ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੀਯੂ ਮਾਮਲਾ : ਭਾਜਪਾ ਦੇ ਸਰਕਲ ਪ੍ਰਧਾਨ ਡਾ. ਨਿੱਕਾ ਨੇ ਰੋਸ਼ ਵੱਜੋਂ ਦਿੱਤਾ ਅਸਤੀਫ਼ਾ

ਕੇਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਧੱਕੇਸ਼ਾਹੀ ਨਾਲ ਖੋਹਣ ਦੀ ਕਾਰਵਾਈ ਦੇ ਪ੍ਰਤੀਕਰਮ ਵਜੋਂ ਭਾਰਤੀ ਜਨਤਾ ਪਾਰਟੀ ਸਰਕਲ ਘਰਾਚੋਂ ਦੇ ਪ੍ਰਧਾਨ ਡਾ ਹਰਮੇਲ ਸਿੰਘ ਨਿੱਕਾ ਨੇ ਆਪਣੇ ਅਹੁਦੇ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ...
ਡਾ.ਹਰਮੇਲ ਸਿੰਘ ਨਿੱਕਾ ਦੀ ਫਾਈਲ ਫੋਟੋ।
Advertisement

ਕੇਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਧੱਕੇਸ਼ਾਹੀ ਨਾਲ ਖੋਹਣ ਦੀ ਕਾਰਵਾਈ ਦੇ ਪ੍ਰਤੀਕਰਮ ਵਜੋਂ ਭਾਰਤੀ ਜਨਤਾ ਪਾਰਟੀ ਸਰਕਲ ਘਰਾਚੋਂ ਦੇ ਪ੍ਰਧਾਨ ਡਾ ਹਰਮੇਲ ਸਿੰਘ ਨਿੱਕਾ ਨੇ ਆਪਣੇ ਅਹੁਦੇ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਨਿੱਕਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਦੇ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਹੈ। ਇਹ ਯੂਨੀਵਰਸਿਟੀ ਪੰਜਾਬ ਦੇ ਪਿੰਡ ਉਜਾੜਕੇ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਨਾਲ ਹਰ ਪੰਜਾਬੀ ਦੇ ਜਜ਼ਬਾਤ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਖੋਹਣ ਦੇ ਤਾਨਾਸ਼ਾਹੀ ਮਨਸੂਬਿਆਂ ਨੂੰ ਪੰਜਾਬੀ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ।

Advertisement

ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਇਸ ਧੱਕੇਸ਼ਾਹੀ ਖ਼ਿਲਾਫ਼ ਬੁਲੰਦ ਕੀਤੀ ਅਵਾਜ਼ ਦਾ ਸਮਰਥਨ ਕਰਦਿਆਂ ਭਾਜਪਾ ਦੇ ਆਹੁਦੇ ਅਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਕੇ ਕਿਹਾ ਕਿ ਹੁਣ ਉਸ ਦਾ ਭਾਜਪਾ ਨਾਲ ਕੋਈ ਸਬੰਧ ਨਹੀਂ ਹੈ, ਸਗੋਂ ਉਹ ਪੰਜਾਬ ਅਤੇ ਪੰਜਾਬੀਆਂ ਨਾਲ ਖੜਨ ਦਾ ਐਲਾਨ ਕਰਦੇ ਹਨ।

 

Advertisement
Show comments