ਸਿੱਖ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਹੱਕ ’ਚ ਰੋਸ ਮੁਜ਼ਾਹਰਾ

ਸਿੱਖ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਹੱਕ ’ਚ ਰੋਸ ਮੁਜ਼ਾਹਰਾ

ਸੰਗਰੂਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਕਾਰਕੁਨ।

ਗੁਰਦੀਪ ਸਿੰਘ ਲਾਲੀ

ਸੰਗਰੂਰ, 26 ਸਤੰਬਰ

ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ, ਸਿੱਖ ਸਦਭਾਵਨਾ ਦਲ ਅਤੇ ਸਿੱਖ ਜਥੇਬੰਦੀਆਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਮੇਤ ਸ਼ਹਿਰ ਵਿੱਚ ਜਨਾਜ਼ਾ ਕੱਢਿਆ ਗਿਆ ਅਤੇ ਦਿੱਲੀ-ਲੁਧਿਆਣਾ ਹਾਈਵੇਅ ਉਪਰ ਸਥਾਨਕ ਭਗਵਾਨ ਮਹਾਂਵੀਰ ਚੌਕ ਵਿੱਚ ਪੁਤਲਾ ਫੂਕਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ।

ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਚੁੱਕਦਿਆਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਹ ਮਾਰਚ ਭਾਈ ਬਚਿੱਤਰ ਸਿੰਘ ਪ੍ਰਧਾਨ ਗ੍ਰੰਥੀ ਰਾਗੀ ਸਭਾ, ਜ਼ਿਲ੍ਹਾ ਜਥੇਦਾਰ ਸਿੱਖ ਸਦਭਾਵਨਾ ਦਲ ਸੰਗਰੂਰ ਭਾਈ ਹਰਜੀਤ ਸਿੰਘ ਸਤੌਜ, ਭਾਈ ਸੱਤਪਾਲ ਸਿੰਘ ਨੈਸ਼ਨਲ ਟੈਂਟ, ਬਾਵਾ ਰਣਜੋਤ ਸਿੰਘ ਮੁੱਖ ਸੇਵਾਦਾਰ ਬਾਬਾ ਸ੍ਰੀ ਚੰਦ ਸੇਵਾ ਦਲ ਸੰਗਰੂਰ ਦੀ ਅਗਵਾਈ ਵਿੱਚ ਬਰਨਾਲਾ ਕੈਂਚੀਆਂ ਪੁੱਜਿਆ ਜਿੱਥੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਗਿਆ।

ਭਾਈ ਬਚਿੱਤਰ ਸਿੰਘ ਨੇ ਕਿਹਾ ਕਿ ਇਨ੍ਹਾਂ ਖੇਤੀ ਬਿੱਲਾਂ ਰਾਹੀਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਵੱਡੀਆਂ ਕੰਪਨੀਆਂ ਕੋਲ ਨਿਲਾਮ ਕਰਨ ਦਾ ਮੁੱਢ ਬੰਨ੍ਹਿਆ ਜਾ ਰਿਹਾ ਹੈ ਜਿਸਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਐਲਾਨ ਕੀਤਾ ਕਿ ਸਿੱਖ ਜਥੇਬੰਦੀਆਂ ਕਿਸਾਨ ਸੰਘਰਸ਼ ਵਿੱਚ ਹਰ ਤਰ੍ਹਾਂ ਦਾ ਯੋਗਦਾਨ ਪਾਉਣ ਲਈ ਹਮੇਸ਼ਾ ਤਤਪਰ ਰਹਿਣਗੀਆਂ। ਇਸ ਸੰਘਰਸ਼ ਵਿੱਚ ਭਾਈ ਕੁਲਵੰਤ ਸਿੰਘ ਬੁਰਜ ਜਨਰਲ ਸਕੱਤਰ, ਭਾਈ ਕੇਵਲ ਸਿੰਘ ਖ਼ਜ਼ਾਨਚੀ, ਭਾਈ ਗੁਰਪ੍ਰੀਤ ਸਿੰਘ ਮੰਗਵਾਲ ਜੁਆਇੰਟ ਸਕੱਤਰ, ਭਾਈ ਸਰਦੂਲ ਸਿੰਘ ਸਤੌਜ, ਭਾਈ ਕੌਰ ਸਿੰਘ ਰਾਮਪੁਰਾ, ਬਾਬਾ ਰਣਜੋਤ ਸਿੰਘ, ਭਾਈ ਸੁਖਪਾਲ ਸਿੰਘ, ਭਾਈ ਸੁਖਰਾਜ ਸਿੰਘ, ਭਾਈ ਸੰਦੀਪ ਸਿੰਘ ਤੇ ਸੂਬੇਦਾਰ ਜੋਗਿੰਦਰ ਸਿੰਘ ਤੇ ਹੋਰ ਆਗੂ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All