DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Employees Protest: ਮੁੱਖ ਮੰਤਰੀ ਦੇ ਦੁਆਰ, ਮੁਲਾਜ਼ਮ ਏਕੇ ਦੀ ਲਲਕਾਰ

ਮੁੱਖ ਮੰਤਰੀ ਦੀ ਕੋਠੀ ਨੇੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਪੰਜਾਬ ਪੱਧਰੀ ਮਹਾਂ ਰੈਲੀ ਵਿੱਚ ਰਿਕਾਰਡਤੋੜ ਇਕੱਠ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਨੇੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੂਬਾ ਪੱਧਰੀ ਮਹਾਂ ਰੈਲੀ ’ਚ ਵਿਸ਼ਾਲ ਇਕੱਠ ਦੀ ਤਸਵੀਰ। ਫੋਟੋ: ਗੁਰਦੀਪ ਲਾਲੀ।
Advertisement

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਬੈਨਰ ਹੇਠ ਮੁੱਖ ਮੰਤਰੀ ਦੀ ਕੋਠੀ ਨੇੜੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਸ਼ਾਲ ਮਹਾਂ ਰੈਲੀ ਕਰਕੇ ਪੰਜਾਬ ਸਰਕਾਰ ਨੂੰ ਵੰਗਾਰਿਆ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋਣ ਤੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

ਅੱਜ ਮਹਾਂ ਰੈਲੀ ਵਿੱਚ ਹੋਏ ਵਿਸ਼ਾਲ ਇਕੱਠ ਤੋਂ ਜਾਪ ਰਿਹਾ ਸੀ ਜਿਵੇਂ ਸਾਰਾ ਪੰਜਾਬ ਹੀ ਸੰਗਰੂਰ ਪੁੱਜਿਆ ਹੋਵੇ। ਮੁੱਖ ਮੰਤਰੀ ਦੀ ਕੋਠੀ ਤੋਂ ਥੋੜ੍ਹੀ ਦੂਰ ਚੰਡੀਗੜ੍ਹ-ਬਠਿੰਡਾ ਕੌਮੀ ਹਾਈਵੇਅ ਦੇ ਸੰਗਰੂਰ-ਪਟਿਆਲਾ ਬਾਈਪਾਸ ਦੇ ਓਵਰਬ੍ਰਿਜ ਕੋਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਹੜ੍ਹ ਆਇਆ ਹੋਇਆ ਸੀ। ਦੂਰ-ਦੂਰ ਤੱਕ ਬੱਸਾਂ, ਕਾਰਾਂ ਅਤੇ ਵਾਹਨਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਸਨ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਕਾਫ਼ਲੇ ਹੀ ਨਜ਼ਰ ਆ ਰਹੇ ਸਨ ਤੇ ਨਾਅਰੇ ਗੂੰਜ ਰਹੇ ਸਨ।

Advertisement

ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਨੇੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੂਬਾ ਪੱਧਰੀ ਮਹਾਂ ਰੈਲੀ ’ਚ ਵਿਸ਼ਾਲ ਇਕੱਠ ਦੀ ਤਸਵੀਰ। ਫੋਟੋ: ਗੁਰਦੀਪ ਲਾਲੀ।
ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਨੇੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੂਬਾ ਪੱਧਰੀ ਮਹਾਂ ਰੈਲੀ ’ਚ ਵਿਸ਼ਾਲ ਇਕੱਠ ਦੀ ਤਸਵੀਰ। ਫੋਟੋ: ਗੁਰਦੀਪ ਲਾਲੀ।

ਰੈਲੀ ਵਿੱਚ ਸੂਬਾ ਆਗੂ ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ, ਗੁਰਨਾਮ ਸਿੰਘ ਵਿਰਕ, ਧਨਵੰਤ ਸਿੰਘ ਭੱਠਲ ਆਦਿ ਵੱਖ-ਵੱਖ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਦੇ ਆਗੂ ਪੁੱਜੇ ਹੋਏ ਸਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਅਣਦੇਖੀ ਕੀਤੀ ਹੈ ਅਤੇ ਡੀ.ਏ. (DA) ਦੇਣ ਤੋਂ ਭੱਜ ਰਹੀ ਹੈ।

Advertisement

ਉਨ੍ਹਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਮਬੰਦ ਰਹਿਣ ਅਤੇ ਏਕਾ ਬਣਾਈ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਰਕਾਰ ਸਿਰਫ਼ ਤਿੰਨ ਮਹੀਨਿਆਂ ਦੀ ਮਹਿਮਾਨ ਹੈ। ਰੈਲੀ ਤੋਂ ਬਾਅਦ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਰੈਲੀ ਜਾਰੀ ਹੈ। ਇਸ ਮੌਕੇ ਰਾਜ ਕੁਮਾਰ ਅਰੋੜਾ, ਦੇਵੀ ਦਿਆਲ, ਗੁਰਪ੍ਰੀਤ ਮੰਗਵਾਲ, ਅਵਿਨਾਸ਼ ਸ਼ਰਮਾ, ਮੇਲਾ ਸਿੰਘ ਪੁੰਨਾਵਾਲ, ਕੁਲਵਿੰਦਰ ਸਿੰਘ ਢਿੱਲੋਂ ਆਦਿ ਆਗੂ ਮੌਜੂਦ ਸਨ।

Advertisement
×