DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab News: ਸੁਨਾਮ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਵੱਖ ਵੱਖ ਆਗੂਆਂ ਦੀ ਫੜੋ-ਫੜੀ ਜਾਰੀ

Punjab News: ਸਰਕਾਰ ਪੁਲੀਸ ਦੀ ਵਰਤੋਂ ਨਸ਼ਿਆਂ ਦੇ ਖਾਤਮੇ ਲਈ ਕਰੇ: ਢਿੱਲਵਾਂ

  • fb
  • twitter
  • whatsapp
  • whatsapp
Advertisement

Punjab News: ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸੁਨਾਮ ਵਿਖੇ ਸੂਬਾ ਪੱਧਰੀ ਸਮਾਗਮ ਰੱਖਿਆ ਗਿਆ ਹੈ। ਪਰ ਇਸ ਤੋਂ ਪਹਿਲਾ ਪੰਜਾਬ ਪੁਲੀਸ ਨੇ ਬੇਰੁਜ਼ਗਾਰਾਂ ਸਾਂਝੇ ਮੋਰਚੇ ਦੇ ਆਗੂਆਂ ਦੇ ਘਰਾਂ ਵਿੱਚ ਪੁੱਜਣ ਲੱਗੀ ਹੈ। ਜਿਸ ਦੇ ਚਲਦਿਆਂ ਬੀਤੀ ਦੇਰ ਰਾਤ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਦੇ ਘਰ ਥਾਣਾ ਤਪਾ ਮੰਡੀ ਦੀ ਪੁਲੀਸ ਵੱਲੋਂ ਛਾਪੇਮਾਰੀ ਕੀਤੀ ਗਈ, ਪਰ ਇਸ ਦੌਰਾਨ ਸੁਖਵਿੰਦਰ ਢਿੱਲਵਾਂ ਘਰ ਵਿਚ ਮੌਜੂਦ ਨਹੀਂ ਸੀ ਅਤੇ ਪੁਲੀਸ ਵੱਲੋ ਘਰ ਦੀ ਪੂਰਨ ਤਲਾਸ਼ੀ ਲਈ ਗਈ।

ਉਧਰ ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਵੀਡੀਓ ਵਿੱਚਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਕਾਰਵਾਈ ਨੂੰ ਹੋਛੀ ਹਰਕਤ ਆਖਿਆ। ਉਨ੍ਹਾਂ ਕਿਹਾ ਕਿ ਪੁਲੀਸ ਦੀ ਦੁਰਵਰਤੋ ਛੱਡ ਕੇ ਫੋਰਸ ਨੂੰ ਨਸ਼ਿਆਂ ਖ਼ਿਲਾਫ਼ ਵਰਤਿਆ ਜਾਵੇ ਅਤੇ ਬੇਰੁਜ਼ਗਾਰਾਂ ਦੀ ਜੁਬਾਨ ਪੁਲੀਸ ਤਾਕਤ ਨਾਲ ਦਬਾਉਣ ਦੀ ਬਜਾਏ ਨਾਲ ਬੈਠ ਕੇ ਗੱਲਬਾਤ ਕੀਤੀ ਜਾਵੇ।

Advertisement

ਢਿੱਲਵਾਂ ਨੇ ਕਿਹਾ ਕਿ ਉਹ ਪਿਛਲੇ ਕਰੀਬ ਸਵਾ ਚਾਰ ਸਾਲਾਂ ਤੋਂ ਅਤੇ ਪਿਛਲੇ ਕਰੀਬ ਸੱਤ ਮਹੀਨੇ ਤੋਂ ਸੰਗਰੂਰ ਪੱਕਾ ਮੋਰਚਾ ਲਗਾ ਕੇ ਰੁਜ਼ਗਾਰ ਲਈ ਸੰਘਰਸ਼ ਕਰਦੇ ਆ ਰਹੇ ਹਨ,ਪਰ ਪੰਜਾਬ ਸਰਕਾਰ ਭਰਤੀ ਕੈਲੰਡਰ ਦਾ ਵਾਅਦਾ ਕਰਕੇ ਮੁੱਕਰ ਚੁੱਕੀ ਹੈ। ਸਰਕਾਰ ਨੇ ਸਵਾ ਚਾਰ ਸਾਲਾਂ ਵਿੱਚ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਨਵੀਂ ਭਰਤੀ ਕੱਢ ਕੇ ਮੁਕੰਮਲ ਨਹੀਂ ਕੀਤੀ। ਉਨ੍ਹਾਂ ਦੀ ਮੰਗ ਹੈ ਕਿ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਮੁੱਢੋ ਰੱਦ ਕੀਤਾ ਜਾਵੇ, ਲੈਕਚਰਾਰ ਦੀ 1013 ਭਰਤੀ ਵਿੱਚ ਰਾਖਵੀਆਂ ਸ੍ਰੇਣੀਆਂ ਦੀਆਂ ਅਸਾਮੀਆਂ ਜਾਰੀ ਕੀਤੀਆਂ ਜਾਣ, ਆਰਟ ਐਂਡ ਕਰਾਫਟ ਦੀ ਲਿਖਤੀ ਪ੍ਰੀਖਿਆ ਲਈ ਜਾਵੇ, ਸਰੀਰਿਕ ਸਿੱਖਿਆ ਦੇ ਮਾਸਟਰ ਅਤੇ ਲੈਕਚਰਾਰ ਕੇਡਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਾਰੀ ਕੀਤੀਆਂ ਜਾਣ,ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ ਅਤੇ ਜਲ ਸਪਲਾਈ ਐਂਡ ਸੈਨੀਟੇਸ਼ਨ ਸ਼ੋਸ਼ਲ ਵਰਕਰਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।

