DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PSEB Employees: ਬਿਜਲੀ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਗਰੁੱਪ ਦੀ ਕਨਵੈਨਸ਼ਨ

ਮੁਲਾਜ਼ਮਾਂ ਵੱਲੋਂ 21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਬਿਜਲੀ ਮੁਲਾਜ਼ਮ। -ਫੋਟੋ: ਲਾਲੀ
Advertisement

ਪੀ ਐੱਸ ਈ ਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਦੇ ਸਾਂਝੇ ਗਰੁੱਪ ਵੱਲੋਂ ਅੱਜ ਚਮਕ ਭਵਨ ਵਿਖੇ ਕਨਵੈਨਸ਼ਨ ਕੀਤੀ ਗਈ, ਜਿਸ ਵਿੱਚ ਸਮੂਹ ਜਥੇਬੰਦੀਆਂ ਦੇ ਆਗੂਆਂ ਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਦਵਿੰਦਰ ਸਿੰਘ ਪਸ਼ੌਰ, ਪੂਰਨ ਸਿੰਘ ਖਾਈ, ਬਿਕਰਮਜੀਤ ਸਿੰਘ, ਨਿਰਭੈ ਸਿੰਘ, ਜੀਵਨ ਸਿੰਘ ਅਤੇ ਕ੍ਰਿਸ਼ਨ ਕਾਂਤ ਸਮੇਤ ਹੋਰਨਾਂ ਆਗੂਆਂ ਨੇ ਬਿਜਲੀ ਬੋਰਡ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ‘ਤੇ ਮੰਗਾਂ ਨੂੰ ਲਟਕਾਉਣ ਅਤੇ ਆਨਾ-ਕਾਨੀ ਕਰਨ ਦੇ ਦੋਸ਼ ਲਾਏ।

ਆਗੂਆਂ ਨੇ ਦੱਸਿਆ ਕਿ ਲੰਘੀ 27 ਜੂਨ ਨੂੰ ਸੰਗਰੂਰ ਵਿਖੇ ਕੀਤੇ ਸੂਬਾ ਪੱਧਰੀ ਪ੍ਰਦਰਸ਼ਨ ਤੋਂ ਬਾਅਦ ਪ੍ਰਸ਼ਾਸਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 2 ਜੁਲਾਈ ਦੀ ਮੀਟਿੰਗ ਤੈਅ ਕਰਵਾਈ ਸੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਬੇੜੇ ਲਈ ਸਾਂਝੀ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ ਸੀ, ਜਿਸ ਵਿੱਚ ਸਾਂਝੇ ਗਰੁੱਪ ਦੇ ਚਾਰ ਮੈਂਬਰ ਸ਼ਾਮਲ ਕਰਕੇ ਤਿੰਨ ਮਹੀਨਿਆਂ ਵਿੱਚ ਰਿਪੋਰਟ ਸੌਂਪਣ ਦੀ ਗੱਲ ਕਹੀ ਗਈ ਸੀ। ਪ੍ਰੰਤੂ ਹੁਣ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੀਤੀ ਜਾ ਰਹੀ ਦੇਰੀ ਅਤੇ ਟਾਲ-ਮਟੋਲ ਵਾਲੀ ਨੀਤੀ ਤੋਂ ਖ਼ਫ਼ਾ ਹੋ ਕੇ ਸੂਬਾ ਲੀਡਰਸ਼ਿਪ ਨੇ ਸੰਘਰਸ਼ ਵਿੱਢਿਆ ਹੈ। ਇਸੇ ਤਹਿਤ ਪੰਜਾਬ ਭਰ ਦੇ ਬਿਜਲੀ ਮੁਲਾਜ਼ਮ ਪਹਿਲੀ ਜੁਲਾਈ ਤੋਂ ਵਰਕ ਟੂ ਰੂਲ (ਨਿਯਮਾਂ ਅਨੁਸਾਰ ਕੰਮ) ਤਹਿਤ ਕੰਮ ਕਰ ਰਹੇ ਹਨ ਅਤੇ ਵੱਖ-ਵੱਖ ਸਰਕਲਾਂ ਵਿੱਚ ਲਗਾਤਾਰ ਕਨਵੈਨਸ਼ਨਾਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਮੈਨੇਜਮੈਂਟ ਨੇ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਤਾਂ ਸਮੂਹ ਬਿਜਲੀ ਮੁਲਾਜ਼ਮ 21 ਅਤੇ 22 ਤਾਰੀਖ਼ ਨੂੰ ਦੋ ਰੋਜ਼ਾ ਸਮੂਹਿਕ ਛੁੱਟੀ ’ਤੇ ਜਾਣਗੇ ਅਤੇ ਇਸ ਹੜਤਾਲ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ।

Advertisement

Advertisement
Advertisement
×