DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜ਼ਦੂਰ ਮੋਰਚੇ ਵੱਲੋਂ ਜੀ ਰਾਮ ਜੀ ਐਕਟ ਖ਼ਿਲਾਫ਼ ਰੋਸ ਰੈਲੀਆਂ

ਮਨਰੇਗਾ ਮਜ਼ਦੂਰਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲੇ ਜੀ ਰਾਮ ਜੀ ਐਕਟ ਨੂੰ ਰੱਦ ਕਰਾਏ ਜਾਣ, ਬਿਜਲੀ ਐਕਟ 2025 ਰੱਦ ਕਰਾਏ ਜਾਣ ਅਤੇ ਮਜ਼ਦੂਰ ਵਿਰੋਧੀ ਕਾਲੇ ਕਿਰਤ ਕੋਡ ਰੱਦ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ...

  • fb
  • twitter
  • whatsapp
  • whatsapp
Advertisement

ਮਨਰੇਗਾ ਮਜ਼ਦੂਰਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲੇ ਜੀ ਰਾਮ ਜੀ ਐਕਟ ਨੂੰ ਰੱਦ ਕਰਾਏ ਜਾਣ, ਬਿਜਲੀ ਐਕਟ 2025 ਰੱਦ ਕਰਾਏ ਜਾਣ ਅਤੇ ਮਜ਼ਦੂਰ ਵਿਰੋਧੀ ਕਾਲੇ ਕਿਰਤ ਕੋਡ ਰੱਦ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਖੰਡੇਬਾਦ, ਭੁਟਾਲ ਕਲਾਂ ਅਤੇ ਭੁਟਾਲ ਖੁਰਦ ਵਿਖੇ ਰੋਸ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਇੱਕਠਾਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਅਤੇ ਜ਼ਿਲ੍ਹਾ ਪ੍ਰਧਾਨ ਬਿੱਟੂ ਖੋਖਰ ਨੇ ਕਿਹਾ ਕਿ ਜੀ ਰਾਮ ਜੀ ਐਕਟ ਮਨਰੇਗਾ ਮਜ਼ਦੂਰਾਂ ਦੇ ਕੰਮ ਮੰਗਣ ਦੇ ਅਧਿਕਾਰ ’ਤੇ ਵੱਡਾ ਡਾਕਾ ਹੈ।

ਇਸ ਤੋਂ ਇਲਾਵਾ ਸੂਬਿਆਂ ਅਤੇ ਪੰਚਾਇਤਾਂ ਦੇ ਅਧਿਕਾਰਾਂ ’ਤੇ ਵੀ ਡਾਕਾ ਹੈ। ਇਸ ਮੌਕੇ ਮਜ਼ਦੂਰ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਤਰਜ਼ ’ਤੇ ਹੱਕੀ ਆਵਾਜ਼ ਨੂੰ ਦਬਾਉਣ ਦੇ ਰਾਹ ਪੈ ਚੁੱਕੀ ਹੈ। ਇਸ ਨੀਤੀ ਤਹਿਤ ਹੀ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਲੋਕ ਪੱਖੀ ਪੱਤਰਕਾਰਾਂ ’ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ। ਇਸ ਮੌਕੇ ਮਜ਼ਦੂਰ ਆਗੂਆਂ ਨੇ ਮਜ਼ਦੂਰਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ 6 ਜਨਵਰੀ ਨੂੰ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ ਪੰਜਾਬ ਭਰ ਵਿੱਚ ਲੱਗ ਰਹੇ ਰੋਸ ਧਰਨਿਆਂ ਨੂੰ ਸਫ਼ਲ ਬਣਾਓ, ਮਜ਼ਦੂਰ ਲਹਿਰ ਦੀ ਤਾਕਤ ਹੀ ਮਜ਼ਦੂਰ ਵਿਰੋਧੀ ਨੀਤੀਆਂ ਤੇ ਕਾਨੂੰਨਾਂ ਨੂੰ ਵਾਪਸ ਕਰਾ ਸਕਦੀ ਹੈ। ਇਸ ਮੌਕੇ ਚਰਨੋ ਕੌਰ, ਭੋਲੀ ਕੌਰ, ਰਾਣੀ ਕੌਰ, ਦਰਸ਼ਨ ਸਿੰਘ, ਗੁਰਨਾਮ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
×