DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਪੰਜ ਗਾਰੰਟੀਆਂ ਪੂਰੀਆਂ ਕੀਤੀਆਂ: Harpal Cheema

ਨਗਰ ਕੌਂਸਲ ਭਵਾਨੀਗੜ੍ਹ ਦੀਆਂ ਚੋਣਾਂ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ ਵੱਖ ਵਾਰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਗੁਰਮੇਲ ਸਿੰਘ...

  • fb
  • twitter
  • whatsapp
  • whatsapp
featured-img featured-img
ਭਵਾਨੀਗੜ੍ਹ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਚੀਮਾ।ਫੋਟੋ: ਮੱਟਰਾਂ
Advertisement

ਨਗਰ ਕੌਂਸਲ ਭਵਾਨੀਗੜ੍ਹ ਦੀਆਂ ਚੋਣਾਂ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ ਵੱਖ ਵਾਰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਗੁਰਮੇਲ ਸਿੰਘ ਘਰਾਚੋਂ ਅਤੇ ਡਾ ਮਿੰਕੂ ਜਵੰਧਾ ਵੀ ਹਾਜ਼ਰ ਸਨ।

ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਪੰਜਾਬ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਬਣੀਆਂ,ਪਰ ਕਿਸੇ ਵੀ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ। ਜਦੋਂ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਦਰਜ ਕੀਤੀਆਂ 5 ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਦੌਰਾਨ ਖਜ਼ਾਨਾ ਖਾਲੀ ਹੋਣ ਦਾ ਰੌਲਾ ਪਾਉਂਦੇ ਰਹਿੰਦੇ ਸਨ,ਪਰ ਉਨ੍ਹਾਂ ਵੱਲੋਂ ਬਤੌਰ ਵਿਤ ਮੰਤਰੀ ਹੁੰਦਿਆਂ ਸਾਰੀਆਂ ਚੋਰ ਮੋਰੀਆਂ ਬੰਦ ਕਰਕੇ ਸਰਕਾਰ ਦੇ ਮਾਲੀਏ ਵਿੱਚ 100 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ।

Advertisement

ਉਨ੍ਹਾਂ ਵੋਟਰਾਂ ਨੂੰ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਭਵਾਨੀਗੜ੍ਹ ਸ਼ਹਿਰ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਜਾਰੀ ਕਰਨਗੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੀ ਕਈ ਵਾਰਡਾਂ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀਆਂ ਕੀਤੀਆਂ। ਇਸੇ ਦੌਰਾਨ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਹਰਵਿੰਦਰ ਕੌਰ ਪਟਿਆਲੋ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਅਵਤਾਰ ਸਿੰਘ ਤਾਰੀ, ਸੁਖਦੇਵ ਸਿੰਘ, ਲਖਵਿੰਦਰ ਸਿੰਘ ਕਲੇਰ, ਜਤਿੰਦਰ ਸਿੰਘ ਬਾਜਵਾ ਆਦਿ ਹਾਜ਼ਰ ਸਨ।

Advertisement

Advertisement
×