DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab Protest: ਮੁੱਖ ਮੰਤਰੀ ਦੀ ਕੋਠੀ ਅੱਗੇ ਆਸ਼ਾ ਵਰਕਰਾਂ ਅਤੇ ਪੁਲੀਸ ਦਰਮਿਆਨ ਖਿੱਚ-ਧੂਹ

Sangrur Police Clash: ਵਰਕਰਾਂ ਨੇ ਮਹਿਲਾ ਪੁਲੀਸ ਤੋਂ ਡੰਡੇ ਖੋਹੇ; ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਨੇ ਜਾਗੋ ਕੱਢੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ਚ ਮੁੱਖ ਮੰਤਰੀ ਦੀ ਕੋਠੀ ਅੱਗੇ ਆਸ਼ਾ ਵਰਕਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਦੀਆਂ ਤਸਵੀਰਾਂ।
Advertisement

Punjab CM Bhagwant Maan Residence: ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅੱਜ ਆਸ਼ਾ ਵਰਕਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋਈ। ਇਸ ਖਿੱਚ-ਧੂਹ ਦੌਰਾਨ ਕਈ ਆਸ਼ਾ ਵਰਕਰਾਂ ਅਤੇ ਮਹਿਲਾ ਪੁਲੀਸ ਮੁਲਾਜ਼ਮ ਡਿੱਗ ਗਈਆਂ ਅਤੇ ਕਈ ਬੇਹੋਸ਼ ਹੋ ਗਈਆਂ ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਕਰੀਬ ਇੱਕ ਘੰਟੇ ਤੱਕ ਵਾਰ-ਵਾਰ ਖਿੱਚ-ਧੂਹ ਹੁੰਦੀ ਰਹੀ ਤੇ ਕਈ ਵਾਰ ਤਕਰਾਰ ਹੁੰਦੀ ਰਹੀ ਅਤੇ ਸਥਿਤੀ ਤਣਾਅਪੂਰਨ ਬਣੀ ਰਹੀ। ਬਰਨਾਲਾ ਲਾਠੀਚਾਰਜ ਦੀ ਘਟਨਾ ਤੋਂ ਬਾਅਦ ਅੱਜ ਪੁਲੀਸ ਦਾ ਰੁਖ਼ ਨਰਮ ਰਿਹਾ ਅਤੇ ਪੁਲੀਸ ਨੇ ਸਬਰ ਬਣਾ ਕੇ ਰੱਖਿਆ।

ਵਰਕਰਾਂ ਦੀ ਆਗੂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਅੱਜ ਸੂਬਾ ਪ੍ਰਧਾਨ ਕਿਰਨਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਨੂੰ ਜਗਾਉਣ ਲਈ ਜਾਗੋ ਰੈਲੀ ਕੱਢਣ ਲਈ ਪੁੱਜੀਆਂ।

Advertisement

ਕੌਮੀ ਹਾਈਵੇਅ-7 ਦੇ ਪਟਿਆਲਾ ਬਾਈਪਾਸ ਓਵਰਬਰਿੱਜ ਹੇਠਾਂ ਰੈਲੀ ਕਰਨ ਮਗਰੋਂ ਰੋਸ ਮਾਰਚ ਦੌਰਾਨ ਜਾਗੋ ਕੱਢਦਿਆਂ ਵਰਕਰਾਂ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੀਆਂ ਤਾਂ ਵੱਡੀ ਤਾਦਾਦ ਵਿਚ ਤਾਇਨਾਤ ਪੁਲੀਸ ਵਲੋਂ ਨਾਕੇਬੰਦੀ ਕਰਕੇ ਰੋਕ ਲਿਆ ਗਿਆ। ਆਸ਼ਾ ਵਰਕਰਾਂ ਨੇ ਪੁਲੀਸ ਨੂੰ ਧੂਹ ਕੇ ਜਿਉਂ ਹੀ ਅੱਗੇ ਵਧਣ ਦਾ ਯਤਨ ਕੀਤਾ ਤਾਂ ਦੋਵਾਂ ਧਿਰਾਂ ਵਿਚਕਾਰ ਖਿੱਚ-ਧੂਹ ਸ਼ੁਰੂ ਹੋ ਗਈ। ਆਸ਼ਾ ਵਰਕਰਾਂ ਵਲੋਂ ਮਹਿਲਾ ਪੁਲੀਸ ਮੁਲਾਜ਼ਮਾਂ ਤੋਂ ਡੰਡੇ ਖੋਹ ਲਏ ਅਤੇ ਤਕਰਾਰ ਸ਼ੁਰੂ ਹੋ ਗਈ। ਲਗਪਗ ਇੱਕ ਘੰਟੇ ਤੱਕ ਮਾਹੌਲ ਤਣਾਅਪੂਰਨ ਬਣਿਆ ਰਿਹਾ ਅਤੇ ਵਾਰ-ਵਾਰ ਵਰਕਰਾਂ ਵਲੋਂ ਅੱਗੇ ਵਧਣ ਦਾ ਯਤਨ ਕੀਤਾ ਜਾਂਦਾ ਰਿਹਾ।

