Punjab Congress: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰਾ ਡਰਾਮਾ: ਢੀਂਡਸਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿੰਗ ਦੇ ਚੇਅਰਮੈਨ ਅਤੇ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਵੱਲੋਂ ਵਿੱਢੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਮਹਿਜ਼ ਇੱਕ ਡਰਾਮਾ ਕਰਾਰ ਦਿੱਤਾ ਹੈ। ਇੱਥੇ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿੰਗ ਦੇ ਚੇਅਰਮੈਨ ਅਤੇ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਵੱਲੋਂ ਵਿੱਢੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਮਹਿਜ਼ ਇੱਕ ਡਰਾਮਾ ਕਰਾਰ ਦਿੱਤਾ ਹੈ। ਇੱਥੇ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਿੱਤ ਨਸ਼ੇ ਦੀ ਓਵਰਡੋਜ਼ ਕਾਰਨ ਮਰ ਰਹੇ ਹਨ, ਪਰ ਸਰਕਾਰ ਦਾ ਆਪਣੇ ਖੋਖਲੇ ਵਾਅਦਿਆਂ ਰਾਹੀਂ ਸਭ ਕੁਝ ਸਹੀ ਹੋਣ ਦਾ ਪ੍ਰਚਾਰ ਕਰਨ ’ਤੇ ਜ਼ੋਰ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਕੱਲੇ ਅਪਰੈਲ ਮਹੀਨੇ ਵਿੱਚ ਹੀ ਪੰਜਾਬ ਅੰਦਰ 10 ਤੋਂ ਜ਼ਿਆਦਾ ਮੌਤਾਂ ਨਸ਼ੇ ਦੀ ਓਵਰਡੋਜ਼ ਨਾਲ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਕਈ ਹੋਰ ਵੀ ਅਜਿਹੇ ਮਾਮਲੇ ਹੋਣਗੇ ਜੋ ਸਾਹਮਣੇ ਨਹੀਂ ਆਏ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੋਈ ਵੱਡੀ ਕਾਰਵਾਈ ਨਹੀਂ ਹੋਈ ਇਸ ਲਈ ਯੁੱਧ ਨਸ਼ਿਆਂ ਵਿਰੁੱਧ ਇੱਕ ਨਾਅਰਾ ਹੈ ਜੋ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਿਆ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਨਸ਼ਾ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇਸ ਦਾ ਖ਼ਮਿਆਜ਼ਾ ਪੰਜਾਬ ਦੇ ਨੌਜਵਾਨਾਂ ਨੂੰ ਆਪਣੀਆਂ ਜਾਨਾਂ ਗੁਆ ਕੇ ਭੁਗਤਣਾ ਪੈ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਲਾਲ ਸਿੰਘ ਤੋਲੇਵਾਲ, ਗੁਰਸੇਵਕ ਸਿੰਘ ਗੁਆਰਾ, ਜਗਰੂਪ ਸਿੰਘ ਬਿੱਟੂ, ਨੌਜਵਾਨ ਆਗੂ ਚੀਨੂੰ ਕੌਸ਼ਲ ਆਦਿ ਵੀ ਹਾਜ਼ਰ ਸਨ।

