DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Police Transfers: ਪੰਜਾਬ ਪੁਲੀਸ ਦੇ ਸੱਤ ਅਧਿਕਾਰੀਆਂ ਦੇ ਤਬਾਦਲੇ

ਥਾਣਾ ਸਿਟੀ-1, ਅਮਰਗੜ੍ਹ, ਸੰਦੌੜ ਤੇ ਅਹਿਮਦਗੜ੍ਹ ਦੇ ਥਾਣਾ ਮੁਖੀ ਬਦਲੇ; ਐੱਸਐੱਚਓ ਹਰਪ੍ਰੀਤ ਸਿੰਘ ਨੂੰ ਸੀਆਈਏ ਮਾਹੋਰਾਣਾ ਦੀ ਕਮਾਨ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Punjab Police Transfers: ਪੰਜਾਬ ਪੁਲੀਸ ਪ੍ਰਸ਼ਾਸਨ ਵਿੱਚ ਅੱਜ ਫੇਰਬਦਲ ਕਰਦਿਆਂ ਸੱਤ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਮਾਲੇਰਕੋਟਲਾ, ਅਮਰਗੜ੍ਹ, ਸੰਦੌੜ ਅਤੇ ਅਹਿਮਦਗੜ੍ਹ ਦੇ ਵੱਖ-ਵੱਖ ਥਾਣਿਆਂ ਦੇ ਮੁੱਖ ਅਫ਼ਸਰ ਬਦਲੇ ਗਏ ਹਨ। ਇਸ ਦੇ ਨਾਲ ਹੀ ਸੀਆਈਏ ਸਟਾਫ਼ ਮਾਹੋਰਾਣਾ ਦੇ ਇੰਚਾਰਜ ਦੀ ਵੀ ਬਦਲੀ ਕੀਤੀ ਗਈ ਹੈ। ਪੁਲੀਸ ਵਿਭਾਗ ਨੇ ਇਹ ਤਬਾਦਲੇ ਪ੍ਰਬੰਧਕੀ ਆਧਾਰ ’ਤੇ ਕੀਤੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਨਵੀਂ ਤਾਇਨਾਤੀ ਵਾਲੀ ਥਾਂ ’ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।

ਜਾਰੀ ਹੁਕਮਾਂ ਅਨੁਸਾਰ ਥਾਣਾ ਸਿਟੀ-1 ਮਲੇਰਕੋਟਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਪ੍ਰੀਤ ਸਿੰਘ ਨੂੰ ਬਦਲ ਕੇ ਸੀਆਈਏ ਸਟਾਫ਼ ਮਾਹੋਰਾਣਾ ਦਾ ਇੰਚਾਰਜ ਲਗਾਇਆ ਗਿਆ ਹੈ। ਸੀਆਈਏ ਸਟਾਫ਼ ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਥਾਣਾ ਅਮਰਗੜ੍ਹ ਦਾ ਮੁੱਖ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਅਮਰਗੜ੍ਹ ਦੀ ਮੁੱਖ ਅਫ਼ਸਰ ਮਹਿਲਾ ਇੰਸਪੈਕਟਰ ਨਵਦੀਪ ਕੌਰ ਚਹਿਲ ਨੂੰ ਥਾਣਾ ਸਿਟੀ-1 ਮਲੇਰਕੋਟਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Advertisement

ਮਹਿਲਾ ਇੰਸਪੈਕਟਰ ਗੁਰਪ੍ਰੀਤ ਕੌਰ ਸਿੱਧੂ ਨੂੰ ਥਾਣਾ ਸਦਰ ਅਹਿਮਦਗੜ੍ਹ ਤੋਂ ਬਦਲ ਕੇ ਥਾਣਾ ਸੰਦੌੜ ਦਾ ਮੁੱਖ ਅਫ਼ਸਰ ਲਗਾਇਆ ਗਿਆ ਹੈ, ਜਦਕਿ ਥਾਣਾ ਸੰਦੌੜ ਦੇ ਮੁੱਖ ਅਫ਼ਸਰ ਥਾਣੇਦਾਰ ਸਈਅਦ ਸ਼ਕੀਲ ਨੂੰ ਪੁਲੀਸ ਲਾਈਨ ਮਲੇਰਕੋਟਲਾ ਭੇਜ ਦਿੱਤਾ ਗਿਆ ਹੈ। ਥਾਣਾ ਸਿਟੀ ਅਹਿਮਦਗੜ੍ਹ ਦੇ ਮੁੱਖ ਅਫ਼ਸਰ ਥਾਣੇਦਾਰ ਬਲੌਰ ਸਿੰਘ ਨੂੰ ਥਾਣਾ ਸਦਰ ਅਹਿਮਦਗੜ੍ਹ ਦਾ ਮੁੱਖ ਅਫ਼ਸਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪੁਲੀਸ ਲਾਈਨ ਮਲੇਰਕੋਟਲਾ ਵਿੱਚ ਤਾਇਨਾਤ ਥਾਣੇਦਾਰ ਨਰਿੰਦਰ ਸਿੰਘ ਨੂੰ ਥਾਣਾ ਸਿਟੀ ਅਹਿਮਦਗੜ੍ਹ ਦਾ ਮੁੱਖ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

Advertisement

ਪੁਲੀਸ ਅਧਿਕਾਰੀ ਨੇ ਕਿਹਾ ਕਿ ਮਾਲੇਰਕੋਟਲਾ ਪੁਲੀਸ ਆਮ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ 24 ਘੰਟੇ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਸ਼ਿਕਾਇਤ ਹੋਣ ’ਤੇ ਉਹ ਸਿੱਧੇ ਉਨ੍ਹਾਂ ਦੇ ਦਫ਼ਤਰ ਜਾਂ ਸੰਪਰਕ ਨੰਬਰ ’ਤੇ ਜਾਣਕਾਰੀ ਦੇ ਸਕਦੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਾਲ-ਨਾਲ ਮਲੇਰਕੋਟਲਾ ਦੀ ਇਤਿਹਾਸਕ ਭਾਈਚਾਰਕ ਸਾਂਝ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ। ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲੀਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਅਜਿਹੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: Punjab Police Promotions: ਪੰਜਾਬ ਪੁਲੀਸ ਦੇ 68 ਇੰਸਪੈਕਟਰਾਂ ਨੂੰ ਡੀ ਐੱਸ ਪੀ ਬਣਾਇਆ

Advertisement
×