Advertisement

ਸੁਨਾਮ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਕੰਪਿਊਟਰ ਟੀਚਰ ਯੂਨੀਅਨ ਦੇ ਕਈ ਆਗੂ ਗ੍ਰਿਫ਼ਤਾਰ

ਸੁਨਾਮ ਵਿਖੇ ਕੈਬਨਿਟ ਮੰਤਰੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਕੀਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਦੇ ਕਈ ਆਗੂਆਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦਾ ਦਾਅਵਾ ਕੀਤਾ ਗਿਆ ਹੈ। ਯੂਨੀਅਨ ਅਨੁਸਾਰ ਬਠਿੰਡਾ ਦੇ ਸੂਬਾ ਆਗੂ ਜੋਨੀ ਸਿੰਗਲਾ, ਪਟਿਆਲਾ ਦੇ ਪਰਮਵੀਰ ਸਿੰਘ ਸਮੇਤ ਕਈ ਆਗੂਆਂ ਨੂੰ ਸਵੇਰੇ ਤੜਕੇ ਗ੍ਰਿਫ਼ਤਾਰ ਕਰ ਲਿਆ ਗਿਆ, ਤਾਂ ਜੋ ਉਹ ਸੁਨਾਮ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਨਾ ਹੋ ਸਕਣ।

ਯੂਨੀਅਨ ਨੇ ਦੋਸ਼ ਲਗਾਇਆ ਕਿ ਇਹ ਕਾਰਵਾਈ ਲੋਕਤੰਤਰੀ ਢੰਗ ਨਾਲ ਆਪਣੀਆਂ ਮੰਗਾਂ ਉਠਾਉਣ ਦੇ ਅਧਿਕਾਰ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਬਿਆਨ ਵਿੱਚ ਕਿਹਾ ਗਿਆ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਦੀ ਵਰਤੋਂ ਕਰਨਾ ਸਰਕਾਰ ਦੀ ਦਮਨਕਾਰੀ ਸੋਚ ਨੂੰ ਦਰਸਾਉਂਦਾ ਹੈ।

ਯੂਨੀਅਨ ਨੇ ਕਿਹਾ ਕਿ ਕੰਪਿਊਟਰ ਟੀਚਰ ਯੂਨੀਅਨ ਦੇ ਅਧਿਆਪਕਾਂ ਨੂੰ ਰੈਗੂਲਰ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਕਈ ਸੇਵਾ ਸਬੰਧੀ ਮੰਗਾਂ ਅਜੇ ਵੀ ਲੰਬਿਤ ਹਨ। ਪੇਅ-ਸਕੇਲ, ਸੀਨੀਅਰਤਾ, ਤਰੱਕੀਆਂ ਅਤੇ ਹੋਰ ਸੇਵਾ ਲਾਭਾਂ ਨਾਲ ਜੁੜੀਆਂ ਮੰਗਾਂ ਦੇ ਹੱਲ ਲਈ ਯੂਨੀਅਨ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਹੀ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ।

ਯੂਨੀਅਨ ਨੇ ਕਿਹਾ ਕਿ ਅਜਿਹੀਆਂ ਗ੍ਰਿਫ਼ਤਾਰੀਆਂ ਅਤੇ ਦਮਨਕਾਰੀ ਕਾਰਵਾਈਆਂ ਨਾਲ ਅਧਿਆਪਕਾਂ ਦਾ ਸੰਘਰਸ਼ ਰੁਕਣ ਵਾਲਾ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦਾ ਜਲਦੀ ਨਿਪਟਾਰਾ ਕਰਨ ਦੀ ਮੰਗ ਕੀਤੀ।

Advertisement
×