ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News - Road Accident: ਅਦਾਕਾਰ ਕਰਤਾਰ ਚੀਮਾ ਦੇ ਪਿਤਾ ਦੀ ਸੜਕ ਹਾਦਸੇ ’ਚ ਮੌਤ

Punjab News - Road Accident:
ਜਸਵਿੰਦਰ ਸਿੰਘ ਦੀ ਪੁਰਾਣੀ ਤਸਵੀਰ।
Advertisement

ਬੀਰਇੰਦਰ ਸਿੰਘ ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ, 7 ਮਈ

Advertisement

ਸੁਨਾਮ-ਪਟਿਆਲਾ ਸੜਕ 'ਤੇ ਗੁਰਦੁਆਰਾ ਮੋਰਾਂਵਾਲੀ ਸਾਹਮਣੇ ਬੀਤੀ ਸ਼ਾਮ ਹੋਏ ਇਕ ਸੜਕ ਹਾਦਸੇ 'ਚ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਪੰਜਾਬੀ ਫਿਲਮ ਇੰਡਸਟਰੀ ਦੇ ਨਾਮਵਰ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਉਹ ਕਰੀਬ 70 ਵਰ੍ਹਿਆਂ ਦੇ ਸਨ।

ਪੁਲੀਸ ਚੌਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬੀ ਫਿਲਮਾਂ ਦੇ ਉੱਘੇ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਜਸਵਿੰਦਰ ਸਿੰਘ ਬੀਤੀ ਸ਼ਾਮ ਮੋਟਰਸਾਈਕਲ 'ਤੇ ਆਪਣੇ ਘਰ ਤੋਂ ਡੇਅਰੀ 'ਚ ਦੁੱਧ ਪਾਉਣ ਲਈ ਨਿਕਲੇ ਸਨ। ਇਸੇ ਦੌਰਾਨ ਗੁਰਦੁਆਰਾ ਸਿੰਘ ਸਭਾ ਮੋਰਾਂਵਾਲੀ ਦੇ ਸਾਹਮਣੇ ਪਟਿਆਲਾ ਵਲੋਂ ਆ ਰਹੀ ਇਕ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ।

ਮੌਕੇ 'ਤੇ ਮੌਜੂਦ ਪਿੰਡ ਦੇ ਕੁਝ ਮੋਹਤਬਰ ਵਿਅਕਤੀਆਂ ਵਲੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵਲੋਂ ਉਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਕਿਹਾ ਕਿ ਕਾਰ ਕਬਜ਼ੇ ਵਿਚ ਲੈ ਕੇ ਚਾਲਕ ਹਰਪ੍ਰੀਤ ਸਿੰਘ ਵਾਸੀ ਲੱਡਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਮ੍ਰਿਤਕ ਜਸਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੇ ਮੁਰਦਾਖ਼ਾਨੇ ਵਿਚ ਰਖਵਾ ਦਿੱਤਾ ਗਿਆ ਹੈ।

 

Advertisement