DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab politics: ਸੁਖਬੀਰ ਨੇ ਭਗਵੰਤ ਮਾਨ ’ਤੇ ਨਿਸ਼ਾਨੇ ਸੇਧੇ

‘ਆਪ’ ਸਰਕਾਰ ਦੀਆਂ ਨਾਕਾਮੀਆਂ ਗਿਣਾਈਆਂ; ਸਰਕਾਰ ਆਉਣ ’ਤੇ ਪਰਚੇ ਰੱਦ ਕਰਨ ਦਾ ਵਾਅਦਾ

  • fb
  • twitter
  • whatsapp
  • whatsapp
featured-img featured-img
ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਲਹਿਰਾਗਾਗਾ ’ਚ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ, ‘‘ਅਕਾਲੀ ਦਲ ਅਤੇ ਦਿੱਲੀ ਤੋਂ ਕੰਟਰੋਲ ਹੋਣ ਵਾਲੀਆਂ ਪਾਰਟੀਆਂ ਵਿੱਚ ਜ਼ਮੀਨ-ਆਸਮਾਨ ਦਾ ਫ਼ਰਕ ਹੈ। ਅਕਾਲੀ ਸਰਕਾਰਾਂ ਦੇ ਸਮੇਂ ਹੋਇਆ ਵਿਕਾਸ ਇਸ ਗੱਲ ਦਾ ਗਵਾਹ ਹੈ ਕਿ ਸਾਡੇ ਲਈ ਸਭ ਕੁਝ ਪੰਜਾਬ ਹੈ ਅਤੇ ਅਸੀਂ ਇੱਥੇ ਹੀ ਜਿਊਣਾ-ਮਰਨਾ ਹੈ, ਜਦਕਿ ‘ਆਪ’ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਸੂਬੇ ਦੀ ਸੇਵਾ ਕਰਨ ਦੀ ਬਜਾਏ ਇਸ ਨੂੰ ਲੁੱਟਣ ਲਈ ਆਉਂਦੀਆਂ ਹਨ।’’

ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਅੱਜ ਮੌਜੂਦਾ ਸਰਕਾਰ ਦੇ ਆਗੂਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਬੁਰਾ ਹਾਲ ਹੈ ਅਤੇ ਜਾਂਚ ਏਜੰਸੀਆਂ ਦਾ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਉਨ੍ਹਾਂ ਨੇ ਬੀਬੀ ਬਲਵਿੰਦਰ ਕੌਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਅਕਾਲੀ ਸਰਕਾਰ ਬਣਦਿਆਂ ਹੀ ਵਿਰੋਧੀਆਂ ਵੱਲੋਂ ਦਰਜ ਕੀਤੇ ਗਏ ਸਾਰੇ ਝੂਠੇ ਪਰਚੇ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਇਨ੍ਹਾਂ ਲੁਟੇਰਿਆਂ ਤੋਂ ਬਚਾਉਣ ਲਈ ਇਕੱਠੇ ਹੋਣ ਦਾ ਸਮਾਂ ਆ ਗਿਆ ਹੈ।

Advertisement

ਸਰਕਾਰ ਉੱਤੇ ਮੁਲਾਜ਼ਮਾਂ ਨੂੰ ਡਰਾਉਣ-ਧਮਕਾਉਣ ਅਤੇ ਉਨ੍ਹਾਂ ਦੀਆਂ ਘਰੋਂ ਦੂਰ ਬਦਲੀਆਂ ਕਰਨ ਦਾ ਦੋਸ਼ ਲਾਉਂਦਿਆਂ ਸ੍ਰੀ ਬਾਦਲ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਗੁੰਡਾਗਰਦੀ ਅਤੇ ਧੱਕੇਸ਼ਾਹੀ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਚੋਣ ਜਾਬਤਾ ਲੱਗਣ ’ਤੇ ਜਨਤਾ ਇਨ੍ਹਾਂ ਨੂੰ ਕਰਾਰਾ ਜਵਾਬ ਦੇਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਰ-ਵਾਰ ਨਵੇਂ ਤਜਰਬੇ ਕਰਕੇ ਪੰਜਾਬ ਦੇ ਕੀਮਤੀ 10 ਸਾਲ ਬਰਬਾਦ ਕਰ ਲਏ ਗਏ ਹਨ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਦੇ ਦੌਰ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਪੁਰਾਣੇ ਸਮਿਆਂ ਦੌਰਾਨ ਸੂਬੇ ਵਿੱਚ ਚਹੁੰ-ਤਰਫ਼ਾ ਵਿਕਾਸ ਹੋਇਆ ਸੀ, ਇਸ ਲਈ ਪੰਜਾਬ ਦੀ ਤਰੱਕੀ ਲਈ ਮੁੜ ਮਜ਼ਬੂਤ ਅਤੇ ਤਜਰਬੇਕਾਰ ਅਗਵਾਈ ਦੀ ਲੋੜ ਹੈ। ਇਕੱਠ ਨੂੰ ਗਗਰਨਦੀਪ ਸਿੰਘ ਖੰਡੇਬਾਦ, ਹਲਕਾ ਇੰਚਾਰਜ ਲਹਿਰਾਗਾਗਾ, ਵਿਨਰਜੀਤ ਗੋਲਡੀ, ਹਲਕਾ ਇੰਚਾਰਜ ਸੁਨਾਮ, ਗੁਲਜਾਰੀ ਮੂਣਕ, ਹਲਕਾ ਇੰਚਾਰਜ ਦਿੜ੍ਹਾਬਾ ਅਤੇ ਜਸਪਾਲ ਸਿੰਘ ਦੇਹਲਾ ਨੇ ਵੀ ਸੰਬੋਧਨ ਕੀਤਾ ਅਤੇ ‘ਆਪ’ ਸਰਕਾਰ ਦੀਆਂ ਖਾਮੀਆਂ ਗਿਣਾਈਆਂ।

Advertisement

Advertisement
×