DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab news: ਅੰਤਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਦਾ ਆਗਾਜ਼

ਲੜਕਿਆਂ ਦੇ ਵਰਗ ’ਚ ਸੀ ਜੀ ਸੀ ਲਾਂਡਰਾਂ, ਸੀ ਟੀ ਸ਼ਾਹਪੁਰ ਤੇ ਜੀ ਐੱਨ ਈ ਲੁਧਿਆਣਾ ਦੀਆਂ ਟੀਮਾਂ ਜੇਤੂ

  • fb
  • twitter
  • whatsapp
  • whatsapp
featured-img featured-img
ਬਾਸਕਟਬਾਲ ਚੈਂਪੀਅਨਸ਼ਿਪ ਦੇ ਉਦਘਾਟਨ ਮੌਕੇ ਖਿਡਾਰੀਆਂ ਨਾਲ ਪ੍ਰਬੰਧਕ।
Advertisement

ਅਕਾਲ ਕਾਲਜ­ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਦੀ ਮੇਜ਼ਬਾਨੀ ਹੇਠ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਦੋ-ਰੋਜ਼ਾ ਅੰਤਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਦਾ ਅੱਜ ਮਸਤੂਆਣਾ ਸਾਹਿਬ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਮੁਕਾਬਲਿਆਂ ਵਿੱਚ ਲੜਕਿਆਂ ਦੀਆਂ 12 ਅਤੇ ਲੜਕੀਆਂ ਦੀਆਂ 8 ਟੀਮਾਂ ਹਿੱਸਾ ਲੈ ਰਹੀਆਂ ਹਨ।

ਚੈਂਪੀਅਨਸ਼ਿਪ ਦਾ ਉਦਘਾਟਨ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਨੇ ਕੀਤਾ। ਇਸ ਮੌਕੇ ਡੀ ਐੱਸ ਪੀ ਸੰਗਰੂਰ ਹਰਸਿਮਰਨ ਸਿੰਘ ਮੁੱਖ ਮਹਿਮਾਨ ਅਤੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਸੀ ਜੀ ਸੀ ਲਾਂਡਰਾਂ ਨੇ ਬੀ ਜੀ ਏ ਮੈਨੇਜਮੈਂਟ ਕਾਲਜ ਸੰਗਰੂਰ ਨੂੰ 42-6, ਸੀ ਟੀ ਸ਼ਾਹਪੁਰ ਨੇ ਜੀ ਜੀ ਟੀ ਖੰਨਾ ਨੂੰ 40-32 ਅਤੇ ਜੀ ਐੱਨ ਈ ਲੁਧਿਆਣਾ ਨੇ ਕੁਐਸਟ ਮੁਹਾਲੀ ਨੂੰ 32-18 ਅੰਕਾਂ ਨਾਲ ਹਰਾਇਆ। ਲੜਕੀਆਂ ਦੇ ਵਰਗ ਵਿੱਚ ਮਿਮਿਟ ਮਲੋਟ ਨੇ ਜੀ ਐੱਨ ਈ ਲੁਧਿਆਣਾ ਨੂੰ 31-12 ਅਤੇ ਸੀ ਟੀ ਸ਼ਾਹਪੁਰ ਨੇ ਜੀ ਜੀ ਟੀ ਖੰਨਾ ਨੂੰ 10-0 ਅੰਕਾਂ ਨਾਲ ਮਾਤ ਦਿੱਤੀ। ਇਸ ਦੌਰਾਨ ਡਾ. ਭੁਪਿੰਦਰ ਸਿੰਘ ਪੂਨੀਆ ਅਤੇ ਡੀ ਐੱਸ ਪੀ ਹਰਸਿਮਰਨ ਸਿੰਘ ਨੇ ਖਿਡਾਰੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹੌਸਲਾ ਵਧਾਇਆ। ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਮਸਤੂਆਣਾ ਸਾਹਿਬ ਵਿਦਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਨਵੇਂ ਮੀਲ ਪੱਥਰ ਸਥਾਪਤ ਕਰ ਰਿਹਾ ਹੈ। ਇਸ ਮੌਕੇ ਬਲਦੇਵ ਸਿੰਘ ਭੰਮਾਂਬੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆ, ਹਰਿੰਦਰਵੀਰ ਸਿੰਘ ਫਤਹਿਗੜ੍ਹ, ਡਾ. ਨਿਰਪਜੀਤ ਸਿੰਘ, ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਡਾ. ਜਸਪਾਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

Advertisement

Advertisement
Advertisement
×