DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Finance Minister: ਵਿੱਤ ਮੰਤਰੀ ਨੇ ਗਊਸ਼ਾਲਾ ਨੂੰ 50 ਲੱਖ ਰੁਪਏ ਦਿੱਤੇ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰ ਕੇ ਤੂੜੀ ਦੇ ਭੰਡਾਰ ਨੂੰ ਲੱਗੀ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਸ੍ਰੀ ਚੀਮਾ...

  • fb
  • twitter
  • whatsapp
  • whatsapp
featured-img featured-img
ਪ੍ਰਬੰਧਕਾਂ ਨੂੰ ਸਹਾਇਤਾ ਪੱਤਰ ਸੌਂਪਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਵੰਤ ਸਿੰਘ ਬਾਜ਼ੀਗਰ।
Advertisement

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰ ਕੇ ਤੂੜੀ ਦੇ ਭੰਡਾਰ ਨੂੰ ਲੱਗੀ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ।

ਸ੍ਰੀ ਚੀਮਾ ਨੇ ਦੱਸਿਆ ਕਿ ਅੱਗ ਕਾਰਨ ਕਈ ਟਨ ਤੂੜੀ ਸੜ ਗਈ ਹੈ। ਗੁਦਾਮ ਦੇ ਸ਼ੈੱਡ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਨੁਕਸਾਨ ਦੀ ਭਰਪਾਈ ਲਈ ਵਿੱਤ ਮੰਤਰੀ ਨੇ ਗਊਸ਼ਾਲਾ ਨੂੰ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿੱਚ 4,000 ਗਊਵੰਸ਼ ਦੀ ਦੇਖ-ਭਾਲ ਕੀਤੀ ਜਾਂਦੀ ਹੈ। ਇੱਥੇ ਨੇੜਲੇ ਖੇਤਰਾਂ ਦੀਆਂ ਹੋਰ ਗਊਸ਼ਾਲਾਵਾਂ ਲਈ ਵੀ ਤੂੜੀ ਭੰਡਾਰ ਕੀਤੀ ਜਾਂਦੀ ਹੈ। ਇਸ ਕਾਰਨ ਅੱਗ ਕਾਰਨ ਹੋਇਆ ਨੁਕਸਾਨ ਕਾਫ਼ੀ ਵੱਡਾ ਹੈ। ਇਸ ਘਟਨਾ ਬਾਰੇ ਉਨ੍ਹਾਂ ਨੂੰ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਦੱਸਿਆ ਸੀ। ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੁਕਸਾਨ ਦਾ ਨਿਰੀਖਣ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਨੂੰ ਸਹਿਯੋਗ ਦੇਣ ਵਾਲੇ ਦਾਨੀ, ਕਿਸਾਨ ਅਤੇ ਸੇਵਾਦਾਰ ਸਮਾਜ ਲਈ ਪ੍ਰੇਰਨਾ ਦਾ ਸਰੋਤ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਵੰਸ਼ ਦੀ ਭਲਾਈ ਤੇ ਸੰਭਾਲ ਲਈ ਵਚਨਬੱਧ ਹੈ। ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ।

Advertisement

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਹੋਰ ਗਊਸ਼ਾਲਾਵਾਂ ਲਈ ਵੀ ਸਹਾਇਤਾ ਰਾਸ਼ੀ ਦਿੱਤੀ ਹੈ।

Advertisement

Advertisement
×