੈੱਕ ਭੇਟ

ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਰੋਸ ਮਾਰਚ

ਅਮਰਗੜ੍ਹ ਦੇ ਬਾਜ਼ਾਰ ਵਿੱਚ ਰੋਸ ਮਾਰਚ ਕਰਦੇ ਹੋਏ ਕਿਸਾਨ ਤੇ ਦੁਕਾਨਦਾਰ। ਫੋਟੋ: ਜੈਦਕਾ

ਰਾਜਿੰਦਰ ਜੈਦਕਾ

ਅਮਰਗੜ੍ਹ, 17 ਜਨਵਰੀ

ਦਿੱਲੀ ਚੱਲੋ ਮਹਿੰਮ ਦੇ ਸਬੰਧ ਵਿੱਚ ਕਿਸਾਨੀ ਅਦੋਲਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਸਾਨਾਂ, ਦੁਕਾਨਦਾਰਾਂ ਤੇ ਸਮਾਜਸੇਵੀ ਜੱਥੇਬੰਦੀਆਂ ਨੇ ਗੁਰਦੁਆਰਾ ਸਿੰਘ ਸਭਾ ਤੋਂ ਚੌਂਦਾ ਮੋੜ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਝੱਲ, ਪਰਮਜੀਤ ਸਿੰਘ ਆੜ੍ਹਤੀ, ਨਿਰਮਲ ਸਿੰਘ, ਹੰਸ ਰਾਜ, ਜਸਵੰਤ ਸਿੰਘ, ਰਾਜਿੰਦਰ ਰਾਜੀ, ਸ਼ਰਧਾ ਰਾਮ, ਪਰਮਦੀਪ ਸਿੰਘ ਜਾਮਾ, ਗੁਰਪ੍ਰੀਤ ਸਿੰਘ ਰਾਏਪੁਰ, ਜਤਿੰਦਰ ਸਿੰਘ, ਬਲਦੇਵ ਸਿੰਘ, ਗੁਰਵੀਰ ਸਿੰਘ, ਸਤਪਾਲ ਸਿੰਘ, ਸਰਪੰਚ ਚਰਨਜੀਤ ਸਿੰਘ, ਪ੍ਰਧਾਨ ਹਰੀ ਸਿੰਘ ਖੇੜੀਸੋਢੀਆਂ, ਬਿੰਦਰ ਸਿੰਘ ਬਿੰਦਰੀ ਆਦਿ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਪੰਜ ਸਾਲ ਦੀ ਬੱਚੀ ਨਵਕਿਰਨ ਕੌਰ ਨੇ ਦੂਣੀ ਦਾ ਪਹਾੜਾ ਗਾ ਕੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ। ਕੈਪਸ਼ਨ:

ਲਹਿਰਾਗਾਗਾ(ਰਮੇਸ਼ ਭਾਰਦਵਾਜ) ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਲੋਕ ਮਾਰੂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵਿਖੇ ਚੱਲ ਰਹੇ ਵਿਸ਼ਾਲ ਜਨ ਅੰਦੋਲਨ ਵਿੱਚ ਆਪਣਾ ਆਪਣਾ ਯੋਗਦਾਨ ਪਾਉਣ ਲਈ 23 ਜਨਵਰੀ ਨੂੰ ਲਹਿਰੇਗਾਗਾ ਤੋਂ ਦਲਿਤ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ । ਇਥੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ 26 ਜਨਵਰੀ ਨੂੰ ਹੋ ਰਹੀ ਕਿਸਾਨ ਪਰੇਡ ਵਿੱਚ ਸ਼ਮੂਲੀਅਤ ਲਈ ਪਹਿਲਾਂ 23 ਜਨਵਰੀ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਦਲਿਤ ਦਿੱਲੀ ਵੱਲ ਨੂੰ ਚਾਲੇ ਪਾਉਣਗੇ।ਇਸ ਮੌਕੇ ਰਾਮ ਸਿੰਘ ਘੋੜੇਨਬ ਦੇ ਗੁਲਾਬ ਸਿੰਘ, ਲੀਲਾ ਸਿੰਘ ਭੁਟਾਲ ਕਲਾਂ, ਦਰਸ਼ਨ ਸਿੰਘ ਪਾੜੂ ਸਿੰਘ ਸਮੂਰਾਂ,ਜਗਸੀਰ ਸਿੰਘ ਸਮੁਰਾ ਸਤਿਗੁਰ ਸਿੰਘ ਰਾਏਧਰਾਣਾ ਅਤੇ ਚੇਤ ਸਿੰਘ ਰਾਏਧਰਾਣਾ ਆਦਿ ਮੌਜੂਦ ਸਨ ।ਪਾਤੜਾਂ (ਗੁਰਨਾਮ ਸਿੰਘ ਚੌਹਾਨ): ਕਿਸਾਨ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਪਿੰਡ ਬਰਾਸ ਦੇ ਨੌਜਵਾਨ ਦੀ ਅੰਤਿਮ ਅਰਦਾਸ ਮੌਕੇ ਐੱਸਜੀਪੀਸੀ ਦੇ ਮੈਂਬਰ ਨਿਰਮਲ ਸਿੰਘ ਹਰਿਆਊ ਤੇ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਹਰਜਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਹੈ।

ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੋਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ, ਰਾਮ ਸਿੰਘ ਕੱਕੜਵਾਲ ,ਚਮਕੋਰ ਸਿੰਘ ਹਥਨ, ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾਂ ਅੱਜ 109ਵੇ ਦਿਨ ਵਿੱਚ ਸ਼ਾਮਲ ਹੋ ਗਿਆ ਤੇ ਇਸ ਵਾਰ ਵੀ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All