ਕਾਲੇ ਬਿੱਲੇ ਲਾ ਕੇ ਰੋਸ ਜਤਾਇਆ
ਕਮਿਊਨਿਟੀ ਹੈਲਥ ਅਫਸਰ ਐਸੋਸੀਏਸ਼ਨ ਦੀ ਅਗਵਾਈ ਹੇਠ ਕਮਿਊਨਿਟੀ ਸਿਹਤ ਅਫ਼ਸਰਾਂ ਨੇ ਡਿਊਟੀ ਦੌਰਾਨ ਕਾਲੇ ਬਿੱਲੇ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਅਤੇ ਆਪਣੀਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ...
Advertisement
ਕਮਿਊਨਿਟੀ ਹੈਲਥ ਅਫਸਰ ਐਸੋਸੀਏਸ਼ਨ ਦੀ ਅਗਵਾਈ ਹੇਠ ਕਮਿਊਨਿਟੀ ਸਿਹਤ ਅਫ਼ਸਰਾਂ ਨੇ ਡਿਊਟੀ ਦੌਰਾਨ ਕਾਲੇ ਬਿੱਲੇ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਅਤੇ ਆਪਣੀਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਅਤੇ ਪ੍ਰੈਸ ਸਕੱਤਰ ਕਮਲਪ੍ਰੀਤ ਕੌਰ ਕਲਿਆਣ ਨੇ ਮੰਗ ਕੀਤੀ ਕਿ ਸੀ ਐੱਚ ਓ ਦਾ ਰੈਗੂਲਰ ਕੈਡਰ ਬਣਾਇਆ ਜਾਵੇ, ਪੰਜ ਹਜ਼ਾਰ ਰੁਪਏ ਦੀ ਵਿੱਤੀ ਵਿਸੰਗਤੀ ਦਾ ਹੱਲ ਕੀਤਾ ਜਾਵੇ, ਲੌਇਲਟੀ ਬੋਨਸ ਦਿੱਤਾ ਜਾਵੇ ਅਤੇ ਲੰਬਿਤ ਮੰਗਾਂ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਪਰੇਸ਼ਾਨੀ ਤੋਂ ਬਚਾਉਣ ਲਈ ਓ ਪੀ ਡੀ ਅਤੇ ਸਿਹਤ ਸੇਵਾਵਾਂ ਨਿਯਮਿਤ ਤੌਰ ’ਤੇ ਜਾਰੀ ਰਹਿਣਗੀਆਂ, ਪਰ ਸ਼ਾਂਤਮਈ ਵਿਰੋਧ ਵਜੋਂ ਕਾਲੇ ਬਿੱਲੇ ਲਾ ਕੇ ਰੋਸ ਜਤਾਇਆ ਜਾਵੇਗਾ।
Advertisement
Advertisement
×

