DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਨੌਜਵਾਨ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ 

Punjab News: ਇਥੋਂ ਨੇੜਲੇ ਪਿੰਡ ਲਹਿਲ ਕਲਾਂ ਵਿਖੇ ਬੀਤੀ ਦੇਰ ਰਾਤ ਦੋ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਥਾਣਾ ਲਹਿਰਾ ਦੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement
Punjab News: ਇਥੋਂ ਨੇੜਲੇ ਪਿੰਡ ਲਹਿਲ ਕਲਾਂ ਵਿਖੇ ਬੀਤੀ ਦੇਰ ਰਾਤ ਦੋ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਥਾਣਾ ਲਹਿਰਾ ਦੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਚੈਨਾ ਸਿੰਘ (28) ਦਾ  ਕਰੀਬ ਡੇਢ ਸਾਲ ਪ੍ਰੇਮ ਵਿਆਹ ਹੋਇਆ ਸੀ, ਹਾਲਾਂਕਿ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਕਤਲ ਕਿਸ ਕਾਰਨ ਕਰਕੇ ਹੋਇਆ ਹੈ।
ਵੇਰਵਿਆਂ ਅਨੁਸਾਰ ਗੁਰਪ੍ਰੀਤ ਸਿੰਘ ਆਪਣੇ ਕੁੱਤੇ ਨੂੰ ਕਮਰੇ ਚੋਂ ਬਾਹਰ ਕੱਢਣ ਲਈ ਬਾਹਰ ਆਇਆ ਤਾਂ ਦੇਰ ਰਾਤ ਦੋ ਵਜੇ ਦੇ ਕਰੀਬ ਦੋ ਵਿਅਕਤੀਆਂ ਨੇ ਗੁਰਪ੍ਰੀਤ ਸਿੰਘ ’ਤੇ ਦੋ ਫਾਇਰ ਕੀਤੇ ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਡੀ ਐੱਸ ਪੀ ਲਹਿਰਾ ਰਣਬੀਰ ਸਿੰਘ ਅਤੇ ਥਾਣਾ ਮੁਖੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
Advertisement
×