DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab News: ਪੈਨਸ਼ਨਰ ਜੁਆਇੰਟ ਫਰੰਟ ਦੀ ਅਗਵਾਈ ਹੇਠ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਜਾਰੀ 

Punjab News: ਵਿੱਤ ਮੰਤਰੀ ਦੀ ਕੋਠੀ ਤੱਕ ਕਰਨਗੇ ਮਾਰਚ, ਕੋਠੀ ਨੇੜੇ ਵੱਡੀ ਤਾਦਾਦ ’ਚ ਪੁਲੀਸ ਤਾਇਨਾਤ

  • fb
  • twitter
  • whatsapp
  • whatsapp
Advertisement
ਪੈਨਸ਼ਨਰ ਜੁਆਇੰਟ ਫਰੰਟ ਪੰਜਾਬ ਦੀ ਅਗਵਾਈ ਹੇਠ ਸਥਾਨਕ ਅਨਾਜ ਮੰਡੀ ਵਿੱਚ ਪੈਨਸ਼ਨਰਾਂ ਦੀ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਗਰਮੀ ਦੇ ਬਾਵਜੂਦ ਪੰਜਾਬ ਭਰ ਤੋਂ ਹਜ਼ਾਰਾਂ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ ਹੈ।
ਪੈਨਸ਼ਨਰ ਜੁਆਇੰਟ ਫਰੰਟ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਮੂਹ ਪੈਨਸ਼ਨਰ ਫੈਮਲੀ ਪੈਨਸ਼ਨਰ ਅਤੇ ਉਹਨਾਂ ਦੇ ਵਾਰਸ ਪੰਜਾਬ ਸਰਕਾਰ ਦੁਆਰਾ ਪੈਨਸ਼ਨਰਾਂ ਮੁਲਾਜਮਾਂ ਦੇ ਮਹਿੰਗਾਈ ਭੱਤੇ ਨੂੰ ਬੰਦ ਕਰਨ ਦੀਆਂ ਚਾਲਾਂ ਪ੍ਰਤੀ ਭਾਰੀ ਗੁੱਸਾ ਅਤੇ ਰੋਹ ਵਿੱਚ ਹਨ। ਉਨ੍ਹਾਂ ਕਿਹਾ ਕਿ ਛੇਵੇਂ ਤਨਖਾਹ -ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਤੋਂ ਲਗਾਤਾਰ ਆਨਾ-ਕਾਨੀ ਕੀਤੀ ਜਾ ਰਹੀ ਹੈ, ਪੈਨਸ਼ਨਰਾਂ ਦੀਆਂ ਪੈਨਸ਼ਨਾਂ ਜਾਮ ਕਰਨ ਲਈ ਬੈਂਕਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਅਦਾਇਗੀਆਂ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ, ਪੈਨਸ਼ਨਰਾਂ ਨੂੰ ਖੱਜਲ ਖੁਆਰ ਕਰਨ ਲਈ ਡਿਜੀਟਲ ਲਾਈਵ ਸਰਟੀਫਿਕੇਟ ਅੱਪਡੇਟ ਨਾ ਹੋਣ ਦੇ ਬਹਾਨੇ ਹਜ਼ਾਰਾਂ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਰੋਕੀਆਂ ਹੋਈਆਂ ਹਨ; ਦੋ ਸਾਲ ਬਾਅਦ ਮਿਲਣ ਵਾਲੇ ਸਫ਼ਰੀ ਭੱਤੇ ਨੂੰ ਦੇਣ ਲਈ ਉਸ ਨੂੰ ਆਨਲਾਈਨ ਕਰਨ ਲਈ ਪੈਨਸ਼ਨ ਸੇਵਾ ਪੋਰਟਲ ਦੀ ਗੁੰਝਲਦਾਰ ਪ੍ਰਕ੍ਰਿਆ ਵਿੱਚ ਉਲਝਾਕੇ ਉਸਦੀ ਅਦਾਇਗੀ ਨੂੰ ਰੋਕਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।
ਆਗੂਆਂ ਨੇ ਕਿਹਾ ਕਿ ਮਾਣਯੋਗ ਹਾਈ ਕੋਰਟ ਦੇ ਮੁਲਾਜ਼ਮ ਪੈਨਸ਼ਨਰ ਪੱਖੀ ਫੈਸਲੇ ਲਾਗੂ ਕਰਨ ਦੀ ਬਜਾਏ ਉਹਨਾਂ ਨੂੰ ਲਟਕਾਉਣ ਲਈ ਪੈਨਸ਼ਨਰਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ । ਬੋਰਡਾਂ ਕਾਰਪੋਰੇਸ਼ਨਾਂ ਨਗਰ ਕਮੇਟੀਆਂ ਵਰਗੇ ਅਦਾਰਿਆਂ ਦੇ ਪੈਨਸ਼ਨਰਾਂ ਨੂੰ ਪੈਨਸ਼ਨ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ, ਪੈਨਸ਼ਨਰਾਂ ਦੇ ਇਲਾਜ ਤੇ ਹੋਏ ਲੱਖਾਂ ਰੁਪਏ ਦੇ ਖਰਚਿਆ ਦੀ ਪ੍ਰਤੀ ਪੂਰਤੀ ਲਈ ਬਣਦਾ ਬੱਜਟ ਦੋ ਦੋ ਸਾਲ ਜਾਰੀ ਨਹੀਂ ਕੀਤਾ ਜਾਂਦਾ ਜਿਸ ਕਰਕੇ ਪੰਜਾਬ ਦੇ ਪੈਨਸ਼ਨਰ ਪੰਜਾਬ ਸਰਕਾਰ ਖ਼ਿਲਾਫ਼ ਅੱਕ ਥੱਕ ਕੇ ਸੰਘਰਸ਼ ਦੇ ਰਾਹ ਪੈ ਕੇ ਅਤੇ ਕਾਨੂੰਨੀ ਲੜਾਈ ਲੜਣ ਲਈ ਮੈਦਾਨ ਵਿੱਚ ਉੱਤਰੇ ਹਨ।
ਇਸ ਮੌਕੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਤਿੱਖੇ ਸ਼ੰਘਰਸ਼ਾਂ ਦਾ ਸਾਹਮਣਾ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾ ਵਿੱਚ ਸਿਆਸੀ ਹਰਜਾ ਝੱਲਣ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਦੌਰਾਨ ਮੀਟਿੰਗ ਵਿੱਚ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਸਫਾਈ ਸੇਵਕਾਂ, ਨਰੇਗਾ ਅਤੇ ਜੰਤਰ ਮੰਤਰ ਤੇ ਸ਼ਾਂਤਮਈ ਬੈਠੇ ਬੇਰੁਜਗਾਰਾਂ ਦੇ ਕੀਤੇ ਅੰਨ੍ਹੇ ਤਸ਼ੱਦਦ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੈਂਪਸ ਵਿੱਚ ਆਰ. ਐਸ ਐਸ ਦੇ ਪ੍ਰੋਗਰਾਮ ਦਾ ਸ਼ਾਂਤ ਮਈ ਵਿਰੋਧ ਕਰ ਰਹੇ ਵਿਦਿਆਰਥੀਆਂ ਤੇ ਕੀਤੇ ਲਾਠੀਚਾਰਜ ਦੀ ਵੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ।
Advertisement
×