DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਜੱਦੀ ਘਰ ਸਤੌਜ ਬਾਹਰ ਰੋਸ ਧਰਨਾ; ਖੜ੍ਹੀਆਂ ਗੱਡੀਆਂ ਦੇ ਚਲਾਨ ਕੱਟਣ ਦੇ ਦੋਸ਼

Punjab News: 3704 ਅਧਿਆਪਕ ਯੂਨੀਅਨ ਅਤੇ 180 ਈਟੀਟੀ ਅਧਿਕਆਪਕਾਂ ਵੱਲੋਂ ਪ੍ਰਦਰਸ਼ਨ; ਅਧਿਆਪਕਾਂ ਦੀਆਂ ਸਤੌਜ ਪਿੰਡ ਖੜੀਆਂ ਗੱਡੀਆਂ ਦੇ ਕੀਤੇ ਗਏ ਚਲਾਨ

  • fb
  • twitter
  • whatsapp
  • whatsapp
Advertisement

Punjab News: 3704 ਅਧਿਆਪਕ ਯੂਨੀਅਨ ਪੰਜਾਬ ਅਤੇ 180 ਈਟੀਟੀ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਜੱਦੀ ਘਰ ਅੱਗੇ ਰੋਸ ਧਰਨਾ ਦਿੰਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪੁਲੀਸ ਨੂੰ ਚਕਮਾ ਦੇ ਕੇ ਅਧਿਆਪਕ ਅੱਜ ਪਿੰਡ ਸਤੌਜ ਵਿਖੇ ਮੁੱਖ ਮੰਤਰੀ ਦੇ ਘਰ ਅੱਗੇ ਪੁੱਜ ਗਏ ਅਤੇ ਰੋਸ ਧਰਨਾ ਲਗਾ ਦਿੱਤਾ।

ਇਸ ਮੌਕੇ ਯੂਨੀਅਨ ਆਗੂਆਂ ਹਰਜਿੰਦਰ ਸਿੰਘ ਅਤੇ ਕਮਲ ਠਾਕੁਰ ਨੇ ਕਿਹਾ ਕਿ 3704 ਅਤੇ 180 ਈਟੀਟੀ ਅਧਿਆਪਕ ਯੂਨੀਅਨ ਪਿਛਲੇ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਪੰਜਾਬ ਪੇਅ ਸਕੇਲ ਬਹਾਲ ਕਰਨ ਸਬੰਧੀ ਧਰਨੇ ਪ੍ਰਦਰਸ਼ਨ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲਗਾਤਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਵੱਲੋਂ ਲਾਰੇ ਲਗਾ ਕੇ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ।

Advertisement

ਇਸ ਤਹਿਤ ਹੀ ਲਗਪਗ ਪਿਛਲੇ ਇੱਕ ਮਹੀਨੇ ਤੋਂ ਦਿੜਬਾ ਹਲਕੇ ਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਪੰਜਾਬ ਸਰਕਾਰ ਦੇ ਚੋਣ ਵਾਅਦੇ ਲੋਕਾਂ ਦੀ ਕਚਹਿਰੀ ਵਿੱਚ ਰੱਖੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ ਇੱਕ ਵੀ ਚੋਣ ਵਾਅਦਾ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਸਿਰਫ਼ ਲਾਰੇ ਲਗਾ ਕੇ ਆਪਣਾ ਪੰਜ ਸਾਲ ਦਾ ਸਮਾਂ ਲੰਘਾਉਣ ਦੇ ਕੰਢੇ ਹਨ।

Advertisement

ਭਰਤੀ ਪ੍ਰਕਿਰਿਆ ਅਤੇ ਮਨਜ਼ੂਰੀ ਪੰਜਾਬ ਦੇ ਪੇਅ ਸਕੇਲ ਅਨੁਸਾਰ ਜਾਰੀ ਕੀਤੀ ਗਈ ਸੀ ਅਤੇ ਸੁਪਰੀਮ ਕੋਰਟ ਤੱਕ ਕਾਨੂੰਨੀ ਜਿੱਤ ਹਾਸਿਲ ਕਰਨ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਨੂੰ ਲਗਪਗ ਛੇ ਮਹੀਨੇ ਪੰਜਾਬ ਕਮਿਸ਼ਨ ਦੇ ਅਨੁਸਾਰ ਤਨਖਾਹ ਦਿੱਤੀ ਗਈ ਪ੍ਰੰਤੂ ਇਸ ਤੋਂ ਬਾਅਦ ਮੁਨਕਰ ਹੋਈ ਸਰਕਾਰ ਨੇ ਫਿਰ ਤੋਂ ਕੇਂਦਰੀ ਪੇਅ ਸਕੇਲ ਲਾਗੂ ਕਰ ਦਿਤੇ। ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਲਿਖਤੀ ਰੂਪ ਵਿੱਚ ਵੀ ਪੱਤਰ ਜਾਰੀ ਕਰ ਦਿੱਤੇ ਗਏ ਸਨ ਕਿ ਇਹਨਾਂ ਦਾ ਪੰਜਾਬ ਦਾ ਤਨਖਾਹ ਸਕੇਲ ਬਣਦਾ ਹੈ। ਪ੍ਰੰਤੂ ਫਿਰ ਇਨਾਂ ਅਧਿਆਪਕਾਂ ਨੂੰ ਸੈਂਟਰ ਦੇ ਅਧੂਰੇ ਤਨਖਾਹ ਸਕੇਲ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਆਗੂਆਂ ਨੇ ਦੋਸ਼ ਲਾਇਆ ਕਿ ਪੁਲੀਸ ਵੱਲੋਂ ਸਤੌਜ ਪਿੰਡ ਵਿੱਚ ਇਕੱਠੇ ਹੋਏ ਅਧਿਆਪਕਾਂ ਨੂੰ ਤੰਗ ਕਰਨ ਦੀ ਨੀਅਤ ਨਾਲ ਪਾਰਕਿੰਗ ਵਿੱਚ ਖੜੀਆਂ ਗੱਡੀਆਂ ਦੇ ਚਲਾਨ ਕੀਤੇ ਗਏ। ਉਹ ਆਪਣੀਆਂ ਮੰਗਾਂ ਮਨਾਏ ਬਿਨਾਂ ਇਹ ਪ੍ਰਦਰਸ਼ਨ ਖਤਮ ਨਹੀਂ ਕਰਨਗੇ। ਜੇ ਪੁਲੀਸ ਪ੍ਰਸ਼ਾਸਨ ਸਰਕਾਰ ਦੀ ਸ਼ਹਿ ਤੇ ਕਿਸੇ ਪ੍ਰਕਾਰ ਦੀ ਕੋਈ ਧੱਕਾਸ਼ਾਹੀ ਕਰਦੀ ਹੈ ਤਾਂ ਗੁਪਤ ਐਕਸ਼ਨ ਉਲੀਕਿਆ ਜਾਵੇਗਾ ਅਤੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦਾ ਵਿਰੋਧ ਪੰਜਾਬ ਭਰ ਵਿੱਚ ਕੀਤਾ ਜਾਵੇਗਾ।

Advertisement
×