DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਲੇਬਸ ਵਿੱਚ ਮਨੂ ਸਮ੍ਰਿਤੀ ਸ਼ਾਮਲ ਕਰਨ ’ਤੇ ਰੋਸ ਜ਼ਾਹਰ

ਲੋਕ ਪੱਖੀ, ਪ੍ਰਗਤੀਸ਼ੀਲ ਅਤੇ ਜਮਹੂਰੀ ਸੰਸਥਾਵਾਂ ਨੂੰ ਸਿੱਖਿਆ ਦੇ ਭਗਵਾਂਕਰਨ ਦੇ ਵਿਰੋਧ ਦਾ ਸੱਦਾ

  • fb
  • twitter
  • whatsapp
  • whatsapp
featured-img featured-img
ਤਰਕਸ਼ੀਲ ਸੁਸਾਇਟੀ ਦੇ ਆਗੂ ਜਾਣਕਾਰੀ ਦਿੰਦੇ ਹੋਏ। -ਫੋਟੋ: ਲਾਲੀ
Advertisement

ਤਰਕਸ਼ੀਲ ਸੁਸਾਇਟੀ ਨੇ ਐੱਨ ਸੀ ਈ ਆਰ ਟੀ ਵੱਲੋਂ ਸਮਾਜਿਕ ਵਿਗਿਆਨ ਦੀ ਨਵੀਂ ਪੁਸਤਕ ਵਿੱਚ ਮਨੂ ਸਮ੍ਰਿਤੀ ਦੇ ਸ਼ਲੋਕ ਨੂੰ ਸ਼ਾਮਲ ਕਰਨ ਅਤੇ ਇਸ ਦੀ ਸਰਾਸਰ ਗਲਤ ਅਤੇ ਝੂਠੀ ਵਿਆਖਿਆ ਕਰਨ ਦੇ ਫ਼ਿਰਕੂ ਫੈਸਲੇ ਦਾ ਡਟਵਾਂ ਵਿਰੋਧ ਕਰਦਿਆਂ ਇਸ ਨੂੰ ਸਿਲੇਬਸ ’ਚੋਂ ਤੁਰੰਤ ਬਾਹਰ ਕੱਢਣ ਦੀ ਮੰਗ ਕੀਤੀ ਹੈ। ਉਨ੍ਹਾਂ ਸਮੂਹ ਲੋਕ ਪੱਖੀ, ਪ੍ਰਗਤੀਸ਼ੀਲ ਜਮਹੂਰੀ ਸਮਾਜਿਕ ਸੰਸਥਾਵਾਂ ਨੂੰ ਸਿੱਖਿਆ ਦੇ ਇਸ ਸਾਜ਼ਿਸ਼ੀ ਭਗਵਾਂਕਰਨ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਤਰਕਸੀਲ ਆਗੂ ਲੈਕਚਰਾਰ ਕ੍ਰਿਸ਼ਨ ਸਿੰਘ ਦੀ ਪ੍ਰਧਾਨਗੀ ਅਤੇ ਜ਼ੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਦੀ ਨਿਗਰਾਨੀ ਵਿੱਚ ਹੋਈ ਇਕਾਈ ਦੀ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਮੀਡੀਆ ਮੁਖੀ ਪ੍ਰਗਟ ਸਿੰਘ ਬਾਲੀਆਂ ਨੇ ਕਿਹਾ ਕਿ ਮੰਨੂ ਸਮ੍ਰਿਤੀ ਅਜਿਹਾ ਗ੍ਰੰਥ ਹੈ ਜਿਸ ਵਿੱਚ ਵਰਨ ਵੰਡ ਦੀ ਗਿਣੀ ਮਿੱਥੀ ਸਾਜ਼ਿਸ਼ ਹੇਠ ਸਮਾਜ ਵਿੱਚ ਜਾਤ-ਪਾਤ ਆਧਾਰਿਤ ਨਫ਼ਰਤ ਫੈਲਾਉਣ ਅਤੇ ਸਮਾਜਿਕ ਵੰਡੀਆਂ ਪਾਉਣ ਦੇ ਨਾਲ ਨਾਲ ਔਰਤ ਵਿਰੋਧੀ ਮਾਨਸਿਕਤਾ ਦਾ ਪ੍ਰਚਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਅਧਿਆਏ ਪੰਜ ਹੇਠ ਔਰਤਾਂ ਦੀ ਆਜ਼ਾਦ ਮਨੁੱਖੀ ਹਸਤੀ ਨੂੰ ਨਕਾਰ ਕੇ ਉਸ ਨੂੰ ਉਮਰ ਦੇ ਵੱਖ-ਵੱਖ ਪੜਾਵਾਂ ਵਿੱਚ ਪਿਤਾ, ਪਤੀ ਅਤੇ ਪੁੱਤਰਾਂ ਦੀ ਸਖ਼ਤ ਅਧੀਨਗੀ ਹੇਠ ਘਰ ਦੀ ਚਾਰਦੀਵਾਰੀ ਵਿੱਚ ਗੁਲਾਮ ਬਣ ਕੇ ਰਹਿਣ ਦੀਆਂ ਨਸੀਹਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਐੱਨ ਸੀ ਈ ਆਰ ਟੀ ਦੇ ਪ੍ਰਬੰਧਕਾਂ ਦੇ ਫ਼ਿਰਕੂ ਏਜੰਡੇ ਨੂੰ ਲਾਗੂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਵੈਦਿਕ ਕਾਲ ਦੌਰਾਨ ਔਰਤਾਂ ਨੂੰ ਸਤਿਕਾਰ ਦੇਣਾ ਤਾਂ ਬਹੁਤ ਦੂਰ ਦੀ ਗੱਲ ਸੀ ਜਦਕਿ ਇਸਦੇ ਉਲਟ ਔਰਤਾਂ ਨੂੰ ਵਿੱਦਿਆ ਗ੍ਰਹਿਣ ,ਅਧਿਐਨ ਕਰਨ ਅਤੇ ਵੇਦ ਮੰਤਰਾਂ ਦਾ ਉਚਾਰਨ ਕਰਨ ਦੀ ਵੀ ਕੋਈ ਆਗਿਆ ਨਹੀਂ ਸੀ। ਤਰਕਸ਼ੀਲ ਆਗੂਆਂ ਨੇ ਦੋਸ਼ ਲਾਇਆ ਕਿ ਅਜਿਹੀ ਫ਼ਿਰਕੂ ਮਾਨਸਿਕਤਾ ਔਰਤ ਵਿਰੋਧੀ ਹੈ ਅਤੇ ਉਹ ਔਰਤਾਂ ਨੂੰ ਸਮਾਜ, ਪਰਿਵਾਰ ਅਤੇ ਦੇਸ਼ ਵਿੱਚ ਬਰਾਬਰੀ ਦਾ ਦਰਜਾ, ਇੱਜ਼ਤ, ਸਨਮਾਨ ਅਤੇ ਵਿਕਾਸ ਦੇ ਮੌਕੇ ਦੇਣ ਤੋਂ ਇਨਕਾਰੀ ਹੈ। ਮੀਟਿੰਗ ਵਿੱਚ ਸੁਖਦੇਵ ਸਿੰਘ ਕਿਸ਼ਨਗੜ੍ਹ, ਪਰਮਿੰਦਰ ਸਿੰਘ, ਗੁਰਦੀਪ ਸਿੰਘ ਲਹਿਰਾ, ਲੈਕਚਰਾਰ ਕ੍ਰਿਸ਼ਨ ਸਿੰਘ, ਸੀਤਾ ਰਾਮ ਬਾਲਦ ਕਲਾਂ, ਹੇਮਰਾਜ ਤੇ ਮਾਸਟਰ ਗੁਰਜੰਟ ਸਿੰਘ ਨੇ ਸ਼ਮੂਲੀਅਤ ਕੀਤੀ।

Advertisement
Advertisement
×