DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਨਵੇਂ ਡਿੱਪੂਆਂ ਨਾਲ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਹੋਵੇਗੀ: ਗੱਜਣਮਾਜਰਾ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਤੱਕ ਜ਼ਰੂਰੀ ਖ਼ੁਰਾਕੀ ਵਸਤਾਂ ਦੀ ਪਹੁੰਚ ਸੁਖਾਲੀ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ 31...

  • fb
  • twitter
  • whatsapp
  • whatsapp
featured-img featured-img
ਡਿੱਪੂ ਧਾਰਕਾਂ ਨੂੰ ਅਲਾਟਮੈਂਟ ਪੱਤਰ ਸੌਂਪਦੇ ਹੋਏ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ।
Advertisement

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਤੱਕ ਜ਼ਰੂਰੀ ਖ਼ੁਰਾਕੀ ਵਸਤਾਂ ਦੀ ਪਹੁੰਚ ਸੁਖਾਲੀ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ 31 ਨਵੇਂ ਰਾਸ਼ਨ ਡਿੱਪੂ ਅਲਾਟ ਕੀਤੇ ਗਏ ਹਨ। ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਨਵੇਂ ਚੁਣ ਗਏ ਡਿੱਪੂ ਧਾਰਕਾਂ ਨੂੰ ਅਲਾਟਮੈਂਟ ਲੈਟਰ ਸੌਂਪੇ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਮੁਨੀਸ਼, ਏ ਐੱਫ ਐੱਸ ਓ ਚਰਨ ਪਾਲ ਸਿੰਘ, ਇੰਸਪੈਕਟਰ ਖ਼ੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਰਸਮਿੰਦਰ ਸਿੰਘ, ਇੰਸਪੈਕਟਰ ਗਗਨਦੀਪ ਸਿੰਘ, ਪੀ ਏ ਅਭੀਜੋਤ ਸਿੰਘ ਵੀ ਮੌਜੂਦ ਸਨ। ਸ੍ਰੀ ਗੱਜਣਮਾਜਰਾ ਨੇ ਕਿਹਾ ਕਿ ਨਵੇਂ ਰਾਸ਼ਨ ਡਿੱਪੂ ਖੋਲ੍ਹਣ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰਾਸ਼ਨ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਇਸ ਨਾਲ ਹਲਕੇ ਦੇ ਕਰੀਬ 6200 ਰਾਸ਼ਨ ਕਾਰਡਧਾਰਕਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਥਾਨਕ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਨਵੇਂ ਡਿੱਪੂਆਂ ਦੀ ਚੋਣ ਲਈ ਪਾਰਦਰਸ਼ੀ ਅਤੇ ਇੰਟਰਵਿਊ-ਆਧਾਰਿਤ ਪ੍ਰਕਿਰਿਆ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਸਾਬਕਾ ਸੈਨਿਕਾਂ, ਦਿਵਿਆਂਗਾਂ ਅਤੇ ਦੰਗਾ ਪੀੜਤ ਪਰਿਵਾਰਾਂ ਸਮੇਤ ਵੱਖ-ਵੱਖ ਵਰਗਾਂ ਲਈ ਨਿਰਧਾਰਤ ਨਿਯਮਾਂ ਅਨੁਸਾਰ ਮੌਕੇ ਯਕੀਨੀ ਬਣਾਏ ਗਏ ਹਨ।

Advertisement
Advertisement
×