Advertisement

ਐਸ.ਪੀ. ਨਵਰੀਤ ਸਿੰਘ ਵਿਰਕ ਅਤੇ ਐਸ.ਪੀ ਦਵਿੰਦਰ ਅੱਤਰੀ ਵਲੋਂ ਵਾਰ ਵਾਰ ਗੱਲਬਾਤ ਕਰਨ ਅਤੇ ਮੀਟਿੰਗ ਤੈਅ ਕਰਾਉਣ ਦੇ ਯਤਨ ਕੀਤੇ ਜਾਂਦੇ ਰਹੇ ਪਰ ਵਰਕਰਾਂ ਟੱਸ ਤੋਂ ਮੱਸ ਨਹੀਂ ਹੋ ਰਹੀਆਂ ਸੀ ਤੇ ਮੁੱਖ ਮੰਤਰੀ ਦੀ ਕੋਠੀ ਅੱਗੇ ਜਾਗੋ ਕੱਢਣ ਲਈ ਬਜ਼ਿੱਦ ਸਨ।

ਇਸ ਮੌਕੇ ਸੂਬਾ ਪ੍ਰਧਾਨ ਕਿਰਨਜੀਤ ਕੌਰ ਪੰਜੋਲਾ ਨੇ ਕਿਹਾ ਕਿ ਆਸ਼ਾ ਵਰਕਰਾਂ 18 ਸਾਲਾਂ ਤੋਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਸੇਵਾਵਾਂ ਨਿਭਾ ਰਹੀਆਂ ਹਨ। ਕੋਵਿਡ ਮਹਾਂਮਾਰੀ ਸਮੇਤ ਹਰ ਸਿਹਤ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਬਾਵਜੂਦ ਉਨ੍ਹਾਂ ਨੂੰ ਨਾ ਬਣਦਾ ਮਾਣਭੱਤਾ ਮਿਲਿਆ ਹੈ ਅਤੇ ਨਾ ਹੀ ਸੇਵਾ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।

ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਦਾ ਮਾਣਭੱਤਾ ਵਧਾਇਆ ਜਾਵੇ, ਸੇਵਾ ਸੁਰੱਖਿਆ ਯਕੀਨੀ ਬਣਾਈ ਜਾਵੇ, ਸਮਾਜਿਕ ਸੁਰੱਖਿਆ ਸਹੂਲਤਾਂ ਦਿੱਤੀਆਂ ਜਾਣ ਅਤੇ ਹੋਰ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਸੰਗਰੂਰ ਚ ਮੁੱਖ ਮੰਤਰੀ ਦੀ ਕੋਠੀ ਅੱਗੇ ਆਸ਼ਾ ਵਰਕਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਦੀਆਂ ਤਸਵੀਰਾਂ।
ਸੰਗਰੂਰ ਵਿਚ ਮੁੱਖ ਮੰਤਰੀ ਦੀ ਕੋਠੀ ਅੱਗੇ ਆਸ਼ਾ ਵਰਕਰਾਂ ਅਤੇ ਪੁਲੀਸ ਵਿਚਕਾਰ ਹੋ ਰਹੀ ਖਿੱਚ-ਧੂਹ।

ਇਸ ਮੌਕੇ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਸੂਬਾ ਆਗੂ ਅਵਤਾਰ ਸਿੰਘ ਗੰਢੂਆਂ ਨੇ ਵੀ ਵਰਕਰਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।

ਆਖ਼ਰਕਾਰ ਪੁਲੀਸ ਨਾਲ ਸਹਿਮਤੀ ਮਗਰੋਂ 11 ਵਰਕਰਾਂ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿਹਤ ਮੰਤਰੀ ਦੀਆਂ ਤਸਵੀਰਾਂ ਚੁੱਕ ਕੇ ਸੜਕ ਉਪਰ ਲਗਾਏ ਬੈਰੀਕੇਡ ਨੇੜੇ ਪੁੱਜੀਆਂ ਅਤੇ ਜਾਗੋ ਕੱਢੀ ਗਈ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਨਾਲ 11 ਅਗਸਤ ਦੀ ਮੀਟਿੰਗ ਤੈਅ ਕਰਵਾਈ ਗਈ ਜਿਸ ਮਗਰੋਂ ਪ੍ਰਦਰਸ਼ਨ ਸਮਾਪਤ ਹੋਇਆ।

Advertisement
×