ਅੱਜ ਪੀਆਰਟੀਸੀ ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ: ਜੀਐੱਮ
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੇ ਬੁਲਾਰੇ ਅਤੇ ਜਨਰਲ ਮੈਨੇਜਰ ਜਤਿੰਦਰਪਾਲ ਸਿੰਘ ਗਰੇਵਾਲ ਨੇ ਸਪਸ਼ਟ ਕੀਤਾ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਪੀਆਰਟੀਸੀ ਦੀ ਬੱਸ ਸੇਵਾ ਬੇਰੋਕ ਜਾਰੀ ਰਹੇਗੀ। ਜਤਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ...
Advertisement
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੇ ਬੁਲਾਰੇ ਅਤੇ ਜਨਰਲ ਮੈਨੇਜਰ ਜਤਿੰਦਰਪਾਲ ਸਿੰਘ ਗਰੇਵਾਲ ਨੇ ਸਪਸ਼ਟ ਕੀਤਾ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਪੀਆਰਟੀਸੀ ਦੀ ਬੱਸ ਸੇਵਾ ਬੇਰੋਕ ਜਾਰੀ ਰਹੇਗੀ। ਜਤਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਧਿਆਨ ਵਿੱਚ ਆਇਆ ਹੈ ਕਿ ਮੀਡੀਆ ਰਾਹੀਂ ਰੱਖੜੀ ਦੇ ਤਿਉਹਾਰ ਦੌਰਾਨ ਪੀਆਰਟੀਸੀ ਦੀ ਬੱਸ ਸਰਵਿਸ ਬੰਦ ਹੋਣ ਜਾਂ ਹੜਤਾਲ ਹੋਣ ਸਬੰਧੀ ਰਿਪੋਰਟਾਂ ਆ ਰਹੀਆਂ ਸਨ, ਜਿਨ੍ਹਾਂ ਨੂੰ ਮੈਨੇਜਮੈਂਟ ਵੱਲੋਂ ਖੰਡਨ ਕਰਦਿਆਂ ਵਸਨੀਕਾਂ ਨੂੰ ਭਰੋਸਾ ਦਿੱਤਾ ਜਾਂਦਾ ਹੈ ਕਿ 9 ਅਗਸਤ ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੀ ਬੱਸ ਸੇਵਾ ਨਿਰਵਿਘਨ ਤੇ ਬੇਰੋਕ ਜਾਰੀ ਰਹੇਗੀ।
Advertisement
Advertisement
×