DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Teachers Protest: ਛੁੱਟੀ ਵਾਲੇ ਦਿਨ ਸਕੂਲ ਬੁਲਾਉਣ ’ਤੇ ਰੋਸ

ਅਧਿਆਪਕਾਂ ਨੇ ਵਿਭਾਗ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ

  • fb
  • twitter
  • whatsapp
  • whatsapp
featured-img featured-img
ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਦੇ ਹੋਏ ਅਧਿਆਪਕ।
Advertisement

ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਅਧਿਆਪਕਾਂ ਨੂੰ ਸਕੂਲਾਂ ਵਿੱਚ ਬੁਲਾ ਕੇ ਗ਼ੈਰ-ਵਿਦਿਅਕ ਕੰਮ ਕਰਵਾਉਣ ਦੇ ਫ਼ੈਸਲੇ ਖ਼ਿਲਾਫ਼ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅਧਿਆਪਕ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਪਾਤੜਾਂ ਬਲਾਕ ਦੇ ਵੱਖ-ਵੱਖ ਸਕੂਲਾਂ ਵਿੱਚ ਅਧਿਆਪਕਾਂ ਨੇ ਇਕੱਠੇ ਹੋ ਕੇ ਐੱਸ ਆਈ ਆਰ ਦੇ ਕੰਮ ਲਈ ਜਾਰੀ ਕੀਤੇ ਵਿਭਾਗੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਡੈਮੋਕਰੈਟਿਕ ਟੀਚਰਜ਼ ਫਰੰਟ (ਡੀ ਟੀ ਐੱਫ ) ਬਲਾਕ ਪਾਤੜਾਂ ਦੇ ਪ੍ਰਧਾਨ ਰਾਜੀਵ ਕੁਮਾਰ, ਸਕੱਤਰ ਬਲਜਿੰਦਰ ਘੱਗਾ ਅਤੇ ਗੌਰਮੈਂਟ ਟੀਚਰਜ਼ ਯੂਨੀਅਨ (ਜੀ ਟੀ ਯੂ ) ਦੇ ਆਗੂ ਬਲਵਿੰਦਰ ਸਿੰਘ ਨੇ ਸਿੱਖਿਆ ਵਿਭਾਗ ਦੇ ਇਸ ਹੁਕਮ ਨੂੰ ਨਾਦਰਸ਼ਾਹੀ ਫ਼ਰਮਾਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲਗਪਗ 25 ਹਜ਼ਾਰ ਅਧਿਆਪਕ ਪਹਿਲਾਂ ਹੀ ਬੀ ਐੱਲ ਓ ਅਤੇ ਸੁਪਰਵਾਈਜ਼ਰ ਵਜੋਂ ਡਿਊਟੀ ਨਿਭਾਉਂਦੇ ਹੋਏ ਸਕੂਲਾਂ ਤੋਂ ਬਾਹਰ ਹਨ। ਅਜਿਹੇ ਵਿੱਚ ਸਿੱਖਿਆ ਵਿਭਾਗ ਨੇ ਪਹਿਲੀ ਵਾਰ ਸਾਰੇ ਅਧਿਆਪਕਾਂ ਨੂੰ ਸ਼ਨਿਚਰਵਾਰ ਅਤੇ ਐਤਵਾਰ ਵਰਗੇ ਛੁੱਟੀ ਵਾਲੇ ਦਿਨਾਂ ਵਿੱਚ ਸਕੂਲ ਹਾਜ਼਼ਰ ਹੋਣ ਦੇ ਹੁਕਮ ਸੁਣਾ ਦਿੱਤੇ, ਜਦਕਿ ਇਸ ਕੰਮ ਸਬੰਧੀ ਅਧਿਆਪਕਾਂ ਨੂੰ ਕੋਈ ਬਾਕਾਇਦਾ ਸਿਖਲਾਈ ਨਹੀਂ ਦਿੱਤੀ ਗਈ। ਇਸ ਮੌਕੇ ਹਾਜ਼ਰ ਅਧਿਆਪਕਾਂ ਜਗਤਾਰ ਰਾਮ, ਗੁਰਧਿਆਨ ਸਿੰਘ, ਬਖਸ਼ੀਸ਼ ਸਿੰਘ ਅਤੇ ਰਾਮ ਕੁਮਾਰ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇ ਬੀ ਐੱਲ ਓਜ਼ ਦੀ ਮਦਦ ਲਈ ਅਧਿਆਪਕਾਂ ਦੀ ਲੋੜ ਸੀ, ਤਾਂ ਹਰ ਸਕੂਲ ਵਿੱਚੋਂ ਸਿਰਫ਼ ਦੋ-ਦੋ ਅਧਿਆਪਕਾਂ ਦੀ ਡਿਊਟੀ ਲਗਾਈ ਜਾ ਸਕਦੀ ਸੀ। ਪਰ ਇਸ ਤਰ੍ਹਾਂ ਸਮੂਹ ਅਧਿਆਪਕ ਵਰਗ ਨੂੰ ਛੁੱਟੀ ਵਾਲੇ ਦਿਨ ਸਕੂਲਾਂ ਵਿੱਚ ਬੰਨ੍ਹ ਕੇ ਰੱਖਣਾ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ।

Advertisement

Advertisement
Advertisement
×