DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab news: ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਘਰ-ਘਰ ਪਹੁੰਚਾਉਣ ਲਈ ਸਰਕਾਰ ਵਚਨਬੱਧ: ਚੀਮਾ

ਦਿੜ੍ਹਬਾ ’ਚ ਡਰੋਨ ਸ਼ੋਅ ਰਾਹੀਂ ਗੁਰੂ ਰਵਿਦਾਸ ਦੇ ਜੀਵਨ ਨੂੰ ਰੂਪਮਾਨ ਕੀਤਾ

  • fb
  • twitter
  • whatsapp
  • whatsapp
featured-img featured-img
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਕੱਠ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਸ਼ੀਤਲ   
Advertisement
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਦੀ ਅਨਾਜ ਮੰਡੀ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਰੋਨ ਸ਼ੋਅ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ ਦੇ ਓ ਐੱਸ ਡੀ ਤਪਿੰਦਰ ਸਿੰਘ ਸੋਹੀ, ਤਰਸੇਮ ਚੰਦ ਐਸਡੀਐਮ ਦਿੜ੍ਹਬਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਡਰੋਨਾਂ ਰਾਹੀਂ ਅੰਬਰ ’ਤੇ ਉਕੇਰੀਆਂ ਰੌਸ਼ਨ ਆਕ੍ਰਿਤੀਆਂ ਨੇ ਗੁਰੂ ਸਾਹਿਬ ਦੀ ਬਾਣੀ, ਜੀਵਨ-ਦਰਸ਼ਨ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਸਾਕਾਰ ਕਰਦਿਆਂ ਆਧੁਨਿਕ ਤਕਨੀਕ ਅਤੇ ਅਧਿਆਤਮਿਕ ਵਿਰਾਸਤ ਦਾ ਸੁੰਦਰ ਸੁਮੇਲ ਪੇਸ਼ ਕੀਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ, ਪਿਆਰ, ਕਿਰਤ ਅਤੇ ਆਪਸੀ ਸਾਂਝ ਦਾ ਰਾਹ ਦਿਖਾਇਆ। ਉਨ੍ਹਾਂ ਦੀ ਬਾਣੀ ਜਾਤ-ਪਾਤ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਹਰ ਮਨੁੱਖ ਦੇ ਮਾਣ-ਸਨਮਾਨ ਦੀ ਰਾਖੀ ਕਰਨ ਦੀ ਪ੍ਰੇਰਨਾ ਦਿੰਦੀ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ‘ਬੇਗਮਪੁਰਾ’ ਦਾ ਸੰਕਲਪ ਅਜਿਹੇ ਸਮਾਜ ਦੀ ਸਿਰਜਣਾ ਲਈ ਮਾਰਗਦਰਸ਼ਨ ਕਰਦਾ ਹੈ, ਜਿੱਥੇ ਹਰ ਵਿਅਕਤੀ ਬਿਨਾਂ ਕਿਸੇ ਡਰ, ਭੇਦਭਾਵ ਜਾਂ ਸਮਾਜਿਕ ਬੰਧਨ ਦੇ ਸਨਮਾਨ ਨਾਲ ਜੀਵਨ ਬਤੀਤ ਕਰ ਸਕੇ। ਵਿੱਤ ਮੰਤਰੀ ਨੇ ਕਿਹਾ ਕਿ ਡਰੋਨ ਸ਼ੋਅ ਵਰਗੀਆਂ ਨਿਵੇਕਲੀਆਂ ਪੇਸ਼ਕਾਰੀਆਂ ਨਵੀਂ ਪੀੜ੍ਹੀ ਨੂੰ ਮਹਾਨ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਸਮਾਜ ਵਿੱਚ ਆਪਸੀ ਸਤਿਕਾਰ, ਸਹਿਯੋਗ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰੇ।

Advertisement

Advertisement
Advertisement
×