DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪੀ ਆਰ ਟੀ ਸੀ ਕਾਮਿਆਂ ਨੇ ਧਰਨਾ ਲਾਇਆ

ਮੰਗਾਂ ਦਾ ਮੰਨੇ ਜਾਣ ’ਤੇ ਹੜਤਾਲ ਅਣਮਿਥੇ ਸਮੇਂ ਲਈ ਵਧਾਉਣ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ਬੱਸ ਅੱਡੇ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਪੀ ਆਰ ਟੀ ਸੀ ਕਾਮੇ।
Advertisement

ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਪੀ ਆਰ ਟੀ ਸੀ ਕਾਮਿਆਂ ਵੱਲੋਂ ਹੜਤਾਲ ਸ਼ੁਰੂ ਕਰਦਿਆਂ ਬੱਸ ਅੱਡੇ ਵਿੱਚ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਪੀ ਆਰ ਟੀ ਸੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹੜਤਾਲੀ ਕਾਮਿਆਂ ਨੇ ਦਾਅਵਾ ਕੀਤਾ ਕਿ ਅੱਜ ਪੀ ਆਰ ਟੀ ਸੀ ਬੱਸਾਂ ਦਾ ਚੱਕਾ ਜਾਮ ਹੋਣ ਕਾਰਨ ਲਗਭਗ 80 ਰੂਟ ਪ੍ਰਭਾਵਿਤ ਹੋਏ ਹਨ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਭਲਕੇ 4 ਅਗਸਤ ਅਤੇ 5 ਅਗਸਤ ਨੂੰ ਵੀ ਹੜਤਾਲ ਜਾਰੀ ਰਹੇਗੀ।

ਯੂਨੀਅਨ ਦੇ ਸੂਬਾ ਆਗੂ ਕਰਮਜੀਤ ਸਿੰਘ, ਡਿੱਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ, ਖ਼ਜ਼ਾਨਚੀ ਸਤਵਿੰਦਰ ਸਿੰਘ ਦਿਆਲਗੜ੍ਹ, ਲਖਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਨੇ ਕਿਹਾ ਕਿ ਸੱਤਾ ਵਿੱਚ ਆਉਣ ਸਮੇਂ ਸਰਕਾਰ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣਗੇ, ਠੇਕੇਦਾਰੀ ਸਿਸਟਮ ਬੰਦ ਕਰ ਕੇ ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾਣਗੀਆਂ ਪਰ ਲਗਭਗ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਸਿਰਫ਼ ਮੀਟਿੰਗਾਂ ਤੋਂ ਇਲਾਵਾ ਹੋਰ ਕੁੱਝ ਨਹੀਂ ਕੀਤਾ। ਹੁਣ ਤੱਕ ਸਰਕਾਰ ਨਾਲ ਲਗਭਗ 70 ਮੀਟਿੰਗਾਂ ਹੋ ਚੁੱਕੀਆਂ ਹਨ। ਸਰਕਾਰ ਵਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਕਮੇਟੀਆਂ ਗਠਿਤ ਕਰ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਸਰਕਾਰ ਬਣਦਿਆਂ ਸਾਰ ਸਬ-ਕਮੇਟੀ ਬਣਾਈ ਗਈ ਸੀ, ਜੋ ਕਿ ਹੁਣ ਤੱਕ ਕੋਈ ਨਤੀਜੇ ’ਤੇ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ 800 ਬੱਸ ਕੰਡਮ ਹੋ ਚੁੱਕੀਆਂ ਹਨ। ਇੱਕ-ਇੱਕ ਕਰ ਕੇ ਸਾਰੇ ਰੂਟ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੇ ਜਾ ਰਹੇ ਹਨ। ਕੱਚੇ ਮੁਲਾਜ਼ਮ ਪੱਕੇ ਕਰਨ ਲਈ ਸਰਕਾਰ ਨੂੰ ਕਿਸੇ ਕਿਸਮ ਦਾ ਵੀ ਵਿੱਤੀ ਬੋਝ ਨਹੀਂ ਝੱਲਣਾ ਪੈਦਾ ਪਰ ਫਿਰ ਵੀ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਇਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੀਤੀ 24 ਜੂਨ ਦੀ ਮੀਟਿੰਗ ਦੌਰਾਨ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ 10 ਦਿਨ ਦਾ ਸਮਾਂ ਮੰਗਿਆ ਸੀ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ।

Advertisement

ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕਰਨ ਲਈ ਸਮਾਂ ਸੀਮਾ ਤਿੰਨ ਸਾਲ ਕੀਤੀ ਜਾਵੇਗੀ ਅਤੇ ਬਾਕੀ ਮੰਗਾਂ ਦਾ ਹੱਲ ਤਰੁੰਤ ਕੱਢਿਆ ਜਾਵੇਗਾ ਪਰ ਕੋਈ ਹੱਲ ਨਹੀਂ ਕੱਢਿਆ ਗਿਆ।

Advertisement

ਉਨ੍ਹਾਂ ਕਿਹਾ ਕਿ ਤਿੰਨ ਰੋਜ਼ਾ ਹੜਤਾਲ ਦੌਰਾਨ ਜੇਕਰ ਸਰਕਾਰ ਜਾਂ ਮੈਨੇਜਮੈਂਟ ਨੇ ਕੋਈ ਧੱਕੇਸ਼ਾਹੀ ਕੀਤੀ ਤਾਂ ਹੜਤਾਲ ਅਣਮਿਥੇ ਸਮੇਂ ਲਈ ਕਰ ਦਿੱਤੀ ਜਾਵੇਗੀ।

Advertisement
×