Punjab MC Election: ਟਰੱਕ ਯੂਨੀਅਨ ਦਾ ਸਾਬਕਾ ਪ੍ਰਧਾਨ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
ਹਲਕਾ ਵਿਧਾਇਕ ਭਰਾਜ ਤੇ ਚੋਣ ਅਬਜ਼ਰਵਰ ਨੇ ਬੀਟਾ ਤੂਰ ਨੂੰ ਉਮੀਦਵਾਰ ਐਲਾਨਿਆ
ਆਮ ਆਦਮੀ ਪਾਰਟੀ ਨੂੰ ਨਗਰ ਕੌਂਸਲ ਭਵਾਨੀਗੜ੍ਹ ਦੀਆਂ ਚੋਣਾਂ ਦੌਰਾਨ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਬੀਟਾ ਤੂਰ ਵੱਲੋਂ ਆਪਣੇ ਦਰਜਨ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ।
ਅੱਜ ਇੱਥੇ ਤੂਰ ਪੱਤੀ ਵਿਖੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਪਾਰਟੀ ਦੇ ਚੋਣ ਅਬਜ਼ਰਵਰ ਮਹਿੰਦਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਦੀ ਮੌਜੂਦਗੀ ਵਿੱਚ ਇੱਕ ਭਰਵੀਂ ਚੋਣ ਮੀਟਿੰਗ ਵਿੱਚ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਹਰਜੀਤ ਸਿੰਘ ਬੀਟਾ ਤੂਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਸ਼ਾਨਦਾਰ ਕੰਮਾਂ ਅਤੇ ਖਾਸ ਕਰਕੇ ਬੇਅਦਬੀ ਰੋਕਣ ਸਬੰਧੀ ਪਾਸ ਕੀਤੇ ਗਏ ਕਾਨੂੰਨ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਉਪਰੰਤ ਮੌਕੇ ’ਤੇ ਹੀ ਵਿਧਾਇਕ ਭਰਾਜ ਸਮੇਤ ਉਕਤ ਪਾਰਟੀ ਆਗੂਆਂ ਵੱਲੋਂ ਬੀਟਾ ਤੂਰ ਨੂੰ ਵਾਰਡ ਨੰਬਰ 1 ਵਿੱਚੋਂ ਉਮੀਦਵਾਰ ਐਲਾਨਿਆ ਗਿਆ।
ਇਸ ਮੌਕੇ ਗੁਰਪ੍ਰੀਤ ਸਿੰਘ ਫੱਗੂਵਾਲਾ, ਜਗਸੀਰ ਸਿੰਘ ਝਨੇੜੀ, ਚੇਅਰਮੈਨ ਬਲਜਿੰਦਰ ਸਿੰਘ ਬਾਲਦ, ਸੁਖਦੇਵ ਸਿੰਘ ਭਵਾਨੀਗੜ੍ਹ, ਜਤਿੰਦਰ ਸਿੰਘ ਬਾਜਵਾ, ਚਰਨ ਸਿੰਘ ਚੋਪੜਾ, ਅਵਤਾਰ ਸਿੰਘ ਤਾਰੀ, ਲਖਵਿੰਦਰ ਸਿੰਘ ਫੱਗੂਵਾਲਾ ਅਤੇ ਸ਼ਿੰਦਰਪਾਲ ਕੌਰ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।

