DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Computer Teachers Protest: ਕੰਪਿਊਟਰ ਅਧਿਆਪਕਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ

ਸਰਕਾਰ ਤੋਂ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਡੀ ਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਕੰਪਿਊਟਰ ਅਧਿਆਪਕ।
Advertisement
ਪੰਜਾਬ ਸਰਕਾਰ ਵੱਲੋਂ ਲਗਾਤਾਰ ਮੰਗਾਂ ਦੀ ਅਣਦੇਖੀ ਕਰਨ ਅਤੇ ਵਾਰ-ਵਾਰ ਮੀਟਿੰਗਾਂ ਰੱਦ ਕਰਨ ਤੋਂ ਖਫ਼ਾ ਕੰਪਿਊਟਰ ਅਧਿਆਪਕਾਂ ਵੱਲੋ ਡੀ ਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਨਰਦੀਪ ਸ਼ਰਮਾ, ਕੁਲਦੀਪ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਜੁਲਾਈ 2011 ਨੂੰ ਰੈਗੂਲਰ ਹੋਏ 6640 ਕੰਪਿਊਟਰ ਅਧਿਆਪਕ ਅੱਜ 15 ਸਾਲ ਦੀ ਰੈਗੂਲਰ ਸਰਵਿਸ ਪੂਰੀ ਹੋਣ ਦੇ ਬਾਵਜੂਦ ਆਪਣੇ ਲਿਖਤੀ ਨੋਟੀਫਿਕੇਸ਼ਨ ਤੇ ਰੈਗੂਲਰ ਨਿਯੁਕਤੀ ਪੱਤਰ ਲਾਗੂ ਕਰਵਾਉਣ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 1 ਜੁਲਾਈ 2011 ਨੂੰ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ ਪਿਕਟਸ ਦੇ ਨਾਂ ’ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋਂ ਕੀਤਾ ਅਧਿਕਾਰਤ ਐਲਾਨ ਇੰਨ-ਬਿੰਨ ਲਾਗੂ ਨਹੀਂ ਹੁੰਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅੰਜੂ ਜੈਨ, ਸੁਖਵੀਰ ਕੌਰ, ਸਮਨਦੀਪ ਕੌਰ, ਸਬਨਮ, ਸੋਨੀਆਂ ਬਾਂਸਲ, ਅੰਜੂ ਰਾਣੀ, ਬਬੀਤਾ ਰਾਣੀ, ਹਰਵਿੰਦਰ ਸਿੰਘ, ਵਿਕਾਸ ਜਿੰਦਲ, ਖੁਸ਼ਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ, ਰਾਜਪਾਲ, ਮਨਦੀਪ ਸਿੰਘ, ਨਰੇਸ਼ ਕੁਮਾਰ, ਨੀਰਜ ਯਾਦਵ, ਤੇਜਿੰਦਰ ਬਾਂਸਲ, ਪੁਸ਼ਪਿੰਦਰ ਰਤਨ ਅਤੇ ਸੁਮਿਤ ਖੁਰਾਣਾ ਹਾਜ਼ਰ ਸਨ।

Advertisement

Advertisement
Advertisement
×