DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab AI Curriculum: ਵਿਦਿਆਰਥੀਆਂ ਦੇ ਰੂਬਰੂ ਹੋਏ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ

12ਵੀਂ ਜਮਾਤ ਵਿੱਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ; ਪੰਜਾਬ ਵਿੱਚ ਜਲਦ ਸ਼ੁਰੂ ਹੋਵੇਗਾ ਏ.ਆਈ ਪਾਠਕ੍ਰਮ: ਹਰਜੋਤ ਬੈਂਸ

  • fb
  • twitter
  • whatsapp
  • whatsapp
Advertisement

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੇ ਬਣਾਇਆ ਜਾ ਰਿਹਾ ਹੈ ਅਤੇ ਜਲਦ ਹੀ ਸਕੂਲਾਂ ਵਿਚ ਏ.ਆਈ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਨਾਲ ਸੂਬਾ ਸਿੱਖਿਆ ਖੇਤਰ ਦੀਆਂ ਮੋਹਰੀ ਸਫਾਂ ਵਿਚ ਸ਼ਾਮਲ ਹੋਵੇਗਾ।

ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਕਰਵਾਏ ਵਿਦਿਆਰਥੀਆਂ ਦੇ ਰੂ-ਬ-ਰੂ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।

Advertisement

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਹੈ ਇਸ ਮੌਕੇ 12ਵੀਂ ਜਮਾਤ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

Advertisement

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦੇ ਹੋਏ ਕਿਹਾ ਕਿ ਅੱਜ ਸਾਡੇ ਸਕੂਲ ਅਤੇ ਸਕੂਲੀ ਵਿਦਿਆਰਥੀ ਬੁਲੰਦੀਆਂ ਹਾਸਲ ਕਰ ਰਹੇ ਹਨ। ਇਸ ਸਮਾਗਮ ਦਾ ਮਕਸਦ ਵਿਦਿਆਰਥੀਆਂ ਦੇ ਸੁਝਾਅ ਲੈਣਾ ਹੈ। ਸਿੱਖਿਆ ਪ੍ਰਣਾਲੀ ਨੂੰ ਥਿਊਰੀ ਦੀ ਬਜਾਏ ਪ੍ਰੈਕਟੀਕਲ ਆਧਾਰਿਤ ਕਰਨ ਉੱਤੇ ਵੀ ਕੰਮ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦਾ ਪਾਠਕ੍ਰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਅੱਗੇ ਜਾ ਕੇ ਇਸ ਗਲੋਬਲ ਮਾਰਕੀਟ ਵਿਚ ਆਪਣਾ ਸਿੱਕਾ ਜਮਾ ਸਕਣ।

ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਸੁਧਾਰ ਲਿਆਉਣ ਲਈ ਲਗਾਤਾਰ ਕੰਮ ਕਰਨਾ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੇ ਬਣਾਉਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿਚ ਵਿਆਪਕ ਸੁਧਾਰ ਹੋਏ ਹਨ।

Advertisement
×