ਮੂਨਕ ਕਾਲਜ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਰੈਲੀ

ਮੂਨਕ ਕਾਲਜ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਰੈਲੀ

ਮੂਨਕ ਕਾਲਜ ਵਿੱਚ ਰੋਸ ਰੈਲੀ ਕਰਦੇ ਹੋਏ ਵਿਦਿਆਰਥੀ।

ਪੱਤਰ ਪ੍ਰੇਰਕ
ਮੂਨਕ, 24 ਮਈ

ਯੂਨੀਵਰਸਿਟੀ ਕਾਲਜ ਮੂਨਕ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਰੈਲੀ ਕਰਨ ਮਗਰੋਂ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਹਰੀਕਾ ਨੂੰ ਮੰਗ ਪੱਤਰ ਦਿੱਤਾ ਗਿਆ। ਰੈਲੀ ਨੂੰ ਵਿਦਿਆਰਥੀ ਆਗੂ ਹੈਪੀ ਸਿੰਘ, ਰਾਜੂ ਮੂਨਕ, ਜਸਵੀਰ ਕੌਰ ਤੇ ਪੂਜਾ ਪੁੰਡਰਕ ਨੇ ਸੰਬੋਧਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਕਾਲਜ ਦੀ ਅਧੂਰੀ ਪਈ ਬਿਲਡਿੰਗ ਬਣਵਾਈ ਜਾਵੇ, ਗੈਸਟ ਫੈਕਲਟੀ ਪ੍ਰੋਫੈਸਰਾਂ ਦੀਆਂ ਸੇਵਾਵਾਂ ਪੂਰਾ ਸਾਲ ਵਿਦਿਆਰਥੀਆਂ ਨੂੰ ਮੁਹੱਈਆ ਕਾਰਵਾਈਆਂ ਜਾਣ, ਸਿਲੇਬਸ ਨਾਲ ਸਬੰਧਿਤ ਕਿਤਾਬਾਂ ਲਾਇਬ੍ਰੇਰੀ ਵਿੱਚ ਮੁਹੱਈਆ ਕਾਰਵਾਈਆਂ ਜਾਣ ਤੇ ਕਿਤਾਬਾਂ ਦੀ ਗਿਣਤੀ ਵਧਾਈ ਜਾਵੇ, ਪੀਣ ਵਾਲੇ ਪਾਣੀ ਦਾ ਯੋਗ ਪ੍ਰਬੰਧ ਕੀਤਾ ਜਾਵੇ ਤੇ ਵਾਟਰ ਕੂਲਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ। ਵਿਦਿਆਰਥੀ ਆਗੂਆਂ ਨੇ ਮੰਗਾਂ ਦਾ ਜਲਦੀ ਹੱਲ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਮੌਕੇ ਹੈਪੀ ਸਾਧਨਵਾਸ, ਅੰਚਨਾ, ਸੁਖਵਿੰਦਰ, ਲਖਵਿੰਦਰ, ਰੂਬੀ, ਕੁਲਵੀਰ, ਰਮਨ, ਬਲਜੀਤ, ਅਕਾਸ਼ ਆਿਦ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All