ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰ ਰਹੀ ਹੈ ਪੰਜਾਬ ਸਰਕਾਰ: ਚੀਮਾ
69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਤਰੰਜ ਅੰਡਰ -17 ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ, ਮਹਿਲਾਂ ਚੌਕ, ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਸ ਤਹਿਤ ਅੰਡਰ -17 ਲੜਕਿਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਵਾਈ ਗਈ। ਇਸ...
69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਤਰੰਜ ਅੰਡਰ -17 ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ, ਮਹਿਲਾਂ ਚੌਕ, ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਸ ਤਹਿਤ ਅੰਡਰ -17 ਲੜਕਿਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਵਾਈ ਗਈ। ਇਸ ਮੌਕੇ ਸ੍ਰੀ ਚੀਮਾ ਨੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਸਮਰਪਣ ਤੇ ਅਨੁਸ਼ਾਸਨ ਦੀ ਭਾਵਨਾ ਨਾਲ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ। ਸ੍ਰੀ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਖੇਡਾਂ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਖੇਡ ਨਰਸਰੀਆਂ ਪਿੰਡਾਂ ਵਿੱਚ ਬਣਾਈਆਂ ਗਈਆਂ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਯੂਥ ਨੂੰ ਗਰਾਊਂਡਾਂ ਨਾਲ ਜੋੜ ਕੇ ਪੰਜਾਬ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਜਿੱਥੇ “ਖੇਡਾਂ ਵਤਨ ਪੰਜਾਬ ਦੀਆਂ” ਸ਼ੁਰੂ ਕਰਵਾਈਆਂ ਗਈਆਂ ਹਨ। ਉਥੇ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਅਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਟੂਰਨਾਮੈਂਟ ਦੇ ਕਨਵੀਨਰ ਮਨਦੀਪ ਸਿੰਘ ਡੀ.ਪੀ.ਈ ਨੇ ਦੱਸਿਆ ਕਿ ਅੱਜ ਦੇ ਮੁਕਾਬਲਿਆਂ ਵਿੱਚ 23 ਜ਼ਿਲ੍ਹਿਆਂ ਦੇ 115 ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨਰੇਸ਼ ਸੈਣੀ ਤਪਇੰਦਰ ਸਿੰਘ ਸੋਹੀ ਓਐੱਸਡੀ (ਵਿੱਤ ਮੰਤਰੀ ਪੰਜਾਬ), ਸਟੀਫਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦੀਪਕ ਗੁਪਤਾ ਅਤੇ ਪ੍ਰਿੰਸੀਪਲ ਮੋਨਿਕਾ ਸ਼ਰਮਾ ਦਾ ਧੰਨਵਾਦ ਕੀਤਾ।