ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 5 ਨਵੰਬਰ
ਪੀਐੱਸਈਬੀ ਐਂਪਲਾਈਜ਼ ਫੈੱਡਰੇਸ਼ਨ (ਏਟਕ) ਮੰਡਲ ਯੂਨਿਟ ਮਾਲੇਰਕੋਟਲਾ ਦੀ ਮੀਟਿੰਗ ਰਣਜੀਤ ਸਿੰਘ ਬਿੰਜੋਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਬ ਯੂਨਿਟਾਂ ਦੇ ਅਹੁਦੇਦਾਰਾਂ ਨਾਲ ਮੰਡਲ ਯੂਨਿਟ ਦੇ ਅਹੁਦੇਦਾਰਾਂ ਨੇ ਭਾਗ ਲਿਆ। ਰਣਜੀਤ ਸਿੰਘ ਬਿੰਜੋਕੀ ਅਤੇ ਗੁਰਧਿਆਨ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਸਬੰਧੀ ਬਣਾਏ ਗਏ ਕਾਨੂੰਨਾਂ ਖ਼ਿਲਾਫ਼ ਲੜੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਗ਼ੈਰ ਲੋਕਰਾਜੀ ਢੰਗ ਨਾਲ ਪਾਸ ਕਰਕੇ ਕਿਸਾਨੀ ਨੂੰ ਖ਼ਤਮ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮੌਕੇ ਸਰਕਲ ਸੰਗਰੂਰ/ਬਰਨਾਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਸੰਗਰੂਰ ਵਿੱਚ 20 ਨਵੰਬਰ ਨੂੰ ਮਨਾਈ ਜਾਣ ਵਾਲੀ ਸ਼ਹੀਦੀ ਕਾਨਫਰੰਸ ਤੇ 6 ਦਸੰਬਰ ਨੂੰ ਪਟਿਆਲਾ ਵਿੱਚ ਸ਼ਮੂਲੀਅਤ ਕਰਨ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਐਲਾਨ ਕੀਤਾ।