ਜਗਤਾਰ ਸਿੰਘ ਨਹਿਲ
ਲੌਂਗੋਵਾਲ, 18 ਸਤੰਬਰ
ਇੱਥੇ ਨਸ਼ਿਆਂ ਖਿਲਾਫ ਜਨਤਕ ਅਤੇ ਜਮੂਹਰੀ ਜਥੇਬੰਦੀਆਂ ਵੱਲੋਂ ਅੱਜ ਥਾਣਾ ਲੌਂਗੋਵਾਲ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਹਰਿੰਦਰ ਮੰਗਵਾਲ, ਰਣਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਕੁਲਵਿੰਦਰ ਸੋਨੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਮਹਿੰਦਰ ਸਿੰਘ, ਭੋਲਾ ਸਿੰਘ, ਕਿਸਾਨ ਯੂਨੀਅਨ (ਅ) ਦੇ ਅੰਮ੍ਰਿਤ ਪਾਲ ਸਿੰਘ ਸਿੱਧੂ, ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਬਲਵੀਰ ਲੌਂਗੋਵਾਲ, ਤਰਕਸੀਲ ਸੁਸਾਇਟੀ ਪੰਜਾਬ ਦੇ ਆਗੂ ਜੁਝਾਰ ਲੌਂਗੋਵਾਲ, ਦੇਸ਼ ਭਗਤ ਯਾਦਗਾਰ ਦੇ ਕਮਲਜੀਤ ਵਿੱਕੀ, ਕਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਲਖਵੀਰ ਲੌਂਗੋਵਾਲ, ਜ਼ਿਲ੍ਹਾ ਫਰੀਡਮ ਫਾਈਟਰਜ ਦੇ ਦਰਸ਼ਨ ਸਿੰਘ, ਕਾਮਰੇਡ ਸੱਤਪਾਲ, ਨੰਬਰਦਾਰ ਯੂਨੀਅਨ ਦੇ ਪਰਮਜੀਤ ਕਿਲ੍ਹਾ, ਕਿਰਤੀ ਕਿਸਾਨ ਯੂਨੀਅਨ ਦੇ ਹਰਦੇਵ ਦੁੱਲਟ ਆਦਿ ਆਗੂਆਂ ਨੇ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਦੀ ਨਿੰਦਾ ਕਰਦਿਆਂ ਨਸ਼ਿਆਂ ਦੇ ਤਸਕਰਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਪੀੜਤ ਪਰਿਵਾਰਾਂ ਦੀਆਂ ਔਰਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।