ਕਿਸਾਨਾਂ ਦੀ ਹਮਾਇਤ ’ਚ ਪਰਮਿੰਦਰ ਢੀਂਡਸਾ ਦੀ ਅਗਵਾਈ ਹੇਠ ਰੋਸ ਮਾਰਚ

ਕਿਸਾਨਾਂ ਦੀ ਹਮਾਇਤ ’ਚ ਪਰਮਿੰਦਰ ਢੀਂਡਸਾ ਦੀ ਅਗਵਾਈ ਹੇਠ ਰੋਸ ਮਾਰਚ

ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ’ਚ ਸੰਗਰੂਰ ’ਚ ਕੇਂਦਰ ਖ਼ਿਲਾਫ਼ ਰੋਸ ਮਾਰਚ ਕਰਦੇ ਹੋਏ ਪਰਮਿੰਦਰ ਸਿੰਘ ਢੀਂਡਸਾ।

ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਸਤੰਬਰ

ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਡੱਟ ਕੇ ਕਿਸਾਨਾਂ ਦਾ ਸਾਥ ਦਿੱਤਾ। ਉਨ੍ਹਾਂ ਅੱਜ ਸਵੇਰੇ ਹੀ ਕਿਸਾਨਾਂ ਦੇ ਝੰਡੇ ਹੇਠ ਕਾਲੇ ਕਾਨੂੰਨ ਵਾਪਸ ਲਓ, ਲੋਕ ਏਕਤਾ ਜਿੰਦਬਾਦ, ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਵਾਲੀਆਂ ਤਖਤੀਆਂ ਲੈ ਕੇ  ਸਹਿਰ ’ਚ ਕਿਸਾਨਾਂ ਦੇ ਹੱਕ ਵਿੱਚ ਰੋਸ ਮਾਰਚ ਕੀਤਾ। ਢੀਂਡਸਾ  ਕਾਫਲੇ ਸਣੇ ਇੱਥੇ ਬਰਨਾਲਾ ਕੈਚੀਆਂ ’ਚ ਕਿਸਾਨ ਜਥੇਬੰਦੀਆਂ ਦੇ ਸਾਂਝੇ ਧਰਨੇ ’ਚ ਸਾਮਲ ਹੋਏ ਤੇ ਸ਼ਾਮ ਤੱੱਕ ਧਰਨੇ ਵਿਚ ਕਿਸਾਨਾਂ ਨਾਲ ਡਟੇ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਢੀਂਡਸਾ ਨੇ ਦੱਸਿਆ ਕਿ  ਸ਼੍ਰੋਮਣੀ ਅਕਾਲੀ ਡੈਮੋਕਰੇਟਿਕ ਦੇ ਵਰਕਰਾਂ ਨੇ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ’ਚ ਕਿਸਾਨਾਂ ਦੇ ਸਾਰੇ ਧਰਨਿਆਂ ਤੇ ਮਾਰਚਾਂ ’ਚ ਡਟਵੀਂ ਸਮੂਲੀਅਤ ਕਰਦਿਆਂ ਕਿਸਾਨ ਸੰਘਰਸ਼ ਦੇ ਮੋਢੇ ਨਾਲ ਮੋਢਾ ਲਾ ਕੇ ਸਾਥ ਦਿੱਤਾ। ਸ੍ਰੀ ਢੀਂਡਸਾ ਨੇ ਬਾਦਲ ਦਲ ਵੱਲੋਂ ਅੱਜ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਦੇ ਬਰਾਬਰ ਚੱਕਾ ਜਾਮ ਕਰਨ ਦੇ ਦਿੱਤੇ ਪ੍ਰੋਗਰਾਮ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਮੁੱਚਾ ਪੰਜਾਬ ਇੱਕਜੁੱਟ ਹੋ ਕੇ ਖੇਤੀ ਬਿਲਾਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਿਹਾ ਹੈ ਤੇ ਹਰ ਪਾਰਟੀ ਤੇ ਵਰਗ ਦੇ ਲੋਕਾਂ ਨੇ ਕਿਸਾਨ ਜਥੇਬੰਦੀਆਂ ਦੇ ਰੋਸ ਧਰਨਿਆਂ ’ਚ ਸ਼ਮੂਲੀਅਤ ਕੀਤੀ ਹੈ ਪਰ ਅਕਾਲੀ ਦਲ ਬਾਦਲ ਵੱਲੋਂ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਮਹਿਜ ਸਿਆਸੀ ਡਰਾਮਾ ਹੈ। 

 ਇਸ ਮੌਕੇ  ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ, ਸਤਗੁਰ ਸਿੰਘ ਨਮੋਲ,ਸੁਖਦੇਵ ਸਿੰਘ ਭਲਵਾਨ, ਅਮਨਵੀਰ ਸਿੰਘ ਚੈਰੀ, ਕੁਲਦੀਪ ਸਿੰਘ ਬੁੱਗਰਾਂ, ਮੱਖਣ ਸਿੰਘ ਉਭਾਵਾਲ, ਨਾਜਰ ਸਿੰਘ ਦਿਆਲਗੜ, ਜਸਵੀਰ ਸਿੰਘ ਭਿੰਡਰਾਂ, ਵਿਜੈ ਲੰਕੇਸ, ਸੰਦੀਪ ਦਾਨੀਆ, ਚਮਨਦੀਪ ਸਿੰਘ ਮਿਲਖੀ, ਇੰਦਰਜੀਤ ਸਿੰਘ ਤੂਰ, ਹਰਪ੍ਰੀਤ ਸਿੰਘ ਢੀਂਡਸਾ, ਗੁਰਪ੍ਰੀਤ ਸਿੰਘ ਘਾਬਦਾਂ, ਭਿੰਦਰ ਸੰਘਰੇੜੀ, ਨਾਇਬ ਸਿੰਘ, ਕੁਲਵੰਤ ਸਿੰਘ ਪ੍ਰਧਾਨ, ਜੀਤ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਵੀ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All