Punjab News: ਸੜਕ ਹਾਦਸੇ ਦੌਰਾਨ ਨਹਿਰ ਵਿੱਚ ਡਿੱਗਣ ਕਾਰਨ ਬੱਚੇ ਦੀ ਮੌਤ
ਲਹਿਰਾਗਾਗਾ ਦੇ ਨਜ਼ਦੀਕ ਘੱਗਰ ਬਰਾਂਚ ਨਹਿਰ ਦੇ ਨਾਲ ਬਣੀ ਨਦਾਮਪੁਰ ਸੜਕ 'ਤੇ ਬੀਤੀ ਦੇਰ ਸ਼ਾਮ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 10 ਸਾਲਾਂ ਦੇ ਬੱਚੇ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ...
Advertisement
ਲਹਿਰਾਗਾਗਾ ਦੇ ਨਜ਼ਦੀਕ ਘੱਗਰ ਬਰਾਂਚ ਨਹਿਰ ਦੇ ਨਾਲ ਬਣੀ ਨਦਾਮਪੁਰ ਸੜਕ 'ਤੇ ਬੀਤੀ ਦੇਰ ਸ਼ਾਮ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 10 ਸਾਲਾਂ ਦੇ ਬੱਚੇ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਬੱਚਾ ਨਹਿਰ ਵਿੱਚ ਡਿੱਗ ਗਿਆ।
ਮ੍ਰਿਤਕ ਬੱਚੇ ਦੀ ਪਛਾਣ ਏਕਮ ਸਿੰਘ (10 ਸਾਲ) ਪੁੱਤਰ ਹਰਨੈਬ ਸਿੰਘ ਵਾਸੀ ਨੰਗਲਾ ਵਜੋਂ ਹੋਈ ਹੈ, ਜੋ ਆਪਣੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਘਟਨਾ ਤੋਂ ਬਾਅਦ ਬੀਤੇ ਕਰੀਬ 15 ਘੰਟਿਆਂ ਤੋਂ ਬੱਚੇ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement
×
