DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab politics: ਧੜੇਬੰਦੀ ਕਾਰਨ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਵਿਰੋਧੀ ਪਾਰਟੀ ਦੀ ਅੰਦਰੂਨੀ ਫੁੱਟ ਤੇ ਹਾਈਕਮਾਨ ਦੇ ਫ਼ੈਸਲਿਆਂ ’ਤੇ ਸਵਾਲ ਚੁੱਕੇ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement
ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਹਾਈਕਮਾਂਡ ਦੇ ਫ਼ੈਸਲਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਧੜਿਆਂ ਵਿਚਾਲੇ ਸਮਝੌਤਿਆਂ ਦੇ ਆਧਾਰ ’ਤੇ ਕੀਤੀ ਜਾ ਰਹੀ ਲੀਡਰਸ਼ਿਪ ਕਾਰਨ ਜ਼ਮੀਨੀ ਪੱਧਰ ’ਤੇ ਕਾਂਗਰਸੀ ਵਰਕਰ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਖ਼ਾਸ ਕਰਕੇ ਸੰਗਰੂਰ ਤੇ ਮਾਲਵਾ ਖੇਤਰ ਨੂੰ ਕਾਂਗਰਸ ਵੱਲੋਂ ਨਜ਼ਰਅੰਦਾਜ਼ ਕੀਤਾ ਗਿਆ ਹੈ।

ਇਥੇ ਪ੍ਰੈੱਸ ਕਾਨਫਰੰਸ ਦੌਰਾਨ ਅਮਨ ਅਰੋੜਾ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਹਾਕੀ ਟੀਮ ਦੀ ਅਗਵਾਈ ਕਰਨ ਦਾ ਤਜਰਬਾ ਹੈ ਪਰ ਉਨ੍ਹਾਂ ਦੀ ਨਿਯੁਕਤੀ ਤੋਂ ਮਗਰੋਂ ਸਾਹਮਦੇ ਆਏ ਘਟਨਾਕ੍ਰਮ ਕਾਂਗਰਸ ਦੀ ਅੰਦਰੂਨੀ ਅਸਥਿਰਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਰਗਟ ਸਿੰਘ ਨੂੰ ਪ੍ਰਧਾਨ ਬਣਿਆਂ ਚਾਰ ਦਿਨ ਹੋ ਗਏ ਹਨ ਪਰ ਰਾਹੁਲ ਗਾਂਧੀ ਵੱਲੋਂ ਅਜੇ ਤੱਕ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ। ਅਮਨ ਅਰੋੜਾ ਨੇ ਕਿਹਾ ਕਿ ਵਿਜੈ ਇੰਦਰ ਸਿੰਗਲਾ ਦੇ ਨਾਂ ਦੀ ਲੰਮੇ ਸਮੇਂ ਤੋਂ ਚਰਚਾ ਹੋ ਰਹੀ ਸੀ ਅਤੇ ਸੰਗਰੂਰ ਤੇ ਮਾਲਵੇ ਦੇ ਲੋਕਾਂ ਨੂੰ ਉਮੀਦ ਸੀ ਕਿ ਇਸ ਖੇਤਰ ਦੇ ਆਗੂ ਨੂੰ ਸੂਬਾ ਕਾਂਗਰਸ ਦੀ ਅਗਵਾਈ ਮਿਲੇਗੀ। ਉਨ੍ਹਾਂ ਕਿਹਾ ਕਿ ਆਖ਼ਰੀ ਸਮੇਂ ’ਤੇ ਉਨ੍ਹਾਂ ਨੂੰ ਅਣਡਿੱਠ ਕਰਨਾ ਖੇਤਰ ਦੇ ਲੋਕਾਂ ਦੀਆਂ ਉਮੀਦਾਂ ਨਾਲ ਧੋਖਾ ਹੈ। ਨਸ਼ਿਆਂ ਦੇ ਮੁੱਦੇ ’ਤੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਲਗਭਗ 15,000 ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ।

Advertisement

Advertisement
Advertisement
×