DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

protest: ਸਫ਼ਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਤਹਿਤ ਪਾਤੜਾਂ ਇਕਾਈ ਦੇ ਪ੍ਰਧਾਨ ਰਵੀ ਕੁਮਾਰ ਲੋਹਟ ਦੀ ਅਗਵਾਈ ਵਿੱਚ ਸਫ਼ਾਈ ਸੇਵਕਾਂ ਨੇ ਨਗਰ ਕੌਂਸਲ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਸਫ਼ਾਈ...

  • fb
  • twitter
  • whatsapp
  • whatsapp
featured-img featured-img
ਨਗਰ ਕੌਂਸਲ ਪਾਤੜਾਂ ਸਾਹਮਣੇ ਨਾਅਰੇਬਾਜ਼ੀ ਕਰਦੇ ਸਫ਼ਾਈ ਸੇਵਕ।
Advertisement
ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਤਹਿਤ ਪਾਤੜਾਂ ਇਕਾਈ ਦੇ ਪ੍ਰਧਾਨ ਰਵੀ ਕੁਮਾਰ ਲੋਹਟ ਦੀ ਅਗਵਾਈ ਵਿੱਚ ਸਫ਼ਾਈ ਸੇਵਕਾਂ ਨੇ ਨਗਰ ਕੌਂਸਲ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਸਫ਼ਾਈ ਸੇਵਕ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਵੀ ਕੁਮਾਰ ਲੋਹਟ ਅਤੇ ਸਰਪ੍ਰਸਤ ਬਲਵਾਨ ਸਿੰਘ ਚੌਹਾਨ ਨੇ ਦੱਸਿਆ ਕਿ ‘ਆਪ’ ਨੇ ਚੋਣਾਂ ਸਮੇਂ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਵਾਅਦੇ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ 8 ਜੁਲਾਈ ਤੋਂ ਜਾਰੀ ਹੜਤਾਲ ਕਾਰਨ ਬਰਸਾਤ ਦੇ ਇਸ ਮੌਸਮ ਵਿੱਚ ਸ਼ਹਿਰਾਂ ਅੰਦਰ ਕੂੜੇ ਦੇ ਢੇਰ ਲੱਗ ਗਏ ਹਨ, ਜੋ ਲੋਕਾਂ ਦੀ ਸਿਹਤ ਲਈ ਖ਼ਤਰਾ ਬਣ ਰਹੇ ਹਨ, ਪਰ ਸਰਕਾਰ ਫਿਰ ਵੀ ਬੇਪ੍ਰਵਾਹ ਬਣੀ ਹੋਈ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੱਚੇ ਸਫ਼ਾਈ ਸੇਵਕਾਂ ਨੂੰ ਤੁਰੰਤ ਪੱਕਾ ਨਾ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਨਾ ਮੰਨੀਆਂ ਗਈਆਂ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਅਧਿਕਾਰੀਆਂ ਦੇ ਘਰਾਂ ਅੱਗੇ ਕੂੜਾ ਸੁੱਟਣ ਦੀ ਚਿਤਾਵਨੀ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸਫ਼ਾਈ ਸੇਵਕਾਂ ਨੇ ਹੱਥਾਂ ਵਿੱਚ ਝਾੜੂ ਫੜ ਕੇ ਸੰਗਰੂਰ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਰਤ ਬੇਦੀ, ਸਥਾਨਕ ਪ੍ਰਧਾਨ ਅਜੇ ਬੇਦੀ ਅਤੇ ਸੂਬਾ ਮੀਤ ਪ੍ਰਧਾਨ ਨਾਥਾ ਰਾਮ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਭਰੋਸਾ ਦੇਣ ਦੇ ਬਾਵਜੂਦ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਬਦਲਵੇਂ ਪ੍ਰਬੰਧਾਂ ਰਾਹੀਂ ਕੂੜਾ ਚੁਕਵਾ ਕੇ ਹੜਤਾਲ ਨੂੰ ਅਸਫ਼ਲ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੀ ਕੋਈ ਹਰਕਤ ਕੀਤੀ ਗਈ, ਤਾਂ ਸਫ਼ਾਈ ਸੇਵਕ ਸਬੰਧਤ ਅਧਿਕਾਰੀਆਂ ਦੀਆਂ ਕੋਠੀਆਂ ਅੱਗੇ ਕੂੜੇ ਦੇ ਢੇਰ ਲਗਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ।

Advertisement

Advertisement

Advertisement